Search for:
  • Home/
  • Uncategorized/
  • ਥਾਣਾ ਸਿਟੀ ਨਕੋਦਰ ਦੀ ਪੁਲਿਸ ਵਲੋਂ 237 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨਸ਼ਾ ਤਸਕਰ ਗ੍ਰਿਫਤਾਰ

ਥਾਣਾ ਸਿਟੀ ਨਕੋਦਰ ਦੀ ਪੁਲਿਸ ਵਲੋਂ 237 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨਸ਼ਾ ਤਸਕਰ ਗ੍ਰਿਫਤਾਰ

ਪੰਜਾਬ ਉਜਾਲਾ ਨਿਊਜ਼

ਥਾਣਾ ਸਿਟੀ ਨਕੋਦਰ ਦੀ ਪੁਲਿਸ ਵਲੋਂ 237 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨਸ਼ਾ ਤਸਕਰ ਗ੍ਰਿਫਤਾਰ

ਜਲੰਧਰ (ਰਾਹੁਲ ਕਸ਼ਯਪ) ਸ੍ਰੀ ਮੁਖਵਿੰਦਰ ਸਿੰਘ ਭੁੱਲਰ ਪੀ.ਪੀ.ਐਸ ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਦੀ ਦਿਸ਼ਾ ਨਿਰਦੇਸ਼ਾਂ ਅਨਸਰਾ ਸਮਾਜ ਦੇ ਮਾੜੇ ਅਨਸਰਾਂ ਨਸ਼ਾ ਤਸਕਰਾਂ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਸ੍ਰੀ ਮਨਪ੍ਰੀਤ ਸਿੰਘ ਢਿੱਲੇ ਪੀ.ਪੀ.ਐਸ ਪੁਲਿਸ ਕਪਤਾਨ, (ਤਫਤੀਸ਼ ) ਅਤੇ ਸ੍ਰੀ ਹਰਜਿੰਦਰ ਸਿੰਘ ਪੀ.ਪੀ.ਐਸ ਉਪ ਪੁਲਿਸ ਕਪਤਾਨ, ਸਬ ਡਵੀਜ਼ਨ ਨਕੋਦਰ ਦੀ ਅਗਵਾਈ ਹੇਠ ਇੰਸਪੈਕਟਰ ਬਲਜੀਤ ਸਿੰਘ ਮੁੱਖ ਅਫਸਰ ਥਾਣਾ ਸਿਟੀ ਨਕੋਦਰ ਦੀ ਪੁਲਿਸ ਪਾਰਟੀ ਨੇ 01 ਨਸ਼ਾ ਤਸਕਰ ਨੂੰ 237 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫਤਾਰ ਕਰਕੇ ਸਫਲਤਾ ਹਾਸਿਲ ਕੀਤੀ।

ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ੍ਰੀ ਹਰਜਿੰਦਰ ਸਿੰਘ ਪੀ.ਪੀ.ਐਸ ਉਪ ਪੁਲਿਸ ਕਪਤਾਨ, ਸਬ ਡਵੀਜਨ ਨਕੋਦਰ ਜੀ ਨੇ ਦਸਿਆ ਕਿ ASI ਕੁਲਵਿੰਦਰ ਸਿੰਘ ਸਮੇਤ ਸਾਥੀ ਕਰਮਚਾਰੀਆ ਦੇ ਗਸ਼ਤ ਦੌਰਾਨ ਧੀਮਾਨ ਚੌਕ ਨਕੋਦਰ ਤੇ ਕਪੂਰਥਲਾ ਚੌਕ ਨਕੋਦਰ ਤੋਂ ਨਵੀਂ ਦਾਣਾ ਮੰਡੀ ਨੂੰ ਜਾ ਰਹੇ ਸੀ ਤਾਂ ਜਦ ਪੁਲਿਸ ਪਾਰਟੀ ਨਵੀਂ ਦਾਣਾ ਮੰਡੀ ਗੇਟ ਪਾਸ ਪੁੱਜੀ ਤਾਂ ਸਾਹਮਣੇ ਤੋਂ ਇੱਕ ਮੋਨਾ ਨੌਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ। ਜੋ ਪੁਲਿਸ ਪਾਰਟੀ ਨੂੰ ਦੇਖ ਕੇ ਆਪਣੇ ਖੇ ਹੱਥ ਵਿੱਚ ਫੜਿਆ ਮੋਮੀ ਕਾਲਾ ਲਿਫਾਫਾ ਘਾਹ ਵਿੱਚ ਸੁੱਟ ਕੇ ਯਕਦਮ ਪਿਛੇ ਨੂੰ ਮੁੜਨ ਲਗੇ ਨੂੰ ਪੁਲਿਸ ਪਾਰਟੀ ਨੇ ਸਾਥ ਕਰਕੇ ਨਾਮ ਪਤਾ ਪੁੱਛਿਆ, ਜਿਸ ਨੇ ਆਪਣਾ ਨਾਮ ਹਰਜਿੰਦਰ ਕੁਮਾਰ ਉਰਫ ਬਿੱਲਾ ਉਰਫ ਜਵਾਲਾ ਪੁੱਤਰ ਕੁਲਦੀਪ ਵਾਸੀ ਮੁਹੱਲਾ ਗੁਰੂ ਨਾਨਕਪੁਰਾ ਨਕੋਦਰ ਦੱਸਿਆ ਜਿਸ ਵੱਲੋਂ ਸੂਟੇ ਕਾਲੇ ਮੋਮੀ ਨੂੰ ਚੈਕ ਕਰਨ ਪਰ ਉਸ ਵਿੱਚ 237 ਨਸ਼ੀਲੀਆਂ ਗੋਲੀਆਂ ਬ੍ਰਾਮਦ ਹੋਈਆ।ਜਿਸ ਤੇ ਦੋਸ਼ੀ ਦੇ ਖਿਲਾਫ ਮੁਕਦਮਾ ਨੰਬਰ 80 ਮਿਤੀ 14/07/2023 ਅ/ਧ 22 ਬੀ-61-85 NDPS ACT ਥਾਣਾ ਸਿਟੀ ਨਕੋਦਰ ਦਰਜ ਰਜਿਸਟਰ ਕਰਕੇ ਮੁਢਲੀ ਤਫ਼ਤੀਸ਼ ਅਮਲ ਵਿਚ ਲਿਆਂਦੀ। ਦੋਸ਼ੀ ਪਾਸੋਂ ਡੂੰਘਾਈ ਨਾਲ ਪੁੱਛਗਿਛ ਕੀਤੀ ਜਾ ਰਹੀ ਹੈ ਕਿ ਉਹ ਨਸ਼ੀਲੀਆਂ ਗੋਲੀਆਂ ਕਿਥੇ ਲੈ ਕੇ ਆਉਂਦਾ ਹੈ ਅਤੇ ਅੱਗੇ ਕਿਸ ਕਿਸ ਨੂੰ ਵੇਚਦਾ ਹੈ।