Search for:
  • Home/
  • Uncategorized/
  • ਬੂਥ ਲੈਵਲ ਅਫ਼ਸਰਾਂ ਵਲੋਂ ਘਰ-ਘਰ ਜਾ ਕੇ ਵੋਟਰ ਸੂਚੀਆਂ ਦੀ ਸੁਧਾਈ ਦਾ ਕੰਮ 21 ਜੁਲਾਈ ਤੋਂ ਹੋਵੇਗਾ ਸ਼ੁਰੂ : ਜ਼ਿਲ੍ਹਾ ਚੋਣ ਅਫ਼ਸਰ ।

ਬੂਥ ਲੈਵਲ ਅਫ਼ਸਰਾਂ ਵਲੋਂ ਘਰ-ਘਰ ਜਾ ਕੇ ਵੋਟਰ ਸੂਚੀਆਂ ਦੀ ਸੁਧਾਈ ਦਾ ਕੰਮ 21 ਜੁਲਾਈ ਤੋਂ ਹੋਵੇਗਾ ਸ਼ੁਰੂ : ਜ਼ਿਲ੍ਹਾ ਚੋਣ ਅਫ਼ਸਰ ।

ਪੰਜਾਬ ਉਜਾਲਾ ਨਿਊਜ਼

ਬੂਥ ਲੈਵਲ ਅਫ਼ਸਰਾਂ ਵਲੋਂ ਘਰ-ਘਰ ਜਾ ਕੇ ਵੋਟਰ ਸੂਚੀਆਂ ਦੀ ਸੁਧਾਈ ਦਾ ਕੰਮ 21 ਜੁਲਾਈ ਤੋਂ ਹੋਵੇਗਾ ਸ਼ੁਰੂ : ਜ਼ਿਲ੍ਹਾ ਚੋਣ ਅਫ਼ਸਰ ।

ਹੁਸ਼ਿਆਰਪੁਰ( ਰਾਹੁਲ ਕਸ਼ਯਪ)ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਦੇ ਦਿਸ਼ਾ-ਨਿਰਦੇਸਾਂ ’ਤੇ ਯੋਗਤਾ ਮਿਤੀ 1 ਜਨਵਰੀ 2024 ਦੇ ਆਧਾਰ ’ਤੇ ਫੋਟੋ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ। ਇਸ ਅਨੁਸਾਰ ਪ੍ਰੀ-ਰਿਵੀਜ਼ਨ ਗਤੀਵਿਧੀਆਂ ਤਹਿਤ 21 ਜੁਲਾਈ ਤੋਂ 21 ਅਗਸਤ ਤੱਕ ਬੂਥ ਲੈਵਲ ਅਫ਼ਸਰ ਵਲੋਂ ਮੌਜੂਦਾ ਵੋਟਰ ਸੂਚੀਆਂ ਵਿਚ ਦਰਜ ਵੋਟਰਾਂ ਦੇ ਵੇਰਵੇ ਦੀ ਵੈਰੀਫਿਕੇਸ਼ਨ ਕਰਨ ਦੇ ਉਦੇਸ਼ ਨਾਲ ਸਰਵੇ ਕੀਤਾ ਜਾਵੇਗਾ।
ਜ਼ਿਲ੍ਹਾ ਚੋਣ ਅਫ਼ਸਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਬੀ.ਐਲ.ਓਜ਼ ਨੂੰ ਇਸ ਮੁਹਿੰਮ ਵਿਚ ਆਪਣਾ ਪੂਰਾ ਸਹਿਯੋਗ ਦੇਣ। ਇਸ ਤੋਂ ਇਲਾਵਾ ਜਿਨ੍ਹਾਂ ਵਿਅਕਤੀਆਂ ਦੀ ਉਮਰ 1 ਅਕਤੂਬਰ 2023 ਅਤੇ 1 ਜਨਵਰੀ 2024 ਨੂੰ 19 ਸਾਲ ਜਾਂ ਇਸ ਤੋਂ ਵੱਧ ਹੋਵੇ, ਇਸ ਮੁਹਿੰਮ ਦੌਰਾਨ ਨਵੀਂ ਵੋਟ ਬਣਵਾਉਣ। ਉਨ੍ਹਾਂ ਕਿਹਾ ਕਿ ਵੋਟਰ ਸੂਚੀ ਵਿਚ ਪਹਿਲਾਂ ਤੋਂ ਦਰਜ ਵੋਟ ਕਟਵਾਉਣ, ਵੋਟ ਵਿਚ ਸੁਧਾਈ ਕਰਵਾਉਣ ਲਈ ਜਾਂ ਰਿਹਾਇਸ਼ ਬਦਲਣ ਲਈ ਬਿਨੈਕਾਰ ਫਾਰਮ ਭਰ ਸਕਦੇ ਹਨ। ਉਨ੍ਹਾਂ ਕਿਹਾ ਕਿ 21 ਅਕਤੂਬਰ ਦਿਨ ਸ਼ਨੀਵਾਰ, 22 ਅਕਤੂਬਰ ਐਤਵਾਰ, 18 ਨਵੰਬਰ ਸ਼ਨੀਵਾਰ ਅਤੇ 19 ਨਵੰਬਰ ਐਤਵਾਰ ਨੂੰ ਕੁਲ ਚਾਰ ਦਿਨਾਂ ਲਈ ਬੂਥ ਲੈਵਲ ਅਫ਼ਸਰਾਂ ਵਲੋਂ ਜ਼ਿਲ੍ਹੇ ਦੇ ਸਾਰੇ ਪੋਲਿੰਗ ਸਟੇਸ਼ਨਾਂ ਵਿਚ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਇਨ੍ਹਾਂ ਵਿਸ਼ੇਸ਼ ਕੈਂਪਾਂ ਦੌਰਾਨ ਕੋਈ ਵੀ ਯੋਗ ਵਿਅਕਤੀ ਨਵੀਂ ਵੋਟ ਬਣਾਉਣ, ਵੋਟ ਕਟਵਾਉਣ, ਵੋਟ ਵਿਚ ਸੁਧਾਈ ਕਰਵਾਉਣ ਜਾਂ ਆਪਣੀ ਰਿਹਾਇਸ਼ ਬਦਲਣ ਲਈ ਸਬੰਧਤ ਬੂਥ ਲੈਵਲ ਅਫ਼ਸਰ ਪਾਸ ਫਾਰਮ ਜਮ੍ਹਾਂ ਕਰਵਾ ਸਕਦੇ ਹਨ ਜਾਂ ਆਨਲਾਈਨ ਵੈੱਬਸਾਈਟ (voters.eci.gov.in) ਵੋਟਰ ਹੈਲਪਲਾਈਨ ਐਪ ’ਤੇ ਵੀ ਅਪਲਾਈ ਕਰ ਸਕਦੇ ਹਨ।
ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਨੇ ਜ਼ਿਲ੍ਹੇ ਦੇ ਸਮੂਹ ਰਾਜਨੀਤਿਕ ਪਾਰਟੀਆਂ ਦੇ ਪ੍ਰਧਾਨਾਂ, ਸਕੱਤਰਾਂ, ਕਲੱਬਾਂ, ਵਾਰਡ ਸੋਸਾਈਟੀਆਂ, ਐਨ.ਜੀ.ਓਜ਼ ਅਤੇ ਸਮਾਜ ਸੇਵੀ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਭਾਰਤ ਚੋਣ ਕਮਿਸ਼ਨ ਵਲੋਂ ਯੋਗਤਾ ਮਿਤੀ 1 ਜਨਵਰੀ 2024 ਦੇ ਆਧਾਰ ’ਤੇ ਵੋਟਰ ਸੂਚੀ ਦੀ ਵਿਸ਼ੇਸ਼ ਸੁਧਾਈ ਦੇ ਸਬੰਧ ਵਿਚ ਕਰਵਾਈਆਂ ਜਾ ਰਹੀਆਂ ਪ੍ਰੀ-ਰਿਵੀਜ਼ਨ ਗਤੀਵਿਧੀਆਂ (ਡੋਰ ਟੂ ਡੋਰ ਸਰਵੇ ਤੇ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ) ਵਿਚ ਜ਼ਿਲ੍ਹਾ ਪ੍ਰਸ਼ਾਸਨ, ਬੀ.ਐਲ.ਓਜ਼, ਸੁਪਰਵਾਈਜ਼ਰ, ਸਵੀਪ ਨੋਡਲ ਅਫ਼ਸਰਾਂ, ਸਕੂਲ-ਕਾਲਜਾਂ ਦੇ ਨੋਡਲ ਅਫ਼ਸਰਾਂ, ਕੈਂਪਸ ਅੰਬੈਸਡਰਾਂ, ਈ.ਐਲ.ਸੀ. ਕਲੱਬਾਂ, ਚੋਣ ਪਾਠਸ਼ਾਲਾ ਅਤੇ ਵੋਟਰ ਜਾਗਰੂਕਤਾ ਮੰਚ ਦੇ ਇੰਚਾਰਜਾਂ ਨੂੰ ਆਪਣਾ ਵੱਧ ਤੋਂ ਵੱਧ ਸਹਿਯੋਗ ਦੇਣ, ਤਾਂ ਜੋ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀਆਂ ਵਿਚ ਵੱਧ ਤੋਂ ਵੱਧ ਵੋਟਰਾਂ ਨੂੰ ਰਜਿਸਟਰਡ ਕੀਤਾ ਜਾ ਸਕੇ