Search for:
  • Home/
  • Uncategorized/
  • ਪੰਜਾਬ: ਦਰਿਆ ‘ਚ ਪਾਣੀ ਛੱਡਣ ਤੋਂ ਬਾਅਦ 7 ਪਿੰਡਾਂ ਦਾ ਟੁਟਾ ਸੰਪਰਕ, ਹਾੜ ਵਰਗੇ ਬਣੇ ਹਾਲਾਤ,

ਪੰਜਾਬ: ਦਰਿਆ ‘ਚ ਪਾਣੀ ਛੱਡਣ ਤੋਂ ਬਾਅਦ 7 ਪਿੰਡਾਂ ਦਾ ਟੁਟਾ ਸੰਪਰਕ, ਹਾੜ ਵਰਗੇ ਬਣੇ ਹਾਲਾਤ,

PUNJAB UJALA NEWS
ਪੰਜਾਬ: ਦਰਿਆ ‘ਚ ਪਾਣੀ ਛੱਡਣ ਤੋਂ ਬਾਅਦ 7 ਪਿੰਡਾਂ ਦਾ ਟੁਟਾ ਸੰਪਰਕ, ਹਾੜ ਵਰਗੇ ਬਣੇ ਹਾਲਾਤ,

ਗੁਰਦਾਸਪੁਰ: ਬਰਸਾਤੀ ਮੌਸਮ ਸ਼ੁਰੂ ਹੁੰਦਿਆਂ ਹੀ ਰਾਵੀ ਦਰਿਆ ਨੇੜੇ ਵੱਸਦੇ ਪਿੰਡਾਂ ਦੇ ਲੋਕਾਂ ਨੂੰ ਕਾਫੀ ਮੁਸੀਬਤਾਂ ਦਾ ਸਾਹਮਣਾ ਕਰਨਾ ਪੈਂਦਾ ਪਿਛਲੇ ਤਿੰਨ ਦਿਨਾਂ ਤੋਂ ਲਗਾਤਾਰ ਹੋ ਰਹੀ ਬਰਸਾਤ ਕਾਰਨ ਉਝ ਦਰਿਆ ਵਿੱਚ ਪਾਣੀ ਦਾ ਪੱਧਰ ਕਾਫੀ ਵਧ ਗਿਆ ਹੈ। ਜਿਸ ਕਰਕੇ ਪ੍ਰਸ਼ਾਸਨ ਵੱਲੋਂ 2 ਲੱਖ 60 ਹਜ਼ਾਰ ਕਿਊਸਿਕ ਪਾਣੀ ਰਾਵੀ ਦਰਿਆ ਵਿੱਚ ਛੱਡਿਆ ਗਿਆ ਹੈ। ਜਿਸ ਕਰਕੇ ਰਾਵੀ ਦਰਿਆ ਅੰਦਰ ਵੀ ਪਾਣੀ ਦਾ ਪੱਧਰ ਕਾਫੀ ਵਧ ਗਿਆ ਹੈ। ਰਾਵੀ ਦਰਿਆ ਮਕੌੜਾ ਪੱਤਣ ਦੇ ਨੇੜਲੇ ਪਿੰਡਾਂ ਅੰਦਰ ਹੜਾਂ ਵਰਗੀ ਸਥਿਤੀ ਬਣ ਚੁੱਕੀ ਹੈ। ਪਿੰਡ ਵਾਸੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਾਣੀ ਦਾ ਪੱਧਰ ਵਧਣ ਕਰਕੇ ਜ਼ਿਲ੍ਹਾ ਪ੍ਰਸ਼ਾਸ਼ਨ ਨੇ ਰਾਵੀ ਦਰਿਆ ਦੇ ਨੇੜਲੇ ਕਈ ਪਿੰਡਾਂ ਨੂੰ ਖਾਲੀ ਕਰਵਾ ਦਿੱਤਾ ਹੈ। ਗੂਜਰ ਭਾਈਚਾਰਿਆਂ ਦੇ ਡੇਰੇ ਵੀ ਖਾਲੀ ਕਰਵਾ ਦਿੱਤੇ ਗਏ ਹਨ। ਪਾਣੀ ਵੱਧਣ ਕਾਰਨ ਪਿੰਡ ਵਾਸੀਆਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਸਾਨਾਂ ਦੀਆਂ ਫਸਲਾਂ ਵੀ ਖਰਾਬ ਹੋ ਚੁੱਕੀਆਂ ਹਨ ਅਤੇ ਰਾਵੀ ਦਰਿਆ ਤੋਂ ਪਾਰ ਵਸਦੇ ਸਭ 7 ਪਿੰਡਾਂ ਦਾ ਸੰਪਰਕ ਦੇਸ਼ ਨਾਲੋਂ ਬਿਲਕੁਲ ਟੁੱਟ ਚੁੱਕਾ ਹੈ। ਪਹਿਲਾਂ ਕਿਸ਼ਤੀ ਦੇ ਜਰੀਏ ਪਿੰਡ ਦੇ ਲੋਕਾਂ ਨੂੰ ਇੱਕ ਜਗ੍ਹਾ ਤੋਂ ਦੂਸਰੀ ਜਗ੍ਹਾ ਪਹੁੰਚਾਇਆ ਜਾਂਦਾ ਸੀ। ਪਰ ਪਾਣੀ ਵਧਣ ਕਰਕੇ ਹੁਣ ਕਿਸ਼ਤੀ ਵੀ ਬੰਦ ਹੋ ਚੁੱਕੀ ਹੈ ਅਤੇ ਇਹ ਸੱਤ ਪਿੰਡ ਇਕ ਟਾਪੂ ਬਣਕੇ ਰਹਿ ਚੁੱਕੇ ਹਨ। ਪਾਰ ਵੱਸਦੇ ਸੱਤ ਪਿੰਡਾਂ ਦੇ ਲੋਕਾਂ ਨੇ ਜਿਲ੍ਹਾ ਪ੍ਰਸ਼ਾਸ਼ਨ ਤੋ ਮੰਗ ਕੀਤੀ ਹੈ ਕਿ ਉਨ੍ਹਾਂ ਲਈ ਮੈਡੀਕਲ ਸਹੂਲਤ ਅਤੇ ਹੋਰ ਬੁਨਿਆਦੀ ਸਹੂਲਤਾਂ ਪਾਰ ਵੱਸਦੇ ਲੋਕਾਂ ਤਕ ਪਹੁੰਚਾਈਆਂ ਜਾਣ।

ਪਾਣੀ ਦੀ ਮਾਰ ਹੇਠ ਆਏ ਪਿੰਡਾਂ ਦਾ ਜਾਇਜਾ ਲੈਣ ਦੇ ਲਈ ਮਕੌੜਾ ਪੱਤਣ ਪਹੁੰਚੇ ਦੀਨਾਨਗਰ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਅਤੇ ਬੀਡੀਪੀਓ ਦੀਨਾਨਗਰ ਹੀਰਾ ਸਿੰਘ ਨੇ ਅਤੇ DDPO ਸਤੀਸ਼ ਕੁਮਾਰ ਹੁਰਾਂ ਦੱਸਿਆ ਕਿ ਸਰਕਾਰ ਵੱਲੋਂ ਪੁਖਤਾ ਪ੍ਰਬੰਧ ਕੀਤੇ ਜਾ ਚੁੱਕੇ ਹਨ। ਉਨ੍ਹਾਂ ਨੇ ਕਿਹਾ ਕਿ ਅਗਰ ਸਥਿਤੀ ਹੋਰ ਜ਼ਿਆਦਾ ਵਿਗੜਦੀ ਹੈ ਤਾਂ ਬੀਐਸਐਫ,ਆਰਮੀ ਦੇ ਜਵਾਨਾਂ ਨਾਲ ਸੰਪਰਕ ਕਰ ਪਾਰ ਵੱਸਦੇ ਪਿੰਡਾਂ ਅਤੇ ਨੇੜਲੇ ਇਲਾਕੇ ਦੇ ਵਿੱਚ ਲੋਕਾਂ ਨੂੰ ਮੈਡੀਕਲ ਸਹੂਲਤਾਂ ਦੇ ਨਾਲ ਹੋਰ ਸਹੂਲਤਾਂ ਮੁਹਈਆ ਕਰਵਾਈਆਂ ਜਾਣਗੀਆ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਲਗਾਤਾਰ ਬੀਐਸਐਫ ਅੱਤੇ ਆਰਮੀ ਜਵਾਨਾਂ ਦੇ ਨਾਲ ਸੰਪਰਕ ਵਿਚ ਹਨ ਅਤੇ ਹਰ ਤਰ੍ਹਾਂ ਦੀ ਸਥਿਤੀ ਨਾਲ ਨਜਿੱਠਣ ਦੇ ਲਈ ਤਿਆਰ ਹਨ। ਉਨ੍ਹਾਂ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਜੇਕਰ ਹਾਲਾਤ ਖਰਾਬ ਹੁੰਦੇ ਹਨ ਤਾਂ ਤੁਰੰਤ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਜਾਰੀ ਕੀਤੇ ਗਏ ਹੈਲਪ ਲਾਈਨ ਨੰਬਰ 1800-180-1852 ਅਤੇ ਫਲੱਡ ਕੰਟਰੋਲ ਰੂਮ ਦੇ ਨੰਬਰ 01874-266376 `ਤੇ ਸੂਚਨਾ ਦੇਣ।