Search for:
  • Home/
  • Uncategorized/
  • ਡੀਸੀ ਵਿਸ਼ੇਸ਼ ਸਾਰੰਗਲ ਨੇ 24 ਤੋਂ 26 ਜੁਲਾਈ ਤੱਕ ਸਕੂਲਾਂ ਵਿੱਚ ਛੁੱਟੀਆਂ ਵਧਾਉਣ ਦਾ ਕੀਤਾ ਐਲਾਨ।

ਡੀਸੀ ਵਿਸ਼ੇਸ਼ ਸਾਰੰਗਲ ਨੇ 24 ਤੋਂ 26 ਜੁਲਾਈ ਤੱਕ ਸਕੂਲਾਂ ਵਿੱਚ ਛੁੱਟੀਆਂ ਵਧਾਉਣ ਦਾ ਕੀਤਾ ਐਲਾਨ।

ਪੰਜਾਬ ਉਜਾਲਾ ਨਿਊਜ਼

ਡੀਸੀ ਵਿਸ਼ੇਸ਼ ਸਾਰੰਗਲ ਨੇ 24 ਤੋਂ 26 ਜੁਲਾਈ ਤੱਕ ਸਕੂਲਾਂ ਵਿੱਚ ਛੁੱਟੀਆਂ ਵਧਾਉਣ ਦਾ ਕੀਤਾ ਐਲਾਨ।

ਜਲੰਧਰ (ਰਾਹੁਲ ਕਸ਼ਯਪ) : ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਭਾਰੀ ਬਾਰਿਸ਼ ਕਾਰਨ ਸਬ-ਡਵੀਜ਼ਨ ਦੇ ਸ਼ਾਹਕੋਟ ਅਤੇ ਲੋਹੀਆਂ ਬਲਾਕਾਂ ਦੇ ਕਈ ਪਿੰਡ ਜਲ-ਥਲ ਹੋ ਗਏ ਹਨ। ਇਸ ਗੱਲ ਨੂੰ ਧਿਆਨ ਵਿੱਚ ਰੱਖਦੇ ਹੋਏ ਜਲੰਧਰ ਦੇ ਡੀਸੀ ਵਿਸ਼ੇਸ਼ ਸਾਰੰਗਲ ਨੇ ਸਬ-ਡਵੀਜ਼ਨ ਸ਼ਾਹਕੋਟ ਅਧੀਨ ਪੈਂਦੇ ਬਲਾਕ ਲੋਹੀਆਂ ਦੇ 4 ਸਕੂਲਾਂ ਵਿੱਚ 24 ਤੋਂ 26 ਜੁਲਾਈ ਤੱਕ ਛੁੱਟੀਆਂ ਵਧਾਉਣ ਦਾ ਐਲਾਨ ਕੀਤਾ ਹੈ।

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਪਰੋਕਤ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ। ਸੀਨੀਅਰ ਪ੍ਰਾਇਮਰੀ ਸਕੂਲ ਮੁੰਡੀ ਚੋਹਾਲੀਆਂ, ਸੀਨੀਅਰ ਪ੍ਰਾਇਮਰੀ ਸਕੂਲ ਮੁੰਡੀ ਸ਼ਹਿਰੀਆਂ ਅਤੇ ਸਰਕਾਰੀ ਸਕੂਲ ਢੱਕਾ ਬਸਤੀ, ਸੀਨੀਅਰ ਪ੍ਰਾਇਮਰੀ ਸਕੂਲ ਮੁੰਡੀ ਕਾਸੂ ਨੂੰ ਸੂਚੀ ਵਿੱਚ ਸ਼ਾਮਲ ਕੀਤਾ ਗਿਆ ਹੈ।

ਅਸਲ ਵਿੱਚ ਇਨ੍ਹਾਂ ਇਲਾਕਿਆਂ ਵਿੱਚ ਘਰ, ਸਕੂਲ, ਸੜਕਾਂ ਅਤੇ ਖੇਤ ਸਭ ਪਾਣੀ ਵਿੱਚ ਡੁੱਬੇ ਹੋਏ ਹਨ ਤੇ ਇੱਥੇ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਸਕੂਲਾਂ ਨੂੰ 26 ਜੁਲਾਈ ਤੱਕ ਬੰਦ ਰੱਖਣ ਦਾ ਫੈਸਲਾ ਕੀਤਾ ਗਿਆ ਹੈ।