ਪੰਜਾਬ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੀ ਡਿਪਲੋਮਾ
ਪੰਜਾਬ ਉਜਾਲਾ ਨਿਊਜ਼
ਪੰਜਾਬ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੀ ਡਿਪਲੋਮਾ ਇੰਜੀਨੀਅਰਜ਼ ਐਸੋਸੀਏਸ਼ਨ ਦੇ ਮੈਂਬਰਾਂ ਨੇ ਆਪਣੀ ਇਕ ਦਿਨ ਦੀ ਤਨਖਾਹ ‘ਮੁੱਖ ਮੰਤਰੀ ਰਾਹਤ ਫੰਡ’ ਲਈ ਦਿੱਤੀ ਹੈ ਜਿਸ ਦੀ ਵਰਤੋਂ ਹੜ੍ਹ ਪੀੜਤਾਂ ਦੀ ਮਦਦ ਲਈ ਕੀਤੀ ਜਾਵੇਗੀ। ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਰਾਹੀਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲ ਕੇ ਜੁਲਾਈ ਮਹੀਨੇ ਦੀ ਇਕ ਦਿਨ ਦੀ ਤਨਖਾਹ ਕੱਟਣ ਸਬੰਧੀ ਪੱਤਰ ਮੁੱਖ ਮੰਤਰੀ ਨੂੰ ਸੌਂਪਿਆ।