Search for:
  • Home/
  • Crime/
  • ਦੁੱਗਲ ਚਾਪ ਮਾਮਲੇ ਵਿੱਚ 2 ਹੋਰ ਮੁਲਜ਼ਮ ਗ੍ਰਿਫ਼ਤਾਰ

ਦੁੱਗਲ ਚਾਪ ਮਾਮਲੇ ਵਿੱਚ 2 ਹੋਰ ਮੁਲਜ਼ਮ ਗ੍ਰਿਫ਼ਤਾਰ

Punjab ujala news : ਮਿਲਾਪ ਚੌਕ ਸਥਿਤ ਦੁੱਗਲ ਵੈਜ ਰੈਸਟੋਰੈਂਟ ‘ਤੇ ਕੁਝ ਅਣਪਛਾਤੇ ਬਦਮਾਸ਼ਾਂ ਨੇ ਜਾਨਲੇਵਾ ਹਮਲਾ ਕੀਤਾ। ਇਸ ਹਮਲੇ ਦੌਰਾਨ ਨਾ ਸਿਰਫ਼ ਰੈਸਟੋਰੈਂਟ ਦੀ ਭੰਨਤੋੜ ਕੀਤੀ ਗਈ, ਸਗੋਂ ਦੁਕਾਨ ਮਾਲਕਾਂ ‘ਤੇ ਵੀ ਗੰਭੀਰ ਹਮਲਾ ਕੀਤਾ ਗਿਆ। ਇਸ ਮਾਮਲੇ ਵਿੱਚ ਸਖ਼ਤ ਕਾਰਵਾਈ ਕਰਦੇ ਹੋਏ 2 ਨਿਹੰਗ ਸਿੱਖਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਸੌਰਵ ਰਾਏ ਵਾਸੀ ਅੰਮ੍ਰਿਤਸਰ ਅਤੇ ਸੌਰਵ ਉਰਫ਼ ਸੋਨੂੰ ਵਾਸੀ ਕਪੂਰਥਲਾ ਵਜੋਂ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਸੀਪੀ ਮਨਪ੍ਰੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਹੋਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਭਾਲ ਜਾਰੀ ਹੈ। ਉਨ੍ਹਾਂ ਨੂੰ ਵੀ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਡੀਸੀਪੀ ਨੇ ਕਿਹਾ ਕਿ ਸ਼ਹਿਰ ਵਿੱਚ ਕਿਸੇ ਵੀ ਤਰ੍ਹਾਂ ਦੀ ਗੁੰਡਾਗਰਦੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।