ਜਲੰਧਰ ਦਿਹਾਤੀ ਕ੍ਰਾਈਮ ਬ੍ਰਾਂਚ ਨੇ 150 ਗ੍ਰਾਮ ਹੈਰੋਇਨ ਸਮੇਤ ਇੱਕ ਨਸ਼ਾ ਤਸਕਰ ਨੂੰ ਕੀਤਾ ਗ੍ਰਿਫਤਾਰ ।
ਪੰਜਾਬ ਉਜਾਲਾ ਨਿਊਜ਼
ਜਲੰਧਰ ਦਿਹਾਤੀ ਕ੍ਰਾਈਮ ਬ੍ਰਾਂਚ ਨੇ 150 ਗ੍ਰਾਮ ਹੈਰੋਇਨ ਸਮੇਤ ਇੱਕ ਨਸ਼ਾ ਤਸਕਰ ਨੂੰ ਕੀਤਾ ਗ੍ਰਿਫਤਾਰ ।
ਜਲੰਧਰ (ਰਾਹੁਲ ਕਸ਼ਯਪ) ਸ਼੍ਰੀ ਮੁਖਵਿੰਦਰ ਸਿੰਘ ਭੁੱਲਰ ਪੀ.ਪੀ.ਐਸ. ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜ ਦੇ ਮਾੜੇ ਅਨਸਰਾ/ਨਸ਼ਾ ਤਸਕਰਾਂ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿਮ ਤਹਿਤ ਸ਼੍ਰੀ ਮਨਪ੍ਰੀਤ ਸਿੰਘ ਢਿੱਲੋਂ ਪੀ.ਪੀ.ਐਸ ਪੁਲਿਸ ਕਪਤਾਨ, ਇਨਵੈਸਟੀਗੇਸ਼ਨ ਜਲੰਧਰ ਦਿਹਾਤੀ ਅਤੇ ਸ਼੍ਰੀ ਤਰਸ਼ੇਮ ਮਸੀਹ ਪੀ.ਪੀ.ਐਸ. ਉਪ ਪੁਲਿਸ ਕਪਤਾਨ, ਇੰਵੈਸਟੀਗੇਸ਼ਨ ਜਲੰਧਰ ਦਿਹਾਤੀ ਦੀ ਰਹਿਨੁਮਾਈ ਹੇਠ ਇੰਸਪੈਕਟਰ ਪੁਸ਼ਪ ਬਾਲੀ ਇੰਚਾਰਜ ਕ੍ਰਾਇਮ ਬ੍ਰਾਂਚ ਜਲੰਧਰ ਦਿਹਾਤੀ ਦੀ ਸਪੈਸ਼ਲ ਪੁਲਿਸ ਟੀਮ ਵੱਲੋਂ 150 ਗ੍ਰਾਮ ਹੈਰੋਇਨ ਸਮੇਤ 01 ਨਸ਼ਾ ਤਸਕਰ ਨੂੰ ਗ੍ਰਿਫਤਾਰ ਕਰਕੇ ਵੱਡੀ ਸਫਲਤਾ ਕੀਤਾ ਗਿਆ ਹੈ।
ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ਼੍ਰੀ ਮਨਪ੍ਰੀਤ ਸਿੰਘ ਢਿੱਲੋਂ ਪੀ.ਪੀ.ਐਸ ਪੁਲਿਸ ਕਪਤਾਨ, ਇਨਵੈਸਟੀਗੇਸ਼ਨ ਜਲੰਧਰ ਦਿਹਾਤੀ ਜੀ ਨੇ ਦੱਸਿਆ ਕਿ ਇੰਸਪੈਕਟਰ ਪੁਸ਼ਪ ਬਾਲੀ ਇੰਚਾਰਜ ਕ੍ਰਾਈਮ ਬ੍ਰਾਂਚ ਜਿਲ੍ਹਾ ਜਲੰਧਰ ਦਿਹਾਤੀ ਨੇ ਸਮਾਜ ਦੇ ਮਾੜੇ ਅਨਸ਼ਰਾ ਅਤੇ ਨਸ਼ਾ ਸਮਗਲਰਾਂ ਨੂੰ ਕਾਬੂ ਕਰਨ ਲਈ ਕ੍ਰਾਈਮ ਬ੍ਰਾਂਚ ਦੀਆ ਵੱਖ-ਵੱਖ ਟੀਮਾ ਜਿਲ੍ਹਾ ਜਲੰਧਰ ਦਿਹਾਤੀ ਦੇ ਇਲਾਕਿਆ ਵਿੱਚ ਚੈਕਿੰਗ ਤੇ ਨਾਕਾਬੰਦੀ ਭੇਜਿਆ ਜਾਂਦੀਆ ਹਨ। ਮਿਤੀ 26.07.2023 ਨੂੰ ਕ੍ਰਾਈਮ ਬ੍ਰਾਂਚ ਦੀ ਇਕ ਟੀਮ ਐਸ.ਆਈ ਭੁਪਿੰਦਰ ਸਿੰਘ ਦੀ ਅਗਵਾਈ ਹੇਠ ਬਾ-ਸਿਲਸਿਲਾ ਗਸ਼ਤ ਬਾ ਚੈਕਿੰਗ ਭੈੜੇ ਪੁਰਸ਼ਾ ਦੇ ਸਬੰਧ ਵਿੱਚ ਭੋਜੋਵਾਲ, ਜੌਹਲਾ ਚੌਕ ਪਰ ਮੌਜੂਦ ਸੀ।ਜਿਥੇ ਆਉਣ ਜਾਣ ਵਾਲੇ ਵਹੀਕਲਾਂ ਦੀ ਚੈਕਿੰਗ ਕਰ ਰਹੇ ਸਨ।
ਕੁਝ ਸਮੇਂ ਬਾਅਦ ਕੁਝ ਸਮੇਂ ਬਾਅਦ ਇੱਕ ਸਵਿਫਟ ਕਾਰ ਡਿਜਾਇਰ ਨੰਬਰੀ PB 04 AB7041 ਰੰਗ ਚਿੱਟਾ ਮੇਨ ਹਾਈਵੇ ਜਲੰਧਰ ਤੋਂ ਹੁਸ਼ਿਆਰਪੁਰ ਵੱਲੋਂ ਆਈ।ਜਿਸ ਨੂੰ SI ਭੁਪਿੰਦਰ ਸਿੰਘ ਨੇ ਸ਼ੱਕ ਦੀ ਬਿਨਾਅ ਤੇ ਰੋਕ ਕੇ ਕਾਰ ਚਾਲਕ ਸਾਹਿਬ ਸਿੰਘ ਉਰਫ ਸਾਬਾ ਉਕਤ ਦੀ ਕਾਰ ਦੀ ਤਲਾਸ਼ੀ ਕੀਤੀ ਤਾ ਕਾਰ ਦੇ ਡੈਸ਼ਬੋਰਡ ਵਿੱਚੋਂ ਇੱਕ ਵਜ਼ਨਦਾਰ ਮੋਮੀ ਲਿਫਾਫਾ ਬਰਾਮਦ ਹੋਇਆ।ਜਿਸ ਨੂੰ ਚੈੱਕ ਕਰਨ ਤੇ ਉਸ ਵਿੱਚੋਂ ਹੈਰੋਇਨ ਬਰਾਮਦ ਹੋਈ।ਜਿਸਦਾ ਇਲੈਕਟ੍ਰੋਨਿਕ ਕੰਡਾ ਨਾਲ ਵਜਨ ਕਰਨ 150 ਗ੍ਰਾਮ ਹੈਰੋਇਨ ਬਰਾਮਦ ਹੋਈ।ਜਿਸ ਤੋ ਦੋਸ਼ੀ ਦੇ ਖਿਲਾਫ ਮੁਕੱਦਮਾ ਨੰਬਰ 37 ਮਿਤੀ 26/07/2023 ਜੁਰਮ21-B/61/85 NDPS ACT ਥਾਣਾ ਪਤਾਰਾ ਜਿਲ੍ਹਾ ਜਲੰਧਰ ਦਿਹਾਤੀ ਦਰਜ ਰਜਿਸਟਰ ਕਰਵਾਕੇ ਤਫਤੀਸ਼ ਅਮਲ ਵਿੱਚ ਲਿਆਂਦੀ ਅਤੇ ਬਾਅਦ ਪੁਛਗਿਛ ਦੋਸ਼ੀ ਉਕਤ ਨੂੰ ਸ਼ਾਮਿਲ ਤਫਤੀਸ਼ ਕਰਕੇ ਹਸਬ ਜਾਬਤਾ ਗ੍ਰਿਫਤਾਰ ਕੀਤਾ।
ਮੁੱਢਲੀ ਪੁੱਛਗਿੱਛ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਦੋਸ਼ੀ ਉਕਤ ਸਾਹਿਬ ਸਿੰਘ ਉਰਫ ਸਾਬਾ ਜੋ ਕਿ ਖੇਤੀਬਾੜੀ ਦਾ ਕੰਮ ਕਰਦਾ ਹੈ ਅਤੇ ਨਾਲ ਹੀ ਨਸ਼ੇ ਦਾ ਕਾਰੋਬਾਰ ਵੀ ਕਰਦਾ ਹੈ।ਜਿਸਦੇ ਖਿਲਾਫ ਪਹਿਲਾ ਵੀ 04 ਮੁਕੱਦਮੇ ਵੱਖ-ਵੱਖ ਥਾਣਿਆਂ ਵਿੱਚ ਨਸ਼ੇ,ਅਸਲਾ ਐਕਟ ਵਗੈਰਾ ਦੇ ਮੁਕੱਦਮੇ ਦਰਜ ਹਨ।ਜਿਸ ਪਾਸੋ ਡੂੰਘਾਈ ਨਾਲ ਪੁੱਛਗਿਛ ਕੀਤੀ ਜਾ ਰਹੀ ਹੈ।ਤਾ ਜੋ ਕਿ ਉਸ ਪਾਸੋਂ ਬ੍ਰਾਮਦ ਹੋਈ ਹੈਰੋਇਨ ਕਿਸ ਪਾਸੋਂ ਖਰੀਦ ਕੀਤੀ ਹੈ ਅਤੇ ਕਿਸ-ਕਿਸ ਨੂੰ ਅੱਗੇ ਸਪਲਾਈ ਕਰਨੀ ਸੀ ਅਤੇ ਇਸ ਦੇ ਸਾਥੀ ਕੋਣ-ਕੌਣ ਹਨ।ਅਤੇ ਦੋਸੀ ਉਕਤ ਪਾਸੋਂ ਅਸਲੇ ਸਬੰਧੀ ਵੀ ਡੂੰਘਾਈ ਨਾਲ ਜਾਂਚ ਕਰਕੇ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਦੀ ਜਾਵੇਗੀ।
