CIA STAFF ਜਲੰਧਰ ਵੱਲੋਂ 200 ਗ੍ਰਾਮ ਹੈਰੋਇਨ ਸਮੇਤ ਇੱਕ ਨਸ਼ਾ ਤਸਕਰ ਗ੍ਰਿਫਤਾਰ
ਪੰਜਾਬ ਉਜਾਲਾ ਨਿਊਜ਼
CIA STAFF ਜਲੰਧਰ ਵੱਲੋਂ 200 ਗ੍ਰਾਮ ਹੈਰੋਇਨ ਸਮੇਤ ਇੱਕ ਨਸ਼ਾ ਤਸਕਰ ਗ੍ਰਿਫਤਾਰ
ਜਲੰਧਰ (ਰਾਹੁਲ ਕਸ਼ਯਪ) ਮਾਨਯੋਗ ਕਮਿਸ਼ਨਰ ਪੁਲਿਸ ਸਾਹਿਬ ਜਲੰਧਰ ਸ੍ਰੀ ਕੁਲਦੀਪ ਸਿੰਘ ਚਾਹਲ IPS, ਜੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਸ੍ਰੀ ਹਰਵਿੰਦਰ ਸਿੰਘ ਵਿਰਕ PPS, DCP ਸ੍ਰੀ ਭੁਪਿੰਦਰ ਸਿੰਘ PPS, ADCP-Inv, ਸ੍ਰੀ ਪਰਮਜੀਤ ਸਿੰਘ, PPS, ACP-Detective ਅਤੇ ਹੋਰ ਸੀਨੀਅਰ ਅਫਸਰਾਨ ਬਾਲਾਂ ਵਲੋਂ ਸਮੇਂ-ਸਮੇਂ ਸਿਰ ਮਿਲ ਰਹੀਆਂ ਹਦਾਇਤਾ ਅਨੁਸਾਰ INSP ਇੰਦਰਜੀਤ ਸਿੰਘ ਇੰਚਾਰਜ CIA STAFF ਜਲੰਧਰ ਵੱਲੋਂ ਮਾੜੇ ਅਨਸਰਾਂ ਵਿਰੁੱਧ ਕਾਰਵਾਈ ਕਰਦੇ ਹੋਏ 01 ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 200 ਗ੍ਰਾਮ ਹੈਰੋਇਨ ਬ੍ਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।
ਮਿਤੀ 27-10-2017 ਨੂੰ, CIA STAFF ਜਲੰਧਰ ਦੀ ਪੁਲਿਸ ਟੀਮ ਗਸ਼ਤ -ਚੈਕਿੰਗ ਮੌਕੀ ਪੁਰਸਾ ਸਬੰਧ ਵਿੱਚ ਵਡਾਲਾ ਚੌਕ ਮੌਜੂਦ ਸੀ ਕਿ ਭਵਾਨੀ ਟਿੱਬਰ ਦੇ ਵੱਲ ਇੱਕ ਮੋਨਾ ਵਿਅਕਤੀ ਪੈਦਲ ਆਉਂਦਾ ਦਿਖਾਈ ਦਿੱਤਾ ਜੋ ਪੁਲੀਸ ਪਾਰਟੀ ਨੂੰ ਦੇਖ ਕੇ ਯਕਦਮ ਘਬਰਾ ਕੇ ਪਿੱਛੇ ਨੂੰ ਮੁੜ ਕੇ ਖਿਸਕਣ ਲੱਗਾ। ਜਿਸਨੂੰ ਸੀ.ਆਈ.ਏ. ਸਟਾਫ ਦੀ ਟੀਮ ਨੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕਰਕੇ ਨਾਮ ਪਤਾ ਪੁੱਛਿਆ ਜਿਸ ਨੇ ਆਪਣਾ ਨਾਮ ਸ਼ਾਮ ਪੁੱਤਰ ਰੇਸ਼ਮ ਵਾਸੀ ਪਿੰਡ ਖਲਦੀ ਜਦੀਦ ਡਾਕਖਾਨਾ ਕਰਨਾਲ ਕਲੋਨੀ ਥਾਣਾ ਸਦਰ ਫਿਰੋਜ਼ਪੁਰ ਦਸਿਆ। ਜਿਸ ਤੋਂ ਸੀ.ਆਈ.ਏ.ਸਟਾਫ਼ ਦੀ ਟੀਮ ਨੇ ਉਕਤ ਦੋਸ਼ੀ ਦੀ ਤਲਾਸੀ ਹਸਬ ਜਾਬਤਾ ਅਮਲ ਵਿੱਚ ਲਿਆਂਦੀ ਤਾਂ ਉਸ ਦੀ ਪਹਿਨੀ ਹੋਈ ਪੈਂਟ ਦੀ ਖੱਬੀ ਜੇਬ ਵਿੱਚੋਂ ਇੱਕ ਕਾਲੇ ਰੰਗ ਦਾ ਮੋਮੀ ਲਿਫਾਫਾ ਬ੍ਰਾਮਦ ਹੋਇਆ। ਜਿਸਨੂੰ ਚੈਕ ਕਰਨ ਤੇ ਉਸ ਵਿਚ ਹੈਰੋਇਨ ਬ੍ਰਾਮਦ ਹੋਈ। ਬ੍ਰਾਮਦ ਹੈਰੋਇਨ ਦਾ ਕੰਪਿਊਟਰ ਡੰਡਾ ਪਰ ਵਜਨ ਕਰਨ ਤੋਂ ਸਮੇਤ ਮੋਮੀ ਲਿਫਾਫਾ 200 ਗ੍ਰਾਮ ਹੋਈ। ਦੋਸ਼ੀ ਦੇ ਖਿਲਾਫ ਮੁਕਦਮਾ 55 ਮਿਤੀ 27-07-2023 ਅ/ਧ 21-11-85 NDPS ACT ਦੇ ਤਹਿਤ ਥਾਣਾ ਭਾਰਗੋ ਕੈਂਪ ਜਲੰਧਰ ਰਜਿਸਟਰ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।