Search for:
  • Home/
  • Uncategorized/
  • ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾਂ ਯੋਜਨਾਂ ਵੈਨ ਨੂੰ ਜਿਲੇ੍ ਭਰ ਵਿੱਚ ਜਾਗਰੂਕਤਾ ਲਈ ਕੀਤਾ ਗਿਆ ਰਵਾਨਾ ।

ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾਂ ਯੋਜਨਾਂ ਵੈਨ ਨੂੰ ਜਿਲੇ੍ ਭਰ ਵਿੱਚ ਜਾਗਰੂਕਤਾ ਲਈ ਕੀਤਾ ਗਿਆ ਰਵਾਨਾ ।

ਪੰਜਾਬ ਉਜਾਲਾ ਨਿਊਜ਼

ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾਂ ਯੋਜਨਾਂ ਵੈਨ ਨੂੰ ਜਿਲੇ੍ ਭਰ ਵਿੱਚ ਜਾਗਰੂਕਤਾ ਲਈ ਕੀਤਾ ਗਿਆ ਰਵਾਨਾ ।

ਜਲੰਧਰ (ਰਾਹੁਲ ਕਸ਼ਯਪ) ਆਮ ਲੋਕਾਂ ਨੂੰ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਲਾਭ ਦਿਵਾਉਣ ਲਈ ਸਿਵਲ ਸਰਜਨ ਡਾ. ਵਿਜੇ ਕੁਮਾਰ ਜੀ ਵਲੋਂ ਸਿਵਲ ਹਸਪਤਾਲ ਤੋਂ ਜਾਗਰੂਕਤਾ (ਆਈ.ਈ.ਸੀ.) ਵੈਨ ਨੂੰ ਹਰੀ ਝੰਡੀ ਦੇ ਕੇ ਸ਼ਹਿਰ ਦੇ ਵੱਖ-ਵੱਖ ਸ਼ਹਿਰੀ ਅਤੇ ਪੇਡੂ ਖੇਤਾਰਾਂ ਲਈ ਰਵਾਨਾ ਕੀਤਾ।

ਇਸ ਅਵਸਰ ਤੇ ਸੰਬੋਧਨ ਕਰਦਿਆਂ ਸਿਵਲ ਸਰਜਨ ਡਾ. ਵਿਜੇ ਕੁਮਾਰ ਨੇ ਕਿਹਾ ਕਿ ਇਸ ਵੈਨ ਰਾਹੀਂ ਪੰਜਾਬ ਸਰਕਾਰ ਵਲੋਂ ਆਮ ਲੋਕਾਂ ਨੂੰ ਸਰਬੱਤ ਸਿਹਤ ਬੀਮਾ ਯੋਜਨਾਂ ਪ੍ਰਤੀ ਜਾਗਰੂਕ ਕੀਤਾ ਜਾਵੇਗਾ। ਸਰਬੱਤ ਸਿਹਤ ਬੀਮਾਂ ਯੋਜਨਾ ਤਹਿਤ ਆਮ ਲੋਕਾਂ ਅਤੇ ਉਹਨਾਂ ਦੇ ਪਰਿਵਾਰਾਂ ਨੂੰ 5 ਲੱਖ ਤੱਕ ਦੇ ਇਲਾਜ ਦੀਆਂ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਹ ਸਕੀਮ ਤਹਿਤ ਬੀਪੀਐਲ ਪਰਿਵਾਰ, ਸਮਾਰਟ ਰਾਸ਼ਨ ਕਾਰਡ ਧਾਰਕ, ਗਰੀਬ ਕਿਸਾਨ, ਛੋਟੇ ਵਪਾਰੀ ਅਤੇ ਪੱਤਰਕਾਰਾਂ ਆਦਿ ਨੂੰ ਵੀ ਸ਼ਾਮਿਲ ਕੀਤਾ ਗਿਆ ਹੈ।

ਉਨਾਂ ਕਿਹਾ ਕਿ ਇਹ ਵੈਨ 30 ਦਿਨਾਂ ਤੱਕ ਜਿਲੇ੍ ਭਰ ਦੇ ਸਾਰੇ ਦੂਰ ਦੁਰਾਡੇ ਦੇ ਕਸਬੇ ਅਤੇ ਪਿੰਡ ਕਵਰ ਕਰੇਗੀ ਅਤੇ ਹਰੇਕ ਦਿਨ ਇਸ ਵੈਨ ਦੇ ਨਾਲ ਇੱਕ ਮੈਡੀਕਲ ਕੈਂਪ ਵੀ ਲਗਾਇਆ ਜਾਵੇਗਾ, ਜਿਸ ਵਿੱਚ ਆਯੂਸ਼ਮਾਨ ਭਾਰਤ ਸਿਹਤ ਬੀਮਾਂ ਯੋਜਨਾਂ ਦੇ ਕਾਰਡਾਂ ਦੇ ਨਾਲ-ਨਾਲ ਮਰੀਜਾਂ ਦਾ ਮੁਫਤ ਇਲਾਜ ਅਤੇ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਉਹਨਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਜਿਨਾਂ ਲੋਕਾਂ ਦੇ ਅਜੇ ਤੱਕ ਸਿਹਤ ਬੀਮਾਂ ਯੋਜਨਾਂ ਦੇ ਕਾਰਡ ਨਹੀਂ ਬਣੇ, ਉਹ ਇਸ ਕੈਂਪ ਵਿਚ ਆ ਕੇ ਪੰਜਾਬ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਲਾਭ ਉਠਾਉਣ।

ਇਸ ਅਵਸਰ ਤੇ ਸਹਾਇਕ ਸਿਵਲ ਸਰਜਨ ਡਾ. ਰਜਿੰਦਰ ਪਾਲ ਕੌਰ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਗੁਰਮੀਤ ਕੌਰ, ਐਸ.ਐਮ.ਓ. ਡਾ. ਮਦਨ ਮੋਹਨ, ਐਸ.ਐਮ.ਓ. ਡਾ. ਸਵਰਨਜੀਤ ਧਵਨ, ਡਾ. ਵਿਜੇ ਗੋਤਵਾਲ, ਜਿਲਾ੍ ਮਾਸ ਮੀਡੀਆ ਅਫਸਰ ਰਾਜ ਕੌਰ, ਜਿਲਾ੍ ਐਮ.ਈ.ਆਈ.ਓ. ਅਮਰਦੀਪ ਸਿੰਘ, ਸੁਖਵਿੰਦਰ ਕੌਰ, ਕਮਲ ਭੱਲਾ, ਜਸਬੀਰ ਕੌਰ, ਗੁਰਿੰਦਰ ਕੌਰ, ਫਤਿਹਦੀਪ ਸਿੰਘ, ਸ਼ੀਤਲ, ਰਸ਼ਪਾਲ ਸਿੰਘ ਅਤੇ ਸਮੂਹ ਸਟਾਫ ਮੋਜੂਦ ਸੀ।