Search for:
  • Home/
  • Uncategorized/
  • ਨਗਰ ਨਿਗਮ ਹੁਸ਼ਿਆਰਪੁਰ ਦੀਆਂ ਖਾਲੀ ਥਾਵਾਂ ਨੂੰ ਗਰੀਨ ਬੈਲਟ ਵਜੋਂ ਕੀਤਾ ਜਾਵੇਗਾ ਵਿਕਸਿਤ : ਬ੍ਰਮ ਸ਼ੰਕਰ ਜਿੰਪਾ

ਨਗਰ ਨਿਗਮ ਹੁਸ਼ਿਆਰਪੁਰ ਦੀਆਂ ਖਾਲੀ ਥਾਵਾਂ ਨੂੰ ਗਰੀਨ ਬੈਲਟ ਵਜੋਂ ਕੀਤਾ ਜਾਵੇਗਾ ਵਿਕਸਿਤ : ਬ੍ਰਮ ਸ਼ੰਕਰ ਜਿੰਪਾ

ਪੰਜਾਬ ਉਜਾਲਾ ਨਿਊਜ਼

ਨਗਰ ਨਿਗਮ ਹੁਸ਼ਿਆਰਪੁਰ ਦੀਆਂ ਖਾਲੀ ਥਾਵਾਂ ਨੂੰ ਗਰੀਨ ਬੈਲਟ ਵਜੋਂ ਕੀਤਾ ਜਾਵੇਗਾ ਵਿਕਸਿਤ : ਬ੍ਰਮ ਸ਼ੰਕਰ ਜਿੰਪਾ

ਕੈਬਨਿਟ ਮੰਤਰੀ ਨੇ ਭੰਗੀ ਚੋਅ ਦੇ ਨਜ਼ਦੀਕ ਲਗਾਏ ਪੌਦੇ
-ਕਿਹਾ, ਲੋਕ ਪੌਦੇ ਲਗਾਉਣ ਦੇ ਨਾਲ-ਨਾਲ ਉਨ੍ਹਾਂ ਦੀ ਸੰਭਾਲ ਵੀ ਬਣਾਉਣ ਯਕੀਨੀ

ਹੁਸ਼ਿਆਰਪੁਰ, 2 ਅਗਸਤ (ਰਾਹੁਲ ਕਸ਼ਯਪ)ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਹੁਸ਼ਿਆਰਪੁਰ ਨਗਰ ਨਿਗਮ ਤਹਿਤ ਖਾਲੀ ਥਾਵਾਂ ਨੂੰ ਗਰੀਨ ਬੈਲਟ ਵਜੋਂ ਵਿਕਸਿਤ ਕੀਤਾ ਜਾਵੇਗਾ ਅਤੇ ਜਿਥੇ ਵੱਡਾ ਸਥਾਨ ਹੋਵੇਗਾ, ਉਥੇ ਨਾਨਕ ਬਗੀਚੀਆਂ ਲਗਾਈਆਂ ਜਾਣਗੀਆਂ, ਤਾਂ ਜੋ ਸ਼ਹਿਰ ਨੂੰ ਹਰਿਆ-ਭਰਿਆ ਬਣਾਇਆ ਜਾ ਸਕੇ। ਉਹ ਅੱਜ ਭੰਗੀ ਚੋਅ ਨਜ਼ਦੀਕ ਪੌਦਾ ਲਗਾਉਣ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ ਅਤੇ ਡੀ.ਐਫ.ਓ ਹੁਸ਼ਿਆਰਪੁਰ ਨਲਿਨ ਯਾਦਵ ਵੀ ਮੌਜੂਦ ਸਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬੇ ਨੂੰ ਹਰਿਆ-ਭਰਿਆ ਬਣਾਉਣ ਲਈ ਪੂਰੇ ਪੰਜਾਬ ਵਿਚ ਵਣ ਵਿਭਾਗ ਵਲੋਂ ਵੱਡੇ ਪੱਧਰ ’ਤੇ ਪੌਦੇ ਲਗਾਉਣ ਦੀ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਵਿਭਾਗ ਦੇ ਨਾਲ-ਨਾਲ ਸਾਡੀ ਜਿੰਮੇਵਾਰੀ ਵੀ ਬਣਦੀ ਹੈ, ਕਿ ਅਸੀਂ ਨਾ ਸਿਰਫ ਪੌਦੇ ਲਗਾਉਣ ਬਲਕਿ ਉਨ੍ਹਾਂ ਦੀ ਦੇਖ-ਭਾਲ ਨੂੰ ਵੀ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਹਰ ਜ਼ਿਲ੍ਹੇ ਵਿਚ 33 ਫੀਸਦੀ ਹਲਕੇ ਵਿਚ ਗਰੀਨ ਹੋਣਾ ਚਾਹੀਦਾ ਹੈ ਅਤੇ ਹੋਰ ਜ਼ਿਲਿ੍ਹਆਂ ਦੇ ਮੁਕਾਬਲੇ ਹੁਸ਼ਿਆਰਪੁਰ ਜ਼ਿਲ੍ਹਾ ਕਾਫ਼ੀ ਹਰਿਆ-ਭਰਿਆ ਵੀ ਹੈ, ਪਰੰਤੂ ਇਸ ਨੂੰ ਹੋਰ ਵੱਧ ਹਰਿਆ-ਭਰਿਆ ਬਣਾਉਣ ਲਈ ਸਾਨੂੰ ਸਾਰਿਆਂ ਨੂੰ ਮਿਲ ਕੇ ਯਤਨ ਕਰਨ ਦੀ ਜ਼ਰੂਰਤ ਹੈ।
ਇਸ ਮੌਕੇ ਕਰਨਲ (ਸੇਵਾਮੁਕਤ) ਮਨਦੀਪ ਗਰੇਵਾਲ, ਕੌਂਸਲਰ ਪ੍ਰਦੀਪ ਬਿੱਟੂ, ਰੇਂਜ ਅਫ਼ਸਰ ਜਤਿੰਦਰ ਸਿੰਘ ਰਾਣਾ, ਜਸਵੀਰ ਪਾਲ, ਕ੍ਰਿਸ਼ਨ ਕੁਮਾਰ, ਵਰਿੰਦਰ ਵੈਦ, ਸੁਮੇਸ਼ ਸੋਨੀ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।