Search for:
  • Home/
  • Uncategorized/
  • ਸਰਕਾਰੀ ਕਾਲਜ ਹੁਸ਼ਿਆਰਪੁਰ ’ਚ ਲੱਗਾ ਪਹਿਲਾ ਸਟੈਮ ਸੈੱਲ ਰਜਿਸਟ੍ਰੇਸ਼ਨ ਕੈਂਪ-ਕਾਲਜ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਸਟੈਮ ਸੈੱਲ ਦਾਨ ਰਜਿਸਟ੍ਰੇਸ਼ਨ ਕੈਂਪ ’ਚ ਲਿਆ ਵੱਧ-ਚੜ੍ਹ ਕੇ ਹਿੱਸਾ

ਸਰਕਾਰੀ ਕਾਲਜ ਹੁਸ਼ਿਆਰਪੁਰ ’ਚ ਲੱਗਾ ਪਹਿਲਾ ਸਟੈਮ ਸੈੱਲ ਰਜਿਸਟ੍ਰੇਸ਼ਨ ਕੈਂਪ-ਕਾਲਜ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਸਟੈਮ ਸੈੱਲ ਦਾਨ ਰਜਿਸਟ੍ਰੇਸ਼ਨ ਕੈਂਪ ’ਚ ਲਿਆ ਵੱਧ-ਚੜ੍ਹ ਕੇ ਹਿੱਸਾ

ਪੰਜਾਬ ਉਜਾਲਾ ਨਿਊਜ਼

ਸਰਕਾਰੀ ਕਾਲਜ ਹੁਸ਼ਿਆਰਪੁਰ ’ਚ ਲੱਗਾ ਪਹਿਲਾ ਸਟੈਮ ਸੈੱਲ ਰਜਿਸਟ੍ਰੇਸ਼ਨ ਕੈਂਪ
-ਕਾਲਜ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਸਟੈਮ ਸੈੱਲ ਦਾਨ ਰਜਿਸਟ੍ਰੇਸ਼ਨ ਕੈਂਪ ’ਚ ਲਿਆ ਵੱਧ-ਚੜ੍ਹ ਕੇ ਹਿੱਸਾ

ਹੁਸ਼ਿਆਰਪੁਰ (ਰਾਹੁਲ ਕਸ਼ਯਪ)ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੇ ਨਿਰਦੇਸ਼ਾਂ ’ਤੇ ਅੱਜ ਸਰਕਾਰੀ ਕਾਲਜ ਹੁਸ਼ਿਆਰਪੁਰ ਵਿਚ ਪਹਿਲਾ ਸਟੈਮ ਸੈੱਲ ਰਜਿਸਟ੍ਰੇਸ਼ਨ ਕੈਂਪ ਆਯੋਜਿਤ ਕੀਤਾ ਗਿਆ। ਇਸ ਕੈਂਪ ਵਿਚ ਸਰਕਾਰੀ ਕਾਲਜ ਦੇ ਨਾ ਸਿਰਫ਼ ਵਿਦਿਆਰਥੀਆਂ ਬਲਕਿ ਅਧਿਆਪਕਾਂ ਨੇ ਵੀ ਵੱਧ-ਚੜ੍ਹ ਕੇ ਹਿੱਸਾ ਲਿਆ। ਜਾਣਕਾਰੀ ਦਿੰਦੇ ਹੋਏ ਪ੍ਰੋਜੈਕਟ ਦੇ ਕਨਵੀਨਰ ਨਰੇਸ਼ ਗੁਪਤਾ ਨੇ ਦੱਸਿਆ ਕਿ ਅਰਜੁਨ ਵੀਰ ਫਾਊਂਡੇਸ਼ਨ ਦੇ ਸਿੰਮੀ ਸਿੰਘ ਤੇ ਜਸਲੀਨ ਗਰਚਾ ਨੇ ਵਿਦਿਆਰਥੀਆਂ ਨੂੰ ਸਟੈਮ ਸੈੱਲ ਰਜਿਸਟ੍ਰੇਸ਼ਨ ਪ੍ਰੋਜੈਕਟ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਸਮਝਾਇਆ ਕਿ ਕਿਸ ਤਰ੍ਹਾਂ ਰਜਿਸਟ੍ਰੇਸ਼ਨ ਰਾਹੀਂ ਅਸੀਂ ਕਿਸੇ ਵੀ ਜ਼ਰੂਰਤਮੰਦ ਬਿਮਾਰ ਵਿਅਕਤੀ ਨੂੰ ਸਿਹਤਮੰਦ ਕਰਨ ਵਿਚ ਆਪਣਾ ਯੋਗਦਾਨ ਦੇ ਸਕਦੇ ਹਾਂ।
ਪ੍ਰੋਜੈਕਟ ਕਨਵੀਨਰ ਨੇ ਦੱਸਿਆ ਕਿ ਸਟੈਮ ਸੈੱਲ ਬਾਰੇ ਵਿਸਥਾਰਪੂਰਵਕ ਪੇਸ਼ਕਾਰੀ ਅਤੇ ਕਾਲਜ ਅਧਿਆਪਕਾਂ ਵਲੋਂ ਚਲਾਏ ਗਏ ਜਾਗਰੂਕਤਾ ਅਭਿਆਨ ਦੇ ਚੱਲਦਿਆਂ ਬਹੁਤ ਸਾਰੇ ਵਿਦਿਆਰਥੀਆਂ ਨੇ ਸਟੈਮ ਸੈੱਲ ਦਾਨ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਲਈ ਆਪਣੇ ਆਪ ਨੂੰ ਰਜਿਸਟਰਡ ਕਰਵਾਇਆ ਅਤੇ ਆਪਣੇ ਮੁੰਹ ਦੇ ਸਵੈਬ ਦੇ ਨਮੂਨੇ ਦਿੱਤੇ। ਨਰੇਸ਼ ਗੁਪਤਾ ਨੇ ਦੱਸਿਆ ਕਿ ਲੋਕਾਂ ਨੂੰ ਜਾਨਲੇਵਾ ਬਿਮਾਰੀਆਂ ਤੋਂ ਬਚਾਉਣ ਲਈ ਜ਼ਿਲ੍ਹੇ ਵਿਚ ਅਰਜੁਨਵੀਰ ਫਾਊਂਡੇਸ਼ਨ ਨਾਲ ਮਿਲ ਕੇ ਜ਼ਿਲ੍ਹਾ ਪ੍ਰਸ਼ਾਸਨ ਸਟੈਮ ਸੈੱਲ ਯੋਜਨਾ ’ਤੇ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸਟੈਮ ਸੈੱਲ ਥਰੈਪੀ ਬਲੱਡ ਕੈਂਸਰ, ਥੈਲੇਸੀਮੀਆ, ਜੈਨੇਟਿਕ, ਡਿਸਆਰਡਰ ਵਰਗੀਆਂ ਜਾਨਲੇਵਾ ਬਿਮਾਰੀਆਂ ਲਈ ਕਾਫੀ ਕਾਰਗਰ ਹੈ ਅਤੇ ਇਸ ਥਰੈਪੀ ਦੀ ਵਰਤੋਂ ਨਾਲ ਇਨ੍ਹਾਂ ਜਾਨਲੇਵਾ ਬਿਮਾਰੀਆਂ ਦਾ ਇਲਾਜ ਸੰਭਵ ਹੈ। ਉਨ੍ਹਾਂ ਇਸ ਕੈਂਪ ਦੇ ਸੰਚਾਲਨ ਵਿਚ ਸਰਬੱਤ ਦਾ ਭਲਾ ਸੋਸਾਇਟੀ ਦੇ ਜ਼ਿਲ੍ਹਾ ਪ੍ਰਧਾਨ ਆਗਿਆਪਾਲ ਸਿੰਘ ਸਾਹਨੀ, ਕਾਲਜ ਦੇ ਪ੍ਰਿੰਸੀਪਲ ਯੋਗੇਸ਼ ਅਤੇ ਲੈਕਚਰਾਰ ਮੀਨਾਕਸ਼ੀ ਪਰਮਵੀਰ ਦਾ ਧੰਨਵਾਦ ਕੀਤਾ। ਉਨ੍ਹਾਂ ਦੱਸਿਆ ਕਿ ਇਸੇ ਲੜੀ ਵਿਚ ਅਗਲਾ ਕੈਂਪ ਉਰਮਿਲਾ ਦੇਵੀ ਆਯੁਵੈਦਿਕ ਕਾਲਜ ਹੁਸ਼ਿਆਰਪੁਰ ਵਿਚ 11 ਅਗਸਤ ਨੂੰ ਲਗਾਇਆ ਜਾਵੇਗਾ।