Search for:
  • Home/
  • Uncategorized/
  • ਐਂਟੀ ਨਾਰਕੋਟਿਕ ਸੈੱਲ ਕਮਿਸ਼ਨਰੇਟ ਜਲੰਧਰ ਵੱਲੋਂ 40 ਗ੍ਰਾਮ ਹੈਰੋਇਨ ਸਮੇਤ ਇੱਕ ਆਰੋਪੀ ਕਾਬੂ

ਐਂਟੀ ਨਾਰਕੋਟਿਕ ਸੈੱਲ ਕਮਿਸ਼ਨਰੇਟ ਜਲੰਧਰ ਵੱਲੋਂ 40 ਗ੍ਰਾਮ ਹੈਰੋਇਨ ਸਮੇਤ ਇੱਕ ਆਰੋਪੀ ਕਾਬੂ

ਪੰਜਾਬ ਉਜਾਲਾ ਨਿਊਜ਼

ਐਂਟੀ ਨਾਰਕੋਟਿਕ ਸੈੱਲ ਕਮਿਸ਼ਨਰੇਟ ਜਲੰਧਰ ਵੱਲੋਂ 40 ਗ੍ਰਾਮ ਹੈਰੋਇਨ ਸਮੇਤ ਇੱਕ ਆਰੋਪੀ ਕਾਬੂ ।

ਜਲੰਧਰ (ਰਾਹੁਲ ਕਸ਼ਯਪ) ਮਾਨਯੋਗ ਕਮਿਸ਼ਨਰ ਪੁਲਿਸ ਸਾਹਿਬ ਜਲੰਧਰ ਸ੍ਰੀ ਕੁਲਦੀਪ ਸਿੰਘ ਚਾਹਲ IPS ਦੇ ਦਿਸ਼ਾ ਨਿਰਦੇਸ਼ਾਂ ਅਤੇ ਸ੍ਰੀ ਹਰਵਿੰਦਰ ਸਿੰਘ ਵਿਰਕ PPS, DCP-Inv, ਸ਼੍ਰੀ ਭੁਪਿੰਦਰ ਸਿੰਘ PPS, ADCP-Inv, ਪਰਮਜੀਤ ਸਿੰਘ, PPS, ACP- Detective ਅਤੇ ਹੋਰ ਸੀਨੀਅਰ ਅਫਸਰਾਨ ਬਾਲਾਂ ਵਲ ਸ਼ਹਿਰ ਵਿੱਚ ਨਸ਼ਾ ਵੇਚਣ ਵਾਲਿਆਂ ਤੇ Anti Narcotic Cell ਕਮਿਸ਼ਨਰੇਟ ਜਲੰਧਰ ਦੀ ਟੀਮ ਨਾਲ ਕਾਰਵਾਈ ਕਰਦੇ ਹੋਏ ਹਰਿੰਦਰ ਸਿੰਘ ਇੰਚਾਰਜ ANTI NARCOTICS CELL. ਕਮਿਸ਼ਨਰੇਟ ਜਲੰਧਰ ਵੱਲੋਂ 01 ਆਰੋਪੀ ਨੂੰ ਕਾਬੂ ਕਰਕੇ ਉਸ ਪਾਸੋ 40 ਗ੍ਰਾਮ ਹੈਰੋਇਨ ਬ੍ਰਾਮਦ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ।

ਮਿਤੀ 07-08-2023 ਨੂੰ ANTI NARCOTICS CELL ਕਮਿਸ਼ਨਰੇਟ ਜਲੰਧਰ ਦੀ ਪੁਲਿਸ ਟੀਮ ਬਾਏ ਗਸ਼ਤ, ਸ਼ਕੀ ਅਤੇ ਜੋੜੇ ਪੁਰਸ਼ਾਂ ਦੇ ਸਬੰਧ ਵਿੱਚ ਰਮਨੀਕ ਐਵੀਨਿਊ ਕੋਠੀ ਨੰਬਰ 151 ਜਲੰਧਰ ਪੁੱਜੇ ਤਾਂ ਕੋਠੀ ਵਿੱਚੋਂ ਇੱਕ ਸਰਦਾਰ ਨੌਜਵਾਨ ਜਿਸ ਦੇ ਸਿਰ ਪਰ ਚਿੱਟੇ ਰੰਗ ਦੀ ਕੈਂਪ ਪਾਈ ਹੁੰਦੀ,ਬਾਹਰ ਨਿਕਲ ਕੇ ਸੜਕ ਵਿੱਚ ਖੜ੍ਹਾ ਸੀ ਜੋ ਪੁਲਿਸ ਪਾਰਟੀ ਨੂੰ ਦੇਖ ਕੇ ਯਕਦਮ ਘਬਰਾ ਕੇ ਆਪਣੇ ਘਰ ਦੇ ਗੇਟ ਅੰਦਰ ਵੜਨ ਦੀ ਕੋਸ਼ਿਸ਼ ਕਰਨ ਲੱਗਾ। ਜਿਸ ਤੇ ਹਰਿੰਦਰ ਸਿੰਘ ਇੰਚਾਰਜ ANTI NARCOTICS CELL ਕਮਿਸ਼ਨਰੇਟ ਜਲੰਧਰ ਦੀ ਪੁਲਿਸ ਟੀਮ ਨੇ ਫੁਰਤੀ ਨਾਲ ਗੱਡੀ ਵਿਚੋਂ ਬਾਹਰ ਨਿਕਲ ਕੇ ਕਾਬੂ ਕਰਕੇ ਨਾਮ ਪਤਾ ਪੁੱਛਿਆ। ਜਿਸ ਨੇ ਆਪਣਾ ਨਾਮ ਸਰਬਜੀਤ ਸਿੰਘ – ਬਾਬਾ ਖੇਤਰ s/o ਹਰਭਜਨ ਸਿੰਘ ਵਾਸੀ ਮਕਾਨ ਨੰਬਰ 151 ਰਮਨੀਕ ਐਵੀਨਿਊ ਜਲੰਧਰ ਦਸਿਆ। ਜਿਸ ਦੀ ਤਲਾਸ਼ੀ ਕਰਨ ਤੇ ਉਸ ਪਾਸੋਂ 40 ਗ੍ਰਾਮ ਹੈਰੋਇਨ ਬ੍ਰਾਮਦ ਹੋਈ। ਜਿਸ ਤੇ ਕਾਰਵਾਈ ਕਰਦੇ ਹੋਏ SI ਜਸਵਿੰਦਰ ਸਿੰਘ 2132 ਨੇ ਆਰੋਪੀ ਵਿਰੁੱਧ ਥਾਣਾ ਡਵੀਜਨ ਨੰ. 8 ਜਲੰਧਰ ਵਿਖੇ ਮੁੱਕਦਮਾ ਨੰਬਰ 170 ਮਿਤੀ 07-08-2023 ਅ:ਧ: 21-61-85 NDPS ACT ਥਾਣਾ ਡਵੀਜਨ ਨੰਬਰ 8 ਕਮਿਸ਼ਨਰੇਟ ਜਲੰਧਰ ਦਰਜ ਰਜਿਸਟਰ ਕਰਕੇ ਉਕਤ ਆਰੋਪੀ ਨੂੰ ਗ੍ਰਿਫਤਾਰ ਕੀਤਾ ਗਿਆ। ਦੋਸ਼ੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।