ਜਲੰਧਰ ਅਜ਼ਾਦੀ ਦਿਹਾੜੇ ਤੇ ਸਵੇਰੇ 7 ਵਜੇ ਤੋਂ ਦੁਪਹਿਰ 1 ਵਜੇ ਤੱਕ ਰੂਟ ਕੀਤੇ ਡਾਇਵਰਟ
ਪੰਜਾਬ ਉਜਾਲਾ ਨਿਊਜ਼
ਜਲੰਧਰ ਅਜ਼ਾਦੀ ਦਿਹਾੜੇ ਤੇ ਸਵੇਰੇ 7 ਵਜੇ ਤੋਂ ਦੁਪਹਿਰ 1 ਵਜੇ ਤੱਕ ਰੂਟ ਕੀਤੇ ਡਾਇਵਰਟ
ਜਲੰਧਰ (ਰਾਹੁਲ ਕਸ਼ਯਪ)- ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਚ ਆਜ਼ਾਦੀ ਦਿਹਾੜੇ ਤੇ ਸੂਬਾ ਪੱਧਰੀ ਪ੍ਰੋਗਰਾਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਨੂੰ ਲੈ ਕੇ ਸਟੇਡੀਅਮ ਵਿਚ ਰਿਹਰਸਲ ਵੀ ਸ਼ੁਰੂ ਹੋ ਗਈਆਂ ਹਨ। ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਅਜ਼ਾਦੀ ਦਿਹਾੜੇ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਤਿਰੰਗਾ ਲਹਿਰਾਉਣਗੇ। ਇਸ ਦੌਰਾਨ ਜਲੰਧਰ ਟ੍ਰੈਫਿਕ ਪੁਲਸ ਵੱਲੋਂ ਆਮ ਪਬਲਿਕ ਨੂੰ ਕੋਈ ਪਰੇਸ਼ਾਨੀ ਨਾ ਹੋਵੇ, ਇਸ ਸਬੰਧੀ ਰੂਟ ਪਲਾਨ ਜਾਰੀ ਕਰ ਦਿੱਤਾ ਗਿਆ ਹੈ। ਆਮ ਪਬਲਿਕ ਅਤੇ ਵਾਹਨ ਚਾਲਕਾਂ ਦੀ ਸਹੂਲਤ ਲਈ ਸਟੇਡੀਅਮ ਨੂੰ ਲੱਗਦੇ ਰਸਤੇ, ਬੱਸ ਸਟੈਂਡ ਜਲੰਧਰ ਤੋਂ ਆਉਣ-ਜਾਣ ਵਾਲੀ ਸਵਾਰੀ ਬੱਸਾਂ/ਵ੍ਹੀਕਲਾਂ ਲਈ ਰੂਟ ਡਾਇਵਰਟ ਕੀਤੇ ਗਏ ਹਨ। ਸਵੇਰੇ 7.00 ਵਜੇ ਤੋਂ ਦੁਪਹਿਰ 1 ਵਜੇ ਤੱਕ ਚੌਕ ਡਾਇਵਰਟ ਕੀਤੇ ਗਏ। ਜਲੰਧਰ ਬੱਸ ਸਟੈਂਡ/ਸ਼ਹਿਰ ਤੋਂ ਨਕੋਦਰ-ਸ਼ਾਹਕੋਟ ਸਾਈਡ ਨੂੰ ਆਉਣ-ਜਾਣ ਵਾਲੇ ਸਾਰੇ ਵਾਹਨ ਬੱਸ ਸਟੈਂਡ, ਸਮਰਾ ਚੌਂਕ, ਕੂਲ ਰੋਡ, ਟਰੈਫਿਕ ਸਿਗਨਲ ਲਾਈਟਾਂ ਅਰਬਨ ਅਸਟੇਟ ਫੇਜ-2-CT ਇੰਸਟੀਚਿਊਟ ਵਾਇਆ ਪਿੰਡ ਪ੍ਰਤਾਪਪੁਰਾ ਰੂਟ ਦਾ ਇਸਤੇਮਾਲ ਕਰਨਗੇ ਅਤੇ ਵਡਾਲਾ ਚੌਂਕ, ਗੁਰੂ ਰਵਿਦਾਸ ਚੌਂਕ ਰੂਟ ਰਾਹੀਂ ਆਉਣ-ਜਾਣ ਦੀ ਮਨਾਹੀ ਰਹੇਗੀ। ਜਲੰਧਰ ਬੱਸ ਸਟੈਂਡ/ਸ਼ਹਿਰ ਤੋਂ ਕਪੂਰਥਲਾ ਆਉਣ-ਜਾਣ ਵਾਲੀਆਂ ਬੱਸਾਂ/ਹੈਵੀ ਵ੍ਹੀਕਲ ਪੀ. ਏ. ਪੀ. ਚੌਂਕ ਵਾਇਆ ਕਰਤਾਰਪੁਰ, ਕਪੂਰਥਲਾ ਰੂਟ ਦਾ ਇਸਤੇਮਾਲ ਕਰਨਗੇ
