Search for:
  • Home/
  • Uncategorized/
  • ਥਾਣਾ ਰਾਮਾਮੰਡੀ ਦੀ ਪੁਲਿਸ ਨੇ 80 ਗ੍ਰਾਮ ਹੈਰੋਇਨ ਸਮੇਤ 2 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫਤਾਰ

ਥਾਣਾ ਰਾਮਾਮੰਡੀ ਦੀ ਪੁਲਿਸ ਨੇ 80 ਗ੍ਰਾਮ ਹੈਰੋਇਨ ਸਮੇਤ 2 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫਤਾਰ

PUNJAB UJALA NEWS
ਥਾਣਾ ਰਾਮਾਮੰਡੀ ਦੀ ਪੁਲਿਸ ਨੇ 80 ਗ੍ਰਾਮ ਹੈਰੋਇਨ ਸਮੇਤ 2 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫਤਾਰ

ਜਲੰਧਰ,ਮਾਨਯੋਗ ਡੀ.ਜੀ.ਪੀ. ਸਾਹਿਬ ਪੰਜਾਬ, ਵੱਲੋਂ ਨਸ਼ੇ ਦੇ ਖਾਤਮੇ ਤਹਿਤ ਅਤੇ ਮਾਨਯੋਗ ਕਮਿਸ਼ਨਰ ਆਫ ਪੁਲਿਸ ਜਲੰਧਰ ਸ੍ਰੀ ਕੁਲਦੀਪ ਸਿੰਘ ਚਹਿਲ, IPS, ਜੀ ਦੇ ਦਿਸ਼ਾ ਨਿਰਦੇਸ਼ਾਂ ਤੋਂ ADCP-1 ਸਾਹਿਬ ਜਲੰਧਰ ਸ. ਬਲਵਿੰਦਰ ਸਿੰਘ ਰੰਧਾਵਾ PPS, ACP ਸੈਂਟਰਲ ਸਾਹਿਬ ਸ. ਨਿਰਮਲ ਸਿੰਘ PPS ਤੇ ਹੋਰ ਸੀਨੀਅਰ ਅਫਸਰਾਨ ਬਾਲਾ ਵੱਲੋਂ ਮਿਲ ਰਹੀਆ ਹਦਾਇਤਾਂ ਅਨੁਸਾਰ ਨਸ਼ੇ ਦੀ ਹੋ ਰਹੀ ਸਮੱਗਲਿੰਗ ਤੇ ਇਸਦੇ ਟੈਕਸਸ ਨੂੰ ਤੋੜਨ ਲਈ ਚਲਾਈ ਹੋਈ ਵਿਸ਼ੇਸ਼ ਮੁਹੰਮ ਤਹਿਤ ਥਾਣਾ ਰਾਮਾਮੰਡੀ ਜਲੰਧਰ ਦੀ ਪੁਲਿਸ ਨੂੰ ਵੱਡੀ ਸਫਲਤਾ ਪ੍ਰਾਪਤ ਹੋਈ ਹੈ।

ਮਿਤੀ 15-08-2023 ਨੂੰ ਇੰਸ: ਰਾਜੇਸ਼ ਕੁਮਾਰ ਮੁੱਖ ਅਫਸਰ ਥਾਣਾ ਰਾਮਾਮੰਡੀ ਜਲੰਧਰ ਦੀ ਨਿਗਰਾਨੀ ਹੇਠ ਥਾਣਾ ਰਾਮਾਮੰਡੀ ਜਲੰਧਰ ਦੇ SI ਜਸਬੀਰ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਅਤੇ ਚੈਕਿੰਗ ਦੇ ਸਬੰਧ ਵਿੱਚ ਟੀ-ਪੁਆਇੰਟ ਗਾਂਧੀ ਨਗਰ, 120 ਫੁੱਟੀ ਰੋਡ, ਸੂਰੀਆ ਇੰਨਕਲੇਵ ਜਲੰਧਰ ਚੋਕ ਮੌਜੂਦ ਸੀ ਕਿ ਸੂਰੀਆ ਇੰਨਕਲੇਵ ਸਾਈਡ ਵੱਲੋ ਦੋ ਮੋਨੇ ਨੌਜਵਾਨ ਬਿਨਾਂ ਨੰਬਰੀ ਮੋਟਰ ਸਾਈਕਲ ਮਾਰਕਾ ਪੈਸ਼ਨ ਪਰ ਸਵਾਰ ਆਉਂਦੇ ਦਿਖਾਈ ਦਿੱਤੇ ਜੋ ਪੁਲਿਸ ਪਾਰਟੀ ਨੂੰ ਦੇਖਕੇ ਅਚਾਨਕ ਮੋਟਰ ਸਾਈਕਲ ਪਿੱਛੇ ਨੂੰ ਮੋੜਨ ਲੱਗੇ, ਜਿਸਨੂੰ SI ਜਸਬੀਰ ਸਿੰਘ ਨੇ ਸਾਥੀ ਕਰਮਚਾਰੀਆ ਦੀ ਮੱਦਦ ਨਾਲ ਸ਼ੱਕ ਦੀ ਬਿਨਾਹ ਪਰ ਕਾਬੂ ਕਰਕੇ ਨਾਮ ਪਤਾ ਪੁੱਛਿਆ ਜੋ ਮੋਟਰਸਾਈਕਲ ਚਲਾਉਣ ਵਾਲੇ ਨੇ ਆਪਣਾ ਨਾਮ ਸੁਖਵੰਤ ਸਿੰਘ ਉਰਫ ਸੁੱਖਾ ਪੁੱਤਰ ਨਿਰਮਲ ਕੁਮਾਰ ਵਾਸੀ ਕਿਰਾਏਦਾਰ ਦੀਪ ਦਾ ਮਕਾਨ, ਅਜੀਤ ਨਗਰ ਜਲੰਧਰ ਦੱਸਿਆ ਅਤੇ ਪਿਛੇ ਬੈਠੇ ਨੌਜਵਾਨ ਨੇ ਆਪਣਾ ਨਾਮ ਸੁਰਿੰਦਰ ਪਾਲ ਉਰਫ ਬਿੱਟੂ ਪੁੱਤਰ ਪ੍ਰੇਮਪਾਲ ਵਾਸੀ ਆਰ-37, ਉਪਕਾਰ ਨਗਰ ਜਲੰਧਰ ਦੱਸਿਆ ਜੋ ਕਾਬੂ ਸ਼ੁਦਾ ਨੌਜਵਾਨ ਸੁਖਵੰਤ ਸਿੰਘ ਉਰਫ ਸੁੱਖਾ ਦੀ ਤਲਾਸ਼ੀ ਹਸਬ ਜਾਬਤਾ ਅਨੁਸਾਰ ਕਰਨ ਤੇ ਉਸ ਪਾਸੋਂ 50 ਗ੍ਰਾਮ ਹੈਰੋਇਨ ਬ੍ਰਾਮਦ ਹੋਈ ਅਤੇ ਦੂਸਰੇ ਨੋਜਵਾਨ ਸੁਰਿੰਦਰਪਾਲ ਉਰਫ ਬਿੱਟੂ ਦੀ ਤਲਾਸ਼ੀ ਹਸਬ ਜਾਬਤਾ ਅਨੁਸਾਰ ਕਰਨ ਤੇ ਉਸ ਪਾਸੋ 30 ਗ੍ਰਾਮ ਹੈਰੋਇਨ ਬ੍ਰਾਮਦ ਹੋਈ।

ਜਿਸਤੇ ਕਾਰਵਾਈ ਕਰਦੇ ਹੋਏ SI ਜਸਵੀਰ ਸਿੰਘ ਵੱਲੋ ਮੁਕੱਦਮਾ ਨੰਬਰ 240 ਮਿਤੀ 15-08-2023 ਅਧ 21 NDPS Act ਥਾਣਾ ਰਾਮਾਮੰਡੀ ਜਲੰਧਰ ਦਰਜ ਰਜਿਸਟਰ ਕੀਤਾ ਗਿਆ ਹੈ। ਦੋਸ਼ੀਆਨ ਪਾਸੋ ਬ੍ਰਾਮਦਸ਼ੁਦਾ ਹੈਰੋਇਨ ਅਤੇ ਨਸ਼ੇ ਦੀ ਸਮੱਗਲਿੰਗ ਵਿੱਚ ਇਹਨਾ ਨਾਲ ਸ਼ਾਮਲ ਹੋਰ ਵਿਅਕਤੀਆਂ ਬਾਰੇ ਸਖਤੀ ਨਾਲ ਪੁੱਛ ਗਿੱਛ ਕੀਤੀ ਜਾ ਰਹੀ ਹੈ। ਜੋ ਦੋਸ਼ੀਆ ਦਾ ਪੁਲਿਸ ਰਿਮਾਂਡ ਹਾਸਲ ਕਰਕੇ ਨਸ਼ੇ ਦੇ ਨੈਕਸਸ ਨੂੰ ਤੋੜਨ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਦੋਰਾਨੇ ਤਫਤੀਸ਼ ਜਿਨ੍ਹਾਂ ਵੀ ਵਿਅਕਤੀਆ ਦਾ ਨਸ਼ੇ ਦੀ ਸਮੱਗਲਿੰਗ ਵਿੱਚ ਨਾਮ ਸਾਹਮਣੇ ਆਵੇਗਾ ਉਹਨਾਂ ਦੇ ਖਿਲਾਫ ਕਾਨੂੰਨ ਅਨੁਸਾਰ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।