Search for:
  • Home/
  • Uncategorized/
  • ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਜਲਦ ਤੋਂ ਜਲਦ ਮੁਆਵਜ਼ਾ ਦਿੱਤਾ ਜਾਵੇਗਾ : ਕੋਮਲ ਮਿੱਤਲ

ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਜਲਦ ਤੋਂ ਜਲਦ ਮੁਆਵਜ਼ਾ ਦਿੱਤਾ ਜਾਵੇਗਾ : ਕੋਮਲ ਮਿੱਤਲ

ਪੰਜਾਬ ਉਜਾਲਾ ਨਿਊਜ਼

ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਜਲਦ ਤੋਂ ਜਲਦ ਮੁਆਵਜ਼ਾ ਦਿੱਤਾ ਜਾਵੇਗਾ : ਕੋਮਲ ਮਿੱਤਲ
ਮੁਕੇਰੀਆਂ ਦੇ ਪਿੰਡ ਸਨਿਆਲ, ਹਲੇੜ੍ਹ ਜਨਾਰਦਨ, ਬੇਲਾ ਸਰਿਆਣਾ ਅਤੇ ਟਾਂਡਾ ਦੇ ਪਿੰਡ ਅਬਦੁੱਲਾਪੁਰ ਵਿਖੇ ਲੱਗੇ ਹੜ੍ਹ ਰਾਹਤ ਕੈਂਪ
ਡਿਪਟੀ ਕਮਿਸ਼ਨਰ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ
ਕਿਹਾ, ਹੜ੍ਹ ਪੀੜਤ ਆਪਣੇ ਨੁਕਸਾਨ ਸਬੰਧੀ ਤਹਿਸੀਲਦਾਰ, ਕਾਨੂੰਗੋ ਜਾਂ ਪਟਵਾਰੀ ਨੂੰ ਲਿਖਤੀ ਸ਼ਿਕਾਇਤ ਦੇਣ
ਵਿਭਾਗੀ ਅਧਿਕਾਰੀ ਮਿਲੀ ਸ਼ਿਕਾਇਤ ਦੇ ਆਧਾਰ ‘ਤੇ ਨੁਕਸਾਨ ਦਾ ਮੁਲਾਂਕਣ ਕਰਨਗੇ

ਹੁਸ਼ਿਆਰਪੁਰ (ਰਾਹੁਲ ਕਸ਼ਯਪ)ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕਿਹਾ ਕਿ ਹੜ੍ਹਾਂ ਕਾਰਨ ਹੋਏ ਜਾਨੀ ਨੁਕਸਾਨ ਸਬੰਧੀ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੀੜਤਾਂ ਨੂੰ ਨਿਯਮਾਂ ਅਨੁਸਾਰ ਜਲਦ ਤੋਂ ਜਲਦ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਫਸਲਾਂ, ਲੋਕਾਂ ਦੇ ਘਰਾਂ, ਕੱਪੜਿਆਂ, ਭਾਂਡਿਆਂ, ਪਸ਼ੂਆਂ ਦੇ ਹੋਏ ਨੁਕਸਾਨ ਲਈ ਨਿਯਮਾਂ ਅਨੁਸਾਰ ਭਰਪਾਈ ਕਰਦਿਆਂ ਮੁਆਵਜ਼ਾ ਰਾਸ਼ੀ ਪੀੜਤਾਂ ਦੇ ਖਾਤਿਆਂ ਵਿਚ ਟਰਾਂਸਫਰ ਕੀਤੀ ਜਾਵੇਗੀ। ਉਹ ਅੱਜ ਮੁਕੇਰੀਆਂ ਦੇ ਅਲੱਗ-ਅਲੱਗ ਪਿੰਡਾਂ ਵਿੱਚ ਹੜ੍ਹ ਪ੍ਰਭਾਵਿਤ ਲੋਕਾਂ ਦੀਆਂ ਸ਼ਿਕਾਇਤਾਂ ਸੁਣ ਰਹੇ ਸਨ। ਉਨ੍ਹਾਂ ਦੱਸਿਆ ਕਿ ਮੁਕੇਰੀਆਂ ਦੇ ਪਿੰਡ
ਹਲੇੜ੍ਹ ਜਨਾਰਦਨ, ਬੇਲਾ ਸਰਿਆਣਾ ਅਤੇ ਟਾਂਡਾ ਦੇ ਪਿੰਡ ਅਬਦੁੱਲਾਪੁਰ ਵਿਖੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਰਾਹਤ ਕੈਂਪ ਲਗਾਏ ਗਏ, ਜਿੱਥੇ ਲੋਕਾਂ ਦੀਆਂ ਸ਼ਿਕਾਇਤਾਂ ਸੁਣਿਆ ਗਈਆਂ। ਇਸ ਦੌਰਾਨ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰਾਹੁਲ ਚਾਬਾ ਵੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸ਼ਿਕਾਇਤ ਕੈਂਪਾ ਵਿਚ ਮਾਲ, ਪੁਲਿਸ ਪ੍ਰਸ਼ਾਸਨ, ਖੇਤੀਬਾੜੀ, ਪਸ਼ੂ ਪਾਲਣ ਵਿਭਾਗ, ਸਿਹਤ ਵਿਭਾਗ ਅਤੇ ਹੋਰ ਵਿਭਾਗਾਂ ਸਮੇਤ ਸਾਰੇ ਸਬੰਧਤ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ ਅਤੇ ਸਾਰਿਆਂ ਵੱਲੋਂ ਲੋਕਾਂ ਦੀਆਂ ਸ਼ਿਕਾਇਤਾਂ ਪ੍ਰਾਪਤ ਕੀਤੀਆਂ ਗਈਆਂ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸ਼ਿਕਾਇਤਾਂ ਮਿਲਣ ਤੋਂ ਬਾਅਦ ਟੀਮਾਂ ਸ਼ਿਕਾਇਤਾਂ ਦੇ ਆਧਾਰ ‘ਤੇ ਹੋਏ ਨੁਕਸਾਨ ਦਾ ਮੁਲਾਂਕਣ ਕਰਨਗੀਆਂ ਅਤੇ ਪੀੜਤਾਂ ਨੂੰ ਨਿਯਮਾਂ ਅਨੁਸਾਰ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਾਨੂੰ ਪਹਿਲਾਂ ਹੀ ਐਡਵਾਂਸ ਰਾਸ਼ੀ ਭੇਜੀ ਜਾ ਚੁੱਕੀ ਹੈ ਤਾਂ ਜੋ ਲੋਕਾਂ ਨੂੰ ਹੜ੍ਹ ਕਾਰਨ ਹੋਏ ਨੁਕਸਾਨ ਦੀ ਭਰਪਾਈ ਕੀਤੀ ਜਾ ਸਕੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਹੜ੍ਹਾਂ ਕਾਰਨ ਹੋਏ ਨੁਕਸਾਨ ਸਬੰਧੀ ਤਹਿਸੀਲਦਾਰ, ਕਾਨੂੰਗੋ ਜਾਂ ਪਟਵਾਰੀ ਨੂੰ ਸ਼ਿਕਾਇਤ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਪਾਣੀ ਦਾ ਪੱਧਰ ਹੌਲੀ-ਹੌਲੀ ਘੱਟ ਰਿਹਾ ਹੈ ਅਤੇ ਸਥਿਤੀ ਜਲਦੀ ਹੀ ਆਮ ਵਾਂਗ ਹੋਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਜੋ ਵੀ ਬੁਨਿਆਦੀ ਢਾਂਚੇ ਨੂੰ ਨੁਕਸਾਨ ਪਹੁੰਚਿਆ ਹੈ, ਪ੍ਰਸ਼ਾਸਨ ਉਸ ਨੂੰ ਹੱਲ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਇਸ ਮੌਕੇ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਅਤੇ ਪਤਵੰਤੇ ਹਾਜ਼ਰ ਸਨ।