Search for:
  • Home/
  • Uncategorized/
  • ਕੈਬਨਿਟ ਮੰਤਰੀ ਜਿੰਪਾ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਮਾਤਾ ਚਿੰਤਪੁਰਨੀ ਮੇਲੇ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਲਿਆ

ਕੈਬਨਿਟ ਮੰਤਰੀ ਜਿੰਪਾ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਮਾਤਾ ਚਿੰਤਪੁਰਨੀ ਮੇਲੇ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਲਿਆ

ਪੰਜਾਬ ਉਜਾਲਾ ਨਿਊਜ਼

ਕੈਬਨਿਟ ਮੰਤਰੀ ਜਿੰਪਾ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਮਾਤਾ ਚਿੰਤਪੁਰਨੀ ਮੇਲੇ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਲਿਆ

ਮੇਲੇ ਦਾ ਦੌਰਾ ਕਰਕੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ
ਕਿਹਾ,ਆਰਜ਼ੀ ਪਖਾਨੇ, ਡਸਟਬਿਨ, ਸਿਹਤ ਸਹੂਲਤਾਂ, ਟ੍ਰੈਫਿਕ ਕੰਟਰੋਲ ਤੋਂ ਇਲਾਵਾ ਹੋਰ ਕਈ ਸਹੂਲਤਾਂ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ |
ਲੰਗਰ ਕਮੇਟੀਆਂ ਨੂੰ ਸਾਫ਼-ਸਫ਼ਾਈ ਰੱਖਣ ਅਤੇ ਟ੍ਰੈਫ਼ਿਕ ਵਿਵਸਥਾ ਨੂੰ ਸੁਚਾਰੂ ਰੱਖਣ ਵਿੱਚ ਸਹਿਯੋਗ ਦੇਣ ਦੀ ਕੀਤੀ ਅਪੀਲ
ਸ਼ਰਧਾਲੂਆਂ ਨੂੰ ਦਰਸ਼ਨਾਂ ਲਈ ਭਾਰ ਢੋਣ ਵਾਲੇ ਵਾਹਨਾਂ ਦੀ ਵਰਤੋਂ ਨਾ ਕਰਨ ਦੀ ਅਪੀਲ ਕੀਤੀ |

ਹੁਸ਼ਿਆਰਪੁਰ( ਰਾਹੁਲ ਕਸ਼ਯਪ)ਪੰਜਾਬ ਦੇ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ 17 ਅਗਸਤ ਤੋਂ ਸ਼ੁਰੂ ਹੋਏ ਮਾਤਾ ਚਿੰਤਪੁਰਨੀ ਮੇਲੇ ਦੇ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਅੱਜ ਰਿਲਾਇੰਸ ਇੰਡਸਟਰੀ ਚੋਹਾਲ ਵਿਖੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਹਦਾਇਤ ਕੀਤੀ ਕਿ ਮੇਲੇ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸ਼ਰਧਾਲੂਆਂ ਦੀ ਸਹੂਲਤ ਵੱਲ ਪੂਰਾ ਧਿਆਨ ਦਿੱਤਾ ਜਾਵੇ। ਇਸ ਦੌਰਾਨ ਉਨ੍ਹਾਂ ਰਿਲਾਇੰਸ ਇੰਡਸਟਰੀਜ਼ ਨਾਲ ਸਥਾਪਿਤ ਕੀਤੇ ਗਏ ਕੰਟਰੋਲ ਰੂਮ ਦਾ ਵੀ ਜਾਇਜ਼ਾ ਲਿਆ। ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰਾਹੁਲ ਚਾਬਾ, ਐਸ.ਪੀ (ਹ.ਕ.) ਮਨਜੀਤ ਕੌਰ, ਐਸ.ਡੀ.ਐਮ. ਪ੍ਰੀਤ ਇੰਦਰ ਸਿੰਘ ਬੈਂਸ ਵੀ ਹਾਜ਼ਰ ਸਨ। ਇਸ ਦੌਰਾਨ ਕੈਬਨਿਟ ਮੰਤਰੀ ਨੇ ਮਾਤਾ ਚਿੰਤਪੁਰਨੀ ਰੋਡ ਦਾ ਦੌਰਾ ਕੀਤਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ਰਧਾਲੂਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਸ਼ਰਧਾਲੂਆਂ ਦੀ ਸਹੂਲਤ ਲਈ ਪ੍ਰਸ਼ਾਸਨ ਵੱਲੋਂ ਆਰਜ਼ੀ ਪਖਾਨੇ, ਡਸਟਬਿਨ, ਦਵਾਈਆਂ ਅਤੇ ਹੋਰ ਕਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਇਸ ਤੋਂ ਇਲਾਵਾ ਟ੍ਰੈਫਿਕ ਕੰਟਰੋਲ ਅਤੇ ਸਫ਼ਾਈ ਲਈ ਟੀਮਾਂ ਵੀ ਤਾਇਨਾਤ ਕੀਤੀਆਂ ਗਈਆਂ ਹਨ। ਕੈਬਨਿਟ ਮੰਤਰੀ ਨੇ ਇਸ ਦੌਰਾਨ ਲਗਾਏ ਗਏ ਲੰਗਰਾਂ ਦਾ ਜਾਇਜ਼ਾ ਲਿਆ ਅਤੇ ਲੰਗਰ ਵੀ ਵਰਤਾਇਆ।
ਕੈਬਨਿਟ ਮੰਤਰੀ ਨੇ ਕਿਹਾ ਕਿ ਮਾਤਾ ਚਿੰਤਪੁਰਨੀ ਮੇਲੇ ਵਿੱਚ ਲੰਗਰ ਸਮੇਂ ਡੀ ਜੇ ਦੀ ਵਰਤੋਂ ਦੀ ਮਨਾਹੀ ਹੈ, ਇਸ ਲਈ ਲੰਗਰ ਕਮੇਟੀਆਂ ਅਤੇ ਹੋਰਾਂ ਨੂੰ ਡੀ.ਜੇ ਦੀ ਵਰਤੋਂ ਨਹੀਂ ਕਰਨੀ ਚਾਹੀਦੀ। ਉਨ੍ਹਾਂ ਲੰਗਰ ਕਮੇਟੀਆਂ ਨੂੰ ਸਫ਼ਾਈ ਰੱਖਣ ਅਤੇ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸੜਕ ‘ਤੇ ਲੰਗਰ ਨਾ ਵਰਤਾਉਣ ਲਈ ਵੀ ਕਿਹਾ। ਉਨ੍ਹਾਂ ਸ਼ਰਧਾਲੂਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਭਾਰ ਢੋਣ ਵਾਲੇ ਵਾਹਨਾਂ ‘ਤੇ ਮਾਤਾ ਦੇ ਦਰਸ਼ਨਾਂ ਲਈ ਨਾ ਜਾਣ | ਇਸ ਦੌਰਾਨ ਨਗਰ ਨਿਗਮ, ਬਿਜਲੀ ਨਿਗਮ, ਪਸ਼ੂ ਪਾਲਣ ਵਿਭਾਗ, ਆਰ.ਟੀ.ਓ ਦਫ਼ਤਰ, ਆਬਕਾਰੀ ਵਿਭਾਗ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਜਨ ਸਿਹਤ, ਲੋਕ ਨਿਰਮਾਣ ਵਿਭਾਗ, ਸਿਹਤ ਵਿਭਾਗ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਨੇ ਭਰੋਸਾ ਦਿੱਤਾ ਕਿ ਮੇਲੇ ਨੂੰ ਸੁਚਾਰੂ ਢੰਗ ਨਾਲ ਕਰਵਾਇਆ ਜਾਵੇਗਾ। ਇਸ ਸਬੰਧੀ ਕੋਈ ਕਮੀ ਨਾ ਰਹੇ। ਇਸ ਦੌਰਾਨ ਰਿਲਾਇੰਸ ਇੰਡਸਟਰੀਜ਼ ਦੀ ਤਰਫੋਂ ਐਚ.ਆਰ ਵਿਭਾਗ ਦੇ ਸੀਨੀਅਰ ਮੈਨੇਜਰ ਭੁਪਿੰਦਰ ਸਿੰਘ ਨੇ ਦੱਸਿਆ ਕਿ ਮੇਲੇ ਤੋਂ ਬਾਅਦ ਰਿਲਾਇੰਸ ਇੰਡਸਟਰੀਜ਼ ਵੱਲੋਂ ਵਿਸ਼ੇਸ਼ ਸਫਾਈ ਮੁਹਿੰਮ ਚਲਾਈ ਜਾਂਦੀ ਹੈ। ਇਸ ਮੌਕੇ ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡੀ.ਐਸ.ਪੀ ਰਵਿੰਦਰ ਸਿੰਘ, ਸਿਵਲ ਸਰਜਨ ਡਾ: ਬਲਵਿੰਦਰ ਕੁਮਾਰ, ਸਹਾਇਕ ਕਮਿਸ਼ਨਰ ਨਗਰ ਨਿਗਮ ਸੰਦੀਪ ਤਿਵਾੜੀ, ਪੇਂਡੂ ਵਿਕਾਸ ਤੇ ਪੰਚਾਇਤ ਅਫ਼ਸਰ ਭੁਪਿੰਦਰ ਸਿੰਘ ਮੁਲਤਾਨੀ, ਤਹਿਸੀਲਦਾਰ ਰਜਿੰਦਰ ਸਿੰਘ, ਐਕਸੀਅਨ ਪਾਵਰ ਕਾਰਪੋਰੇਸ਼ਨ ਠਾਕੁਰ ਕੁਲਦੀਪ ਸਿੰਘ ਆਦਿ ਹਾਜ਼ਰ ਸਨ, ਈਟੀਓ ਪਰਮਜੀਤ ਸਿੰਘ, ਐਕਸੀਅਨ ਲੋਕ ਨਿਰਮਾਣ ਵਿਭਾਗ ਰਾਜੀਵ ਸੈਣੀ, ਐਸ.ਡੀ.ਓ ਗੁਰਮੀਤ ਸਿੰਘ, ਕੌਂਸਲਰ ਪ੍ਰਦੀਪ ਬਿੱਟੂ, ਰਾਜਨ, ਵਰਿੰਦਰ ਸ਼ਰਮਾ ਬਿੰਦੂ, ਮਨਦੀਪ ਸ਼ਰਮਾ ਤੋਂ ਇਲਾਵਾ ਹੋਰ ਵੀ ਪਤਵੰਤੇ ਹਾਜ਼ਰ ਸਨ।