Search for:
  • Home/
  • Jalandhar/
  • ਨਸ਼ਿਆਂ ਵਿਰੁੱਧ ਜਾਗਰੂਕਤਾ ਲਈ ਪਿੰਡ ਦੀਵਾਲੀ ਵਿਖੇ ਵਿਸ਼ਾਲ ਮੀਟਿੰਗ

ਨਸ਼ਿਆਂ ਵਿਰੁੱਧ ਜਾਗਰੂਕਤਾ ਲਈ ਪਿੰਡ ਦੀਵਾਲੀ ਵਿਖੇ ਵਿਸ਼ਾਲ ਮੀਟਿੰਗ

Punjab ujala news : ‘ਨਸ਼ਿਆਂ ਵਿਰੁੱਧ’ ਮੁਹਿੰਮ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਹੈ ।ਇਸ ਦੇ ਜ਼ਮੀਨੀ ਪੱਧਰ ’ਤੇ ਜਾਗਰੂਕਤਾ ਤੇ ਸਮੀਖਿਆ ਪ੍ਰੋਗਰਾਮ ਜਾਰੀ ਰਹੇ ਹਨ।

ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਅੱਜ ਜਲੰਧਰ ਕੈਂਟ ਹਲਕੇ ਦੇ ਪਿੰਡ ਦੀਵਾਲੀ ਵਿਖੇ ਇੱਕ ਵਿਸ਼ਾਲ ਮੀਟਿੰਗ ਕੀਤੀ ਗਈ।

ਇਸ ਮੌਕੇ ਹਲਕਾ ਇੰਚਾਰਜ ਰਾਜਵਿੰਦਰ ਥਿਆੜਾ ਜੀ ਨੇ ਮੁੱਖ ਮਹਿਮਾਨ ਵਜੋਂ ਪਹੁੰਚ ਕੇ ਇਕੱਠ ਨੂੰ ਸੰਬੋਧਨ ਕੀਤਾ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਦਿਆਂ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਸਾਂਝੇ ਯਤਨਾਂ ਦੀ ਮਹੱਤਤਾ ’ਤੇ ਜ਼ੋਰ ਦਿੱਤਾ।

ਇਸ ਮੌਕੇ ਸਰਪੰਚ ਸੰਦੀਪ ਕੁਮਾਰ ਵਾਸੁਦੇਵ, ਹਲਕਾ ਕੋਆਰਡੀਨੇਟਰ, ਦੋਆਬਾ ਇੰਚਾਰਜ ਅਤਿਨ ਅਗਨੀਹੋਤਰੀ, ਜ਼ਿਲ੍ਹਾ ਪ੍ਰਧਾਨ ਸ਼ੰਟੀ ਭਗਤ, ਏਡੀਸੀ ਅਮਰਜੀਤ ਬੈਂਸ, ਡੀਸੀਪੀ ਅਦਿੱਤਯ ਸਿੰਘ, ਏਡੀਸੀਪੀ ਮਾਧਵੀ ਸ਼ਰਮਾ, ਤਹਿਸੀਲਦਾਰ ਅੰਕੁਸ਼ ਕੁਮਾਰ ਅਤੇ ਬੀ.ਡੀ.ਓ. ਅਮਰਜੀਤ ਸਿੰਘ ਸਮੇਤ ਵੱਖ-ਵੱਖ ਅਧਿਕਾਰੀ ਅਤੇ ਆਗੂ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ।

ਮੀਟਿੰਗ ਵਿੱਚ ਲੋਕਾਂ ਦੀ ਵੱਡੀ ਸ਼ਮੂਲੀਅਤ ਦੇਖਣ ਨੂੰ ਮਿਲੀ। ਇਸ ਮੌਕੇ ਨਸ਼ਿਆਂ ਵਿਰੁੱਧ ਜਾਗਰੂਕਤਾ, ਲੋਕਾਂ ਦੀ ਭਾਗੀਦਾਰੀ ਅਤੇ ਨਸ਼ਾ ਮੁਕਤ ਪੰਜਾਬ ਦੀ ਦਿਸ਼ਾ ਵਿੱਚ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ।

ਆਓ, ਸਾਰੇ ਮਿਲ ਕੇ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਈਏ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਆਪਣਾ ਯੋਗਦਾਨ ਪਾਈਏ।