Search for:
  • Home/
  • Uncategorized/
  • ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਕੇਂਦਰੀ ਜੇਲ੍ਹ ਦਾ ਕੀਤਾ ਦੌਰਾ ।ਰਾਸ਼ਟਰੀ ਖੇਡ ਦਿਵਸ ਮੌਕੇ ਕਰਵਾਏ ਗਏ ਖੇਡ ਮੁਕਾਬਲਿਆਂ ਦੇ ਜੇਤੂ ਖਿਡਾਰੀਆਂ ਨੂੰ ਇਨਾਮ ਵੰਡੇ

ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਕੇਂਦਰੀ ਜੇਲ੍ਹ ਦਾ ਕੀਤਾ ਦੌਰਾ ।ਰਾਸ਼ਟਰੀ ਖੇਡ ਦਿਵਸ ਮੌਕੇ ਕਰਵਾਏ ਗਏ ਖੇਡ ਮੁਕਾਬਲਿਆਂ ਦੇ ਜੇਤੂ ਖਿਡਾਰੀਆਂ ਨੂੰ ਇਨਾਮ ਵੰਡੇ

ਪੰਜਾਬ ਬਾਣੀ 24 ਨਿਊਜ਼

ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਕੇਂਦਰੀ ਜੇਲ੍ਹ ਦਾ ਕੀਤਾ ਦੌਰਾ ।
ਰਾਸ਼ਟਰੀ ਖੇਡ ਦਿਵਸ ਮੌਕੇ ਕਰਵਾਏ ਗਏ ਖੇਡ ਮੁਕਾਬਲਿਆਂ ਦੇ ਜੇਤੂ ਖਿਡਾਰੀਆਂ ਨੂੰ ਇਨਾਮ ਵੰਡੇ

ਹੁਸ਼ਿਆਰਪੁਰ, 29 ਅਗਸਤ (ਸੁਸ਼ੀਲ ਸ਼ਰਮਾ)ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਿਲਬਾਗ ਸਿੰਘ ਜੌਹਲ ਨੇ ਅੱਜ ਕੇਂਦਰੀ ਜੇਲ੍ਹ ਹੁਸ਼ਿਆਰਪੁਰ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਦੇ ਨਾਲ ਸੀਜੇਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਅਪਰਾਜਿਤਾ ਜੋਸ਼ੀ ਵੀ ਮੌਜੂਦ ਸਨ।
ਕੇਂਦਰੀ ਜੇਲ੍ਹ ਵਿੱਚ ਕੌਮੀ ਖੇਡ ਦਿਵਸ ਦੇ ਸਬੰਧ ਵਿੱਚ ਜੇਲ੍ਹ ਦੇ ਕੈਦੀਆਂ ਅਤੇ ਬੰਦੀਆਂ ਦੇ ਕਬੱਡੀ, ਵਾਲੀਬਾਲ ਅਤੇ ਬੈਡਮਿੰਟਨ ਦੇ ਮੈਚ ਕਰਵਾਏ ਗਏ। ਇਨ੍ਹਾਂ ਮੈਚਾਂ ਵਿੱਚ ਕਬੱਡੀ ਵਿੱਚ 40 ਦੇ ਕਰੀਬ, ਵਾਲੀਬਾਲ ਵਿੱਚ 12 ਅਤੇ ਬੈਡਮਿੰਟਨ ਵਿੱਚ 4 ਖਿਡਾਰੀਆਂ ਨੇ ਭਾਗ ਲਿਆ। ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਦੱਸਿਆ ਕਿ ਇਨ੍ਹਾਂ ਖੇਡ ਮੈਚਾਂ ਨੂੰ ਕਰਵਾਉਣ ਦਾ ਮਕਸਦ ਕੈਦੀਆਂ ਦਾ ਧਿਆਨ ਮਾੜੇ ਕੰਮਾਂ ਤੋਂ ਹਟਾ ਕੇ ਚੰਗੇ ਕੰਮਾਂ ਵੱਲ ਕੇਂਦਰਿਤ ਕਰਨਾ ਹੈ ਤਾਂ ਜੋ ਉਹ ਜੇਲ੍ਹ ਤੋਂ ਬਾਹਰ ਆ ਕੇ ਚੰਗੀ ਜ਼ਿੰਦਗੀ ਬਤੀਤ ਕਰ ਸਕਣ ਅਤੇ ਆਪਣੇ ਪਰਿਵਾਰ ਦਾ ਚੰਗਾ ਭਵਿੱਖ ਬਣਾ ਸਕਣ । ਇਸ ਦੌਰਾਨ ਉਨ੍ਹਾਂ ਜੇਤੂ ਖਿਡਾਰੀਆਂ ਨੂੰ ਇਨਾਮ ਵੀ ਤਕਸੀਮ ਕੀਤੇ।
ਇਸ ਦੌਰਾਨ ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਕੈਦੀਆਂ ਅਤੇ ਬੰਦੀਆਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਗਈਆਂ ਅਤੇ ਬਿਮਾਰ ਕੈਦੀਆਂ ਦੀ ਸਿਹਤ ਸਬੰਧੀ ਜਾਣਕਾਰੀ ਹਾਸਲ ਕੀਤੀ ਗਈ। ਉਨ੍ਹਾਂ ਕੈਦੀਆਂ ਨੂੰ ਦਿੱਤੇ ਜਾਣ ਵਾਲੇ ਖਾਣੇ ਸਬੰਧੀ ਰਸੋਈ ਦਾ ਵੀ ਜਾਇਜ਼ਾ ਲਿਆ। ਇਸ ਮੌਕੇ ਕੇਂਦਰੀ ਜੇਲ੍ਹ ਦੇ ਸੁਪਰਡੈਂਟ ਜੋਗਿੰਦਰ ਪਾਲ, ਡਿਪਟੀ ਸੁਪਰਡੈਂਟ ਅੰਮ੍ਰਿਤਪਾਲ, ਡਿਪਟੀ ਸੁਪਰਡੈਂਟ ਸਤਨਾਮ ਸਿੰਘ ਅਤੇ ਵਾਰੰਟ ਅਫ਼ਸਰ ਕੁਲਰਾਜ ਚੰਦ ਵੀ ਹਾਜ਼ਰ ਸਨ।