ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਪੰਜਾਬ ਸਰਕਾਰ ਕਰ ਰਹੀ ਯੋਜਨਾਬੱਧ ਢੰਗ ਨਾਲ ਕੰਮ : ਬ੍ਰਮ ਸ਼ੰਕਰ ਜਿੰਪਾ
ਪੰਜਾਬ ਉਜਾਲਾ ਨਿਊਜ਼
ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਪੰਜਾਬ ਸਰਕਾਰ ਕਰ ਰਹੀ ਯੋਜਨਾਬੱਧ ਢੰਗ ਨਾਲ ਕੰਮ : ਬ੍ਰਮ ਸ਼ੰਕਰ ਜਿੰਪਾ
-ਕੈਬਨਿਟ ਮੰਤਰੀ ਨੇ ਪਿੰਡ ਮਹਿਲਾਂਵਾਲੀ ’ਚ 15.36 ਲੱਖ ਰੁਪਏ ਦੀ ਲਾਗਤ ਨਾਲ ਪਾਰਕ ਤੇ ਪਿੰਡ ਬਸੀ ਹਸਤ ਖਾਂ ’ਚ 23 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਛੱਪੜ ਦੇ ਨਿਰਮਾਣ ਕਾਰਜ ਦਾ ਰੱਖਿਆ ਨੀਂਹ ਪੱਥਰ ।
ਹੁਸ਼ਿਆਰਪੁਰ, 2 ਸਤੰਬਰ (ਰਾਹੁਲ ਕਸ਼ਯਪ)ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਪੰਜਾਬ ਸਰਕਾਰ ਯੋਜਨਾਬੱਧ ਢੰਗ ਲਾਲ ਕੰਮ ਕਰ ਰਹੀ ਹੈ ਅਤੇ ਲੋਕਾਂ ਦੀ ਮੰਗ ਤੇ ਬੁਨਿਆਦੀ ਸੁਵਿਧਾਵਾਂ ਦੇ ਆਧਾਰ ’ਤੇ ਪਿੰਡਾਂ ਵਿਚ ਵਿਕਾਸ ਕਾਰਜ ਦਾ ਸਿਲਸਿਲਾ ਚੱਲ ਰਿਹਾ ਹੈ। ਉਹ ਪਿੰਡ ਮਹਿਲਾਂਵਾਲੀ ਵਿਖੇ 15.36 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਪਾਰਕ ਅਤੇ ਪਿੰਡ ਬੱਸੀ ਹਸਤ ਖਾਂ ਵਿਖੇ 23 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਛੱਪੜ ਦੇ ਨਿਰਮਾਣ ਕਾਰਜ ਦਾ ਨੀਂਹ ਪੱਥਰ ਰੱਖਣ ਦੌਰਾਨ ਪਿੰਡ ਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਪਿੰਡਾਂ ਵਿਚ ਪਾਰਕ ਬਣਾਉਣ ਦਾ ਉਦੇਸ਼ ਲੋਕਾਂ ਨੂੰ ਸਿਹਤਮੰਦ ਮਾਹੌਲ ਦੇਣਾ ਹੈ, ਤਾਂ ਜੋ ਬੱਚੇ, ਨੌਜਵਾਨ ਤੇ ਬਜ਼ੁਰਗ ਸਵੇਰੇ ਅਤੇ ਸ਼ਾਮ ਦੇ ਸਮੇਂ ਪਾਰਕ ਵਿਚ ਸੈਰ, ਖੇਡ ਅਤੇ ਕਸਰਤ ਕਰਨ। ਉਨ੍ਹਾਂ ਕਿਹਾ ਕਿ ਪਾਰਕਾਂ ਵਿਚ ਇਕ ਵਧੀਆ ਸੈਰਗਾਹ, ਓਪਨ ਜਿੰਮ ਅਤੇ ਝੂੱਲੇ ਲੱਗ ਰਹੇ ਹਨ। ਇਸੇ ਤਰ੍ਹਾਂ ਪਿੰਡਾਂ ਵਿਚ ਗੰਦੇ ਪਾਣੀ ਤੋਂ ਲੋਕਾਂ ਨੂੰ ਨਿਜ਼ਾਤ ਦਿਵਾਉਣ ਲਈ ਛੱਪੜਾਂ ਦਾ ਨਿਰਮਾਣ ਕਾਰਜ ਕਰਵਾਇਆ ਜਾ ਰਿਹਾ ਹੈ, ਜਿਸ ਨਾਲ ਜਿਥੇ ਗੰਦੇ ਪਾਣੀ ਦੀ ਸਮੱਸਿਆ ਦਾ ਹੱਲ ਹੋਵੇਗਾ, ਉਥੇ ਇਲਾਕੇ ਦੀ ਨੁਹਾਰ ਵੀ ਬਦਲੇਗੀ।
ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਛੱਪੜ ਦੇ ਆਸ-ਪਾਸ ਟੈ੍ਰਕ ਬਣਾ ਕੇ ਉਸ ਨੂੰ ਸੈਰਗਾਹ ਵਜੋਂ ਵਿਕਸਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਿੰਡ ਵਿਚ ਥਾਪਰ ਅਤੇ ਸੀਚੇਂਵਾਲ ਮਾਡਲ ਦੇ ਆਧਾਰ ’ਤੇ ਛੱਪੜ ਨੂੰ ਵਿਕਸਿਤ ਕੀਤਾ ਜਾ ਰਿਹਾ ਹੈ, ਤਾਂ ਜੋ ਇਸ ਸੜਕ ਦਾ ਟ੍ਰੀਟਡ ਪਾਣੀ ਸਿੰਚਾਈ ਆਦਿ ਕੰਮਾਂ ਲਈ ਵਰਤਿਆ ਜਾ ਸਕੇ। ਇਸ ਮੌਕੇ ਡੀ.ਐਸ.ਪੀ ਰਵਿੰਦਰ ਸਿੰਘ, ਬੀ.ਡੀ.ਪੀ.ਓ ਸੁਖਜਿੰਦਰ ਸਿੰਘ, ਐਸ.ਡੀ.ਓ ਅਮਰਜੀਤ ਸਿੰਘ, ਜੇ.ਈ ਗੁਰਦੀਪ ਸਿੰਘ, ਐਡਵੋਕੇਟ ਅਮਰਜੋਤ ਸੈਣੀ, ਸਰਪੰਚ ਮਹਿਲਾਂਵਾਲੀ ਹਰਜਿੰਦਰ ਕੌਰ, ਸਰਪੰਚ ਬਸੀ ਹਸਤ ਖਾਂ ਅਮਰਜੀਤ ਸਿੰਘ, ਸਰਕਲ ਇੰਚਾਰਜ ਮੁਕੇਸ਼ ਕੁਮਾਰ, ਨੰਬਰਦਾਰ ਕਮਲ ਕੁਮਾਰ, ਪ੍ਰਮੋਦ ਕੁਮਾਰ, ਸੁਰਿੰਦਰ ਕੁਮਾਰ, ਅਮਰਜੀਤ ਸਿੰਘ, ਸੁਖਵਿੰਦਰ ਸਿੰਘ ਵੀ ਮੌਜੂਦ ਸਨ।