ਜਿਲ੍ਹਾ ਜਲੰਧਰ ਦਿਹਾਤੀ ਦੇ ਥਾਣਾ ਫਿਲੌਰ ਦੀ ਪੁਲਿਸ ਨੇ 02 ਨਸ਼ਾ ਤਸਕਰ ਨੂੰ 08 ਗ੍ਰਾਮ ਹੈਰੋਇਨ ਅਤੇ 1500/- ਰੁਪਏ ਡਰੱਗ ਮਨੀ ਸਮੇਤ ਗ੍ਰਿਫਤਾਰ ਕਰਨ ਵਿੱਚ ਹਾਸਲ ਕੀਤੀ ਵੱਡੀ ਸਫਲਤਾ।
ਪੰਜਾਬ ਉਜਾਲਾ ਨਿਊਜ਼
ਜਿਲ੍ਹਾ ਜਲੰਧਰ ਦਿਹਾਤੀ ਦੇ ਥਾਣਾ ਫਿਲੌਰ ਦੀ ਪੁਲਿਸ ਨੇ 02 ਨਸ਼ਾ ਤਸਕਰ ਨੂੰ 08 ਗ੍ਰਾਮ ਹੈਰੋਇਨ ਅਤੇ 1500/- ਰੁਪਏ ਡਰੱਗ ਮਨੀ ਸਮੇਤ ਗ੍ਰਿਫਤਾਰ ਕਰਨ ਵਿੱਚ ਹਾਸਲ ਕੀਤੀ ਵੱਡੀ ਸਫਲਤਾ।
ਜਲੰਧਰ ਦਿਹਾਤੀ ਫਿਲੌਰ (ਰਾਹੁਲ ਕਸ਼ਯਪ)
ਸ਼੍ਰੀ ਮੁਖਵਿੰਦਰ ਸਿੰਘ ਭੁੱਲਰ ਪੀ.ਪੀ.ਐਸ, ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜ ਦੇ ਮਾੜੇ ਅਨਸਰਾ/ਨਸ਼ਾ ਤਸਕਰਾਂ ਦੇ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਸ਼੍ਰੀ ਮਨਪ੍ਰੀਤ ਸਿੰਘ ਢਿੱਲੋਂ ਪੀ.ਪੀ.ਐਸ ਪੁਲਿਸ ਕਪਤਾਨ, ਇੰਨਵੈਸਟੀਗੇਸ਼ਨ, ਜਲੰਧਰ ਦਿਹਾਤੀ ਅਤੇ ਸ਼੍ਰੀ ਸਿਮਰਨਜੀਤ ਸਿੰਘ ਲੰਗ ਪੀ.ਪੀ.ਐਸ ਉਪ ਪੁਲਿਸ ਕਪਤਾਨ, ਸਬ ਡਵੀਜਨ ਫਿਲੌਰ ਦੀ ਅਗਵਾਈ ਹੇਠ ਪਿੰਡ ਸੇਲਕੀਆਣਾ ਵਿਖੇ ਚਲਾਏ ਸ਼ਪੈਸਲ ਸਰਚ ਆਪ੍ਰੇਸ਼ਨ ਦੌਰਾਨ ਇੰਸਪੈਕਟਰ ਹਰਜਿੰਦਰ ਸਿੰਘ ਮੁੱਖ ਅਫਸਰ ਥਾਣਾ ਫਿਲੌਰ ਦੀ ਪੁਲਿਸ ਟੀਮ ਨੇ 02 ਨਸ਼ਾ ਤਸਕਰ ਨੂੰ ਕੁੱਲ 08 ਗ੍ਰਾਮ ਹੈਰੋਇਨ ਅਤੇ 1500/- ਰੁਪਏ ਡਰੱਗ ਮਨੀ ਸਮੇਤ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।
ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ਼੍ਰੀ ਸਿਮਰਨਜੀਤ ਸਿੰਘ ਲੰਗ ਪੀ.ਪੀ.ਐਸ. ਉਪ ਪੁਲਿਸ ਕਪਤਾਨ, ਸਬ ਡਵੀਜ਼ਨ ਫਿਲੌਰ ਜੀ ਨੇ ਦੱਸਿਆ ਕਿ ਉਹਨਾਂ ਵੱਲੋਂ ਮੁੱਖ ਅਫਸਰ ਥਾਣਾ ਫਿਲੋਰ ਨੂੰ ਸਪੈਸ਼ਲ ਸਰਚ ਆਪ੍ਰੇਸ਼ਨ ਕਰਨ ਲਈ ਹਦਾਇਤ ਕੀਤੀ ਗਈ ਸੀ ਜਿਸ ਤੇ ਇੰਸਪੈਕਟਰ ਹਰਜਿੰਦਰ ਸਿੰਘ ਮੁੱਖ ਅਫਸਰ ਥਾਣਾ ਫਿਲੌਰ ਦੀ ਟੀਮ ਦੇ ਸਹਾਇਕ ਸਬ ਇੰਸਪੈਕਟਰ ਧਰਮਿੰਦਰ ਸਿੰਘ ਥਾਣਾ ਫਿਲੌਰ ਵੱਲੋਂ ਮਿਤੀ 02.09.2023 ਨੂੰ ਸ਼ਪੈਸ਼ਲ ਆਪ੍ਰੇਸ਼ਨ ਦੌਰਾਨ ਜਸਪ੍ਰੀਤ ਸਿੰਘ ਉਰਫ ਜੱਸਾ ਪੁੱਤਰ ਬਲਵੀਰ ਸਿੰਘ ਵਾਸੀ ਚਾਵਾ ਥਾਣਾ ਸਮਰਾਲਾ ਜਿਲ੍ਹਾ ਖੰਨਾ ਦੇ ਕਬਜਾ ਵਿੱਚੋਂ 06 ਗ੍ਰਾਮ ਅਤੇ ਇਸਦੇ ਸਾਥੀ ਸਤਵੰਤ ਸਿੰਘ ਉਰਫ ਸੰਨੀ ਪੁੱਤਰ ਨਾਹਰ ਸਿੰਘ ਵਾਸੀ ਪਿੰਡ ਹਰਬੰਸਪੁਰਾ ਥਾਣਾ ਸਦਰ ਖੰਨਾ ਜਿਲ੍ਹਾ ਖੰਨਾ ਦੇ ਕਬਜਾ ਵਿੱਚੋਂ 02 ਗ੍ਰਾਮ ਹੈਰੋਇਨ, 1500/- ਰੁਪਏ ਡਰੱਗ ਮਨੀ ਅਤੇ ਇੱਕ ਮੋਟਰਸਾਈਕਲ ਬਰਾਮਦ ਕਰਕੇ ਮੁਕੱਦਮਾ ਨੰਬਰ 239 ਮਿਤੀ 02.09.2023 ਜੁਰਮ 21ਏ/21ਬੀ-61-85 ਐਨ.ਡੀ.ਪੀ.ਐਸ ਐਕਟ ਥਾਣਾ ਫਿਲੌਰ ਦਰਜ ਰਜਿਸਟਰ ਕੀਤਾ ਗਿਆ। ਜੋ ਮੁਢਲੀ ਪੁੱਛਗਿੱਛ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਇਹ ਦੋਵੇਂ ਕਾਫੀ ਸਮੇਂ ਤੋਂ ਲੁਕ ਛਿਪ ਕੇ ਫਿਲੌਰ ਏਰੀਆ ਵਿੱਚ ਨਸ਼ੇ ਵੇਚਣ ਦਾ ਧੰਦਾ ਕਰ ਰਹੇ ਹਨ। ਜੋ ਦੋਨਾਂ ਨਸ਼ਾ ਤਸਕਰਾਂ ਦਾ ਪੁਲਿਸ ਰਿਮਾਂਡ ਹਾਸਲ ਕਰਕੇ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।
ਬਰਾਮਦਗੀ
08 ਗ੍ਰਾਮ ਹੈਰੋਇਨ
1500/- ਰੁਪਏ ਡਰੱਗ ਮਨੀ