ਹੁਸ਼ਿਆਰਪੁਰ ’ਚ ਬਣਾਇਆ ਜਾਵੇਗਾ ਦੇਸ਼ ਦਾ ਬਿਹਤਰੀਨ ਅੱਖਾਂ ਦਾ ਬੈਂਕ-ਕੈਬਨਿਟ ਮੰਤਰੀ ਨੇ ਅੱਖਾਂ ਦਾਨ ਸੁਸਾਇਟੀ ਦੇ ਜਾਗਰੂਕਤਾ ਪੰਦਰਵਾੜੇ ਦੇ ਸਮਾਪਤੀ ਸਮਾਰੋਹ ’ਚ ਕੀਤੀ ਸ਼ਿਰਕਤ
ਪੰਜਾਬ ਉਜਾਲਾ ਨਿਊਜ਼
ਹੁਸ਼ਿਆਰਪੁਰ ’ਚ ਬਣਾਇਆ ਜਾਵੇਗਾ ਦੇਸ਼ ਦਾ ਬਿਹਤਰੀਨ ਅੱਖਾਂ ਦਾ ਬੈਂਕ
-ਕੈਬਨਿਟ ਮੰਤਰੀ ਨੇ ਅੱਖਾਂ ਦਾਨ ਸੁਸਾਇਟੀ ਦੇ ਜਾਗਰੂਕਤਾ ਪੰਦਰਵਾੜੇ ਦੇ ਸਮਾਪਤੀ ਸਮਾਰੋਹ ’ਚ ਕੀਤੀ ਸ਼ਿਰਕਤ
ਹੁਸ਼ਿਆਰਪੁਰ(ਰਾਹੁਲ ਕਸ਼ਯਪ)ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਅੱਖਾਂ ਦਾਨ ਸੁਸਾਇਟੀ ਹੁਸ਼ਿਆਰਪੁਰ ਵਲੋਂ ਅੱਖਾਂ ਦਾਨ ਜਾਗਰੂਕਤਾ ਪੰਦਰਵਾੜਾ ਦੇ ਸਮਾਪਤੀ ਸਮਾਰੋਹ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਹੁਸ਼ਿਆਰਪੁਰ ਵਿਚ ਦੇਸ਼ ਦਾ ਬਿਹਤਰੀਨ ਅੱਖਾਂ ਦਾ ਬੈਂਕ ਸਥਾਪਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਅੱਖਾਂ ਦਾਨ ਸੁਸਾਇਟੀ ਪਿਛਲੇ 23 ਸਾਲਾਂ ਤੋਂ ਬਹੁਤ ਹੀ ਪ੍ਰਸੰਸਾਯੋਗ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਬਣਾਏ ਜਾ ਰਹੇ ਮੈਡੀਕਲ ਕਾਲਜ ਵਿਚ ਪੁਤਲੀ ਬਦਲਣ ਦੀ ਸੁਵਿਧਾ ਸਰਕਾਰ ਵਲੋਂ ਉਪਲਬੱਧ ਕਰਵਾਈ ਜਾਵੇਗੀ। ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ, ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ ਅਤੇ ਸਿਵਲ ਸਰਜਨ ਡਾ. ਬਲਵਿੰਦਰ ਕੁਮਾਰ ਡੁਮਾਣਾ ਵੀ ਮੌਜੂਦ ਸਨ।
ਸੁਸਾਇਟੀ ਦੇ ਪ੍ਰਧਾਨ ਸੁਰੇਸ਼ ਚੰਦ ਕਪਾਟੀਆ ਵਲੋਂ ਆਏ ਮਹਿਮਾਨਾਂ ਦਾ ਸਵਾਗਤ ਕੀਤਾ ਗਿਆ। ਜਨਰਲ ਸਕੱਤਰ ਇੰਜੀਨੀਅਰ ਬਲਜੀਤ ਸਿੰਘ ਨੇ ਸੁਸਾਇਟੀ ਦੀ ਕਾਰਗੁਜ਼ਾਰੀ ਰਿਪੋਰਟ ਪੇਸ਼ ਕੀਤੀ। ਡਾ. ਗੁਰਬਖਸ਼ ਸਿੰਘ ਨੇ ਅੱਖਾਂ ਦਾਨ ਦੀ ਮੁਕੰਮਲ ਪ੍ਰਕਿਰਿਆ ਬਾਰੇ ਜਾਣਕਾਰੀ ਦਿੱਤੀ। ਪ੍ਰੋ: ਬਹਾਦਰ ਸਿੰਘ ਸੁਨੇਤ ਵਲੋਂ ਸੁਸਾਇਟੀ ਵਲੋਂ ਕੀਤੇ ਗਏ ਹੁਣ ਤੱਕ ਕੰਮਾਂ ਸਬੰਧੀ ਮੁਸ਼ਕਿਲਾਂ ਬਾਰੇ ਆਪਣੇ ਤਜਰਬੇ ਸਾਂਝੇ ਕੀਤੀ। ਇਸ ਦੌਰਾਨ ਅੱਖਾਂ ਦਾਨ ਅਤੇ ਸਰੀਰ ਦਾਨ ਕਰਨ ਵਾਲੇ ਪਰਿਵਾਰਾਂ ਨੂੰ ਸੁਸਾਇਟੀ ਵਲੋਂ ਸਨਮਾਨਿਤ ਕੀਤਾ ਗਿਆ।