Search for:
  • Home/
  • Uncategorized/
  • ਥਾਣਾ ਫਿਲੌਰ ਦੀ ਪੁਲਿਸ ਨੇ 40 ਗ੍ਰਾਮ ਹੈਰੋਇਨ ਅਤੇ ਡਰੱਗ ਮਨੀ ਸਮੇਤ ਇੱਕ ਨਸ਼ਾ ਤਸਕਰ ਨੂੰ ਕੀਤਾ ਗ੍ਰਿਫਤਾਰ l

ਥਾਣਾ ਫਿਲੌਰ ਦੀ ਪੁਲਿਸ ਨੇ 40 ਗ੍ਰਾਮ ਹੈਰੋਇਨ ਅਤੇ ਡਰੱਗ ਮਨੀ ਸਮੇਤ ਇੱਕ ਨਸ਼ਾ ਤਸਕਰ ਨੂੰ ਕੀਤਾ ਗ੍ਰਿਫਤਾਰ l

ਪੰਜਾਬ ਉਜਾਲਾ ਨਿਊਜ਼

ਥਾਣਾ ਫਿਲੌਰ ਦੀ ਪੁਲਿਸ ਨੇ 40 ਗ੍ਰਾਮ ਹੈਰੋਇਨ ਅਤੇ ਡਰੱਗ ਮਨੀ ਸਮੇਤ ਇੱਕ ਨਸ਼ਾ ਤਸਕਰ ਨੂੰ ਕੀਤਾ ਗ੍ਰਿਫਤਾਰ l

ਜਲੰਧਰ (ਰਾਹੁਲ ਕਸ਼ਯਪ) ਸ਼੍ਰੀ ਮੁਖਵਿੰਦਰ ਸਿੰਘ ਭੁੱਲਰ ਪੀ.ਪੀ.ਐਸ, ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ, ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ, ਸਮਾਜ ਮਾੜੇ ਅਨੁਸਰਾ/ਨਸ਼ਾ ਤਸਕਰਾਂ ਦੇ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਸ਼੍ਰੀ ਮਨਪ੍ਰੀਤ ਸਿੰਘ ਢਿੱਲੋਂ ਪੀ.ਪੀ.ਐਸ. ਪੁਲਿਸ ਕਪਤਾਨ, ਇੰਨਵੈਸਟੀਗੇਸ਼ਨ, ਜਲੰਧਰ ਦਿਹਾਤੀ, ਅਤੇ ਸ਼੍ਰੀ ਜਗਦੀਸ਼ ਰਾਜ ਪੀ.ਪੀ.ਐਸ ਉਪ ਪੁਲਿਸ ਕਪਤਾਨ, ਸਬ ਡਵੀਜ਼ਨ ਫਿਲੌਰ ਦੀ ਅਗਵਾਈ ਹੇਠ ਇੰਸਪੈਕਟਰ ਹਰਜਿੰਦਰ ਸਿੰਘ ਮੁੱਖ ਅਫਸਰ ਥਾਣਾ ਫਿਲੌਰ ਦੀ ਟੀਮ ਨੇ ਇੱਕ ਨਸ਼ਾ ਤਸਕਰ ਨੂੰ ਗ੍ਰਿਫਤਾਰ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ।

ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ੍ਰੀ ਜਗਦੀਸ਼ ਰਾਜ ਪੀ.ਪੀ.ਐਸ ਉਪ ਪੁਲਿਸ ਕਪਤਾਨ, ਸਬ ਡਵੀਜ਼ਨ ਫਿਲੌਰ ਜੀ ਨੇ ਦੱਸਿਆ ਕਿ ਸਹਾਇਕ ਸਬ ਇੰਸਪੈਕਟਰ ਸੁਖਦੇਵ ਸਿੰਘ ਚੌਂਕੀ ਲਸਾੜਾ ਵੱਲੋਂ ਮਿਤੀ 26,06/2023 ਨੂੰ ਨਿਰਮਲਜੀਤ ਸਿੰਘ ਉਰਫ ਨਿਮਾ ਪੁੱਤਰ ਜਸਵੰਤ ਰਾਏ ਵਾਸੀ ਪਿੰਡ ਸੇਲਕੀਆਣਾ ਥਾਣਾ ਫਿਲੌਰ ਜਿਲ੍ਹਾ ਜਲੰਧਰ ਨੂੰ ਗ੍ਰਿਫਤਾਰ ਕਰਕੇ ਇਸ ਪਾਸੋਂ ਡਰੱਗ ਮਨੀ 6500/ ਰੁਪਏ ਅਤੇ 40 ਗ੍ਰਾਮ ਹੈਰੋਇਨ ਬਰਾਮਦ ਕਰਕੇ ਦੋਸ਼ੀ ਦੇ ਖਿਲਾਫ ਮੁਕੱਦਮਾ ਨੰਬਰ 167 ਮਿਤੀ 21.06.2023 ਜੁਰਮ 21ਬੀ ਐਨ.ਡੀ.ਪੀ.ਐਸ. ਐਕਟ ਥਾਣਾ ਫਿਲੌਰ ਦਰਜ ਰਜਿਸ਼ਟਰ ਕੀਤਾ ਗਿਆ।

ਜੋ ਮੁਢਲੀ ਪੁੱਛਗਿੱਛ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਇਹ ਲੁਕ ਛਿਪ ਕੇ ਕਾਫੀ ਸਮੇਂ ਤੋਂ ਫਿਲੌਰ ਸ਼ਹਿਰ ਦੇ ਆਸ ਪਾਸ ਦੇ ਪਿੰਡਾਂ ਵਿੱਚ ਨਸ਼ਾ ਵੇਚਣ ਦਾ ਕਾਰੋਬਾਰ ਕਰ ਰਿਹਾ ਸੀ। ਜੋ ਦੋਸ਼ੀ ਨਿਰਮਲਜੀਤ ਸਿੰਘ ਉਰਫ ਨਿੰਮਾ ਪੁੱਤਰ ਜਸਵੰਤ ਰਾਏ ਵਾਸੀ ਪਿੰਡ ਸੇਲਕੀਆਣਾ ਥਾਣਾ ਫਿਲੌਰ ਜਿਲ੍ਹਾ ਜਲੰਧਰ ਦੇ ਖਿਲਾਫ ਪਹਿਲਾਂ ਵੀ ਨਸ਼ਾ ਵੇਚਣ ਦੇ ਕਾਫੀ ਮੁਕੱਦਮੇ ਦਰਜ ਹਨ। ਇਸਦਾ ਪੁਲਿਸ ਰਿਮਾਂਡ ਹਾਸਲ ਕਰਕੇ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ