Search for:
  • Home/
  • Uncategorized/
  • ਜਲੰਧਰ( ਰਾਹੁਲ ਕਸ਼ਯਪ) ਸਿੱਖਿਆ ਮੰਤਰੀ ਹਰਜੋਤ ਬੈਂਸ ਦਾ ਸਖ਼ਤ ਹੁਕਮ! ਹੁਣ ਕੋਈ ਵੀ ਵਿਦਿਆਰਥੀ ਪ੍ਰਿੰਸੀਪਲ ਦੀ ਇਜਾਜ਼ਤ ਤੋਂ ਬਿਨਾਂ ਨਹੀਂ ਜਾ ਸਕੇਗਾ ਸਕੂਲ ਤੋਂ ਬਾਹਰ

ਜਲੰਧਰ( ਰਾਹੁਲ ਕਸ਼ਯਪ) ਸਿੱਖਿਆ ਮੰਤਰੀ ਹਰਜੋਤ ਬੈਂਸ ਦਾ ਸਖ਼ਤ ਹੁਕਮ! ਹੁਣ ਕੋਈ ਵੀ ਵਿਦਿਆਰਥੀ ਪ੍ਰਿੰਸੀਪਲ ਦੀ ਇਜਾਜ਼ਤ ਤੋਂ ਬਿਨਾਂ ਨਹੀਂ ਜਾ ਸਕੇਗਾ ਸਕੂਲ ਤੋਂ ਬਾਹਰ

ਪੰਜਾਬ ਉਜਾਲਾ ਨਿਊਜ਼

ਜਲੰਧਰ( ਰਾਹੁਲ ਕਸ਼ਯਪ) ਸਿੱਖਿਆ ਮੰਤਰੀ ਹਰਜੋਤ ਬੈਂਸ ਦਾ ਸਖ਼ਤ ਹੁਕਮ! ਹੁਣ ਕੋਈ ਵੀ ਵਿਦਿਆਰਥੀ ਪ੍ਰਿੰਸੀਪਲ ਦੀ ਇਜਾਜ਼ਤ ਤੋਂ ਬਿਨਾਂ ਨਹੀਂ ਜਾ ਸਕੇਗਾ ਸਕੂਲ ਤੋਂ ਬਾਹਰ

ਹਰਜੋਤ ਸਿੰਘ ਬੈਂਸ ਨੇ ਵੱਡਾ ਬਿਆਨ ਜਾਰੀ ਕਰਦਿਆਂ ਕਿਹਾ ਕਿ, ਪੰਜਾਬ ਦੇ ਸਕੂਲਾਂ ਵਿਚ ਹੁਣ ਸੁਰੱਖਿਆ ਗਾਰਡ ਦੀ ਤੈਨਾਤੀ ਕਰ ਦਿੱਤੀ ਗਈ ਹੈ।

ਸਿੱਖਿਆ ਮੰਤਰੀ ਨੇ ਕਿਹਾ ਕਿ, ਸਕੂਲ ਸਮੇਂ ਦੌਰਾਨ ਕੋਈ ਵੀ ਵਿਦਿਆਰਥੀ ਪ੍ਰਿੰਸੀਪਲ ਦੀ ਇਜਾਜ਼ਤ ਤੋਂ ਬਿਨਾਂ ਸਕੂਲ ਤੋਂ ਬਾਹਰ ਨਹੀਂ ਜਾ ਸਕੇਗਾ ਅਤੇ ਸਕੂਲ ਵਿੱਚ ਆਉਣ-ਜਾਣ ਵਾਲਿਆਂ ਦਾ ਰਿਕਾਰਡ ਵੀ ਰੱਖਿਆ ਜਾਵੇਗਾ।

ਉਨ੍ਹਾਂ ਕਿਹਾ ਕਿ ਸੁਰੱਖਿਆ ਗਾਰਡ ਵਿਦਿਆਰਥੀਆਂ ਦੀ ਸਕੂਲਾਂ ਵਿੱਚ ਆਉਣ ਅਤੇ ਬਾਹਰ ਜਾਣ ਸਮੇਂ ਸਹੂਲਤ ਲਈ ਸਕੂਲ ਦੇ ਬਾਹਰ ਆਵਾਜਾਈ ਦਾ ਪ੍ਰਬੰਧ ਵੀ ਕਰਨਗੇ।

ਉਨ੍ਹਾਂ ਕਿਹਾ ਕਿ 500 ਤੋਂ ਵੱਧ ਵਿਦਿਆਰਥੀਆਂ ਦੀ ਗਿਣਤੀ ਵਾਲੇ ਸਾਰੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਸੁਰੱਖਿਆ ਗਾਰਡ ਤਾਇਨਾਤ ਹੋਣਗੇ ਜੋ ਸਕੂਲ ਦੇ ਅੰਦਰ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਗੇ।