Search for:
  • Home/
  • Uncategorized/
  • ਕ੍ਰਿਸ਼ੀ ਵਿਗਆਨ ਕੇਂਦਰ, ਹੁਸ਼ਿਆਰਪੁਰ ਵੱਲੋਂ ਝੋਨੇ ਦੀ ਪਰਾਲੀ ਪ੍ਰਬੰਧਨ ਸਬੰਧੀ ਜਿਲਾ ਪੱਧਰੀ ਜਾਗਰੁਕਤਾ ਕੈਂਪ ਦਾ ਆਯੋਜਨ

ਕ੍ਰਿਸ਼ੀ ਵਿਗਆਨ ਕੇਂਦਰ, ਹੁਸ਼ਿਆਰਪੁਰ ਵੱਲੋਂ ਝੋਨੇ ਦੀ ਪਰਾਲੀ ਪ੍ਰਬੰਧਨ ਸਬੰਧੀ ਜਿਲਾ ਪੱਧਰੀ ਜਾਗਰੁਕਤਾ ਕੈਂਪ ਦਾ ਆਯੋਜਨ

ਪੰਜਾਬ ਉਜਾਲਾ ਨਿਊਜ਼

ਕ੍ਰਿਸ਼ੀ ਵਿਗਆਨ ਕੇਂਦਰ, ਹੁਸ਼ਿਆਰਪੁਰ ਵੱਲੋਂ ਝੋਨੇ ਦੀ ਪਰਾਲੀ ਪ੍ਰਬੰਧਨ ਸਬੰਧੀ ਜਿਲਾ ਪੱਧਰੀ ਜਾਗਰੁਕਤਾ ਕੈਂਪ ਦਾ ਆਯੋਜਨ

ਹੁਸ਼ਿਆਰਪੁਰ( ਰਾਹੁਲ ਕਸ਼ਯਪ)ਕਿਸਾਨਾਂ ਨੂੰ ਝੋਨੇ ਦੀ ਪਰਾਲੀ ਪ੍ਰਬੰਧਨ ਸਬੰਧੀ ਜਾਗਰੁਕ ਕਰਨ ਲਈ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦੇ ਜਿਲ੍ਹਾ ਪੱਧਰੀ ਪਸਾਰ ਅਦਾਰੇ ਕ੍ਰਿਸ਼ੀ ਵਿਗਆਨ ਕੇਂਦਰ, ਬਾਹੋਵਾਲ, ਹੁਸ਼ਿਆਰਪੁਰ ਵੱਲੋਂ ਮਿਤੀ 5 ਅਕਤੂਬਰ, 2023 ਨੂੰ ਪਰਾਲੀ ਪ੍ਰਬੰਧਨ ਚੇਤਨਾ ਯਾਤਰਾ ਮੁਹਿੰਮ ਅਧੀਨ ਕੇ.ਵੀ.ਕੇ. ਕੈਂਪਸ ਵਿਖੇ ਝੋਨੇ ਦੀ ਪਰਾਲੀ ਪ੍ਰਬੰਧਨ ਸਬੰਧੀ ਜਿਲਾ ਪੱਧਰੀ ਜਾਗਰੁਕਤਾ ਕੈਂਪ ਦਾ ਆਯੋਜਨ ਕੀਤਾ ਗਿਆ।
ਇਸ ਕੈਂਪ ਵਿੱਚ ਮੁੱਖ ਮਹਿਮਾਨ ਵੱਜੋਂ ਸ਼੍ਰੀ ਹਰਮਿੰਦਰ ਸਿੰਘ ਸੰਧੂ, ਚੇਅਰਮੈਨ, ਪੰਜਾਬ ਸ਼ਡਿਊਲ ਕਾਸਟ ਲੈਂਡ ਡਿਵੈਲਪਮੈਂਟ ਅਤੇ ਫਾਈਨੈਂਸ ਕਾਰਪੋਰੇਸ਼ਨ, ਪੰਜਾਬ ਨੇ ਸ਼ਿਰਕਤ ਕੀਤੀ ਅਤੇ ਸ਼੍ਰੀਮਤੀ ਕੋਮਲ ਮਿੱਤਲ, ਆਈ.ਏ.ਐਸ., ਡਿਪਟੀ ਕਮਿਸ਼ਨਰ, ਹੁਸ਼ਿਆਰਪੁਰ ਨੇ ਇਸ ਪ੍ਰੋਗਰਾਮ ਦੀ ਪ੍ਰਧਾਨਗੀ ਕੀਤੀ।ਪ੍ਰੋਗਰਾਮ ਵਿੱਚ ਵੱਡੀ ਗਿਣਤੀ ਵਿੱਚ ਕਿਸਾਨਾਂ ਅਤੇ ਕਿਸਾਨ ਬੀਬੀਆਂ ਨੇ ਸ਼ਮੂਲੀਅਤ ਕੀਤੀ।
ਪ੍ਰਧਾਨਗੀ ਭਾਸ਼ਣ ਦੌਰਾਨ ਸ਼੍ਰੀ ਹਰਮਿੰਦਰ ਸਿੰਘ ਸੰਧੂ, ਚੇਅਰਮੈਨ, ਪੰਜਾਬ ਸ਼ਡਿਊਲ ਕਾਸਟ ਲੈਂਡ ਡਿਵੈਲਪਮੈਂਟ ਅਤੇ ਫਾਈਨੈਂਸ ਕਾਰਪੋਰੇਸ਼ਨ, ਪੰਜਾਬ ਨੇ ਕਿਹਾ ਕਿ ਪਰਾਲੀ ਸੰਭਾਲਣਾ ਅੱਜ ਦੇ ਸਮੇਂ ਦੀ ਮੁੱਖ ਲੋੜ ਹੈ। ਉਹਨਾਂ ਨੇ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਨਾਲ ਹੋਣ ਵਾਲੇ ਨੁਕਸਾਨ ਬਾਰੇ ਜਾਣਕਾਰੀ ਦਿੱਤੀ। ਉਹਨਾਂ ਕਿਹਾ ਕਿ ਕਿਸਾਨ ਝੋਨੇ ਦੀ ਪਰਾਲੀ ਨੂੰ ਅੱੱਗ ਲਗਾਉਣ ਦੀ ਬਜਾਏ ਇਸ ਨੂੰ ਖੇਤ ਵਿੱਚ ਮਿਲਾਉਣ ਜਾਂ ਵਿਛਾਉਣ, ਜਿਸ ਨਾਲ ਜ਼ਮੀਨ ਦੀ ਸਿਹਤ ਵਿੱਚ ਸੁਧਾਰ ਹੋਵੇ ਅਤੇ ਵਾਤਾਵਰਣ ਵੀ ਪ੍ਰਦੂਸ਼ਿਤ ਨਾ ਹੋਵੇ।ਸ਼੍ਰੀ. ਸੰਧੂ ਨੇ ਪਰਾਲੀ ਨੂੰ ਅੱਗ ਨਾ ਲਾਉਣ ਬਾਰੇ ਚਲਾਈ ਮੁਹਿੰਮ ਵਿੱਚ ਭਰਪੂਰ ਯੋਗਦਾਨ ਪਾਉਣ ਵਾਲੇ ਕਿਸਾਨਾਂ ਦੀ ਸ਼ਲਾਘਾ ਵੀ ਕੀਤੀ।
ਸ਼੍ਰੀਮਤੀ ਕੋਮਲ ਮਿੱਤਲ, ਆਈ.ਏ.ਐਸ., ਡਿਪਟੀ ਕਮਿਸ਼ਨਰ, ਹੁਸ਼ਿਆਰਪੁਰ ਨੇ ਕੁਦਰਤੀ ਸੋਮਿਆਂ ਦੀ ਸਾਂਭ ਸੰਭਾਲ ਅਤੇ ਫਸਲੀ ਰਹਿੰਦ-ਖੂੰਹਦ ਦੀ ਸੁਚੱਜੀ ਵਰਤੋਂ ਕਰਕੇ ਵਾਤਾਵਰਣ ਪੱਖੀ ਤਕਨੀਕਾਂ ਅਪਨਾਉਣ ਲਈ ਕਿਸਾਨਾਂ ਨੂੰ ਪ੍ਰੇਰਿਤ ਕੀਤਾ। ਉਹਨਾਂ ਨੇ ਪਰਾਲੀ ਦੀ ਉਰਜਾ ਲਈ ਅਤੇ ਗੱਤਾ ਬਣਾਉਣ ਵਿੱਚ ਵਰਤੋਂ ਬਾਰੇ ਉਚੇਚੇ ਤੌਰ ਤੇ ਜੋਰ ਦਿੱਤਾ ਅਤੇ ਇਸ ਬਾਰੇ ਜਿਲਾ ਪ੍ਰਸ਼ਾਸ਼ਨ ਵੱਲੋਂ ਕੀਤੇ ਜਾ ਰਹੇ ਯਤਨਾਂ ਬਾਬਤ ਚਾਨਣਾ ਵੀ ਪਾਇਆ।ਸ਼੍ਰੀਮਤੀ ਮਿੱਤਲ ਨੇ ਇਹ ਵੀ ਕਿਹਾ ਕਿ ਜਿਲੇ ਵਿੱਚ ਮੌਜੂਦ ਪਰਾਲੀ ਪ੍ਰਬੰਧਨ ਮਸ਼ੀਨਾਂ ਦੀ ਸੁਚੱਜੇ ਢੰਗ ਨਾਲ ਪੂਰੀ ਵਰਤੋਂ ਕਰਕੇ ਪਰਾਲੀ ਨੂੰ ਅੱਗ ਨਾ ਲਾਉਣ ਦੀ ਮੁਹਿੰਮ ਵਿੱਚ ਅਹਿਮ ਯੋਗਦਾਨ ਪਾਇਆ ਜਾਵੇ।
ਡਾ. ਮਨਿੰਦਰ ਸਿੰਘ ਬੌਂਸ, ਸਹਿਯੋਗੀ ਨਿਰਦੇਸ਼ਕ (ਸਿਖਲਾਈ), ਕ੍ਰਿਸ਼ੀ ਵਿਗਆਨ ਕੇਂਦਰ, ਹੁਸ਼ਿਆਰਪੁਰ ਨੇ ਕਿਸਾਨ ਭਲਾਈ ਸਬੰਧੀ ਕੇਂਦਰ ਦੀਆਂ ਪਸਾਰ ਗਤੀਵਿਧੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਉਹਨਾਂ ਦੱਸਿਆ ਕਿ ਪਿਛਲੇ ਸਾਲ ਦੀ ਤਰਾਂ ਇਸ ਵਾਰ ਵੀ ਕ੍ਰਿਸ਼ੀ ਵਿਿਗਆਨ ਕੇਂਦਰ ਵੱਲੋਂ ਮੁਹਿੰਮ ਰੂਪ ਵਿੱਚ ਪਰਾਲੀ ਪ੍ਰਬੰਧਨ ਬਾਬਤ ਪਿੰਡਾਂ, ਸਕੂਲਾਂ/ਕਾਲਿਜਾਂ ਵਿੱਚ ਜਾਗਰੁਕਤਾ ਕੈੰਪਾਂ, ਸਿਖਲਾਈ ਪੋ੍ਰਗਰਾਮਾਂ, ਪ੍ਰਦਰਸ਼ਨੀਆਂ, ਕੰਧਾਂ ਤੇ ਪੇਂਟਿਗਾਂ ਅਤੇ ਖੇਤੀ ਸਾਹਿੱਤ ਰਾਂਹੀ ਗਤੀਵਿਧੀਆਂ ਕੀਤੀਆ ਜਾ ਰਹੀਆਂ ਹਨ।ਡਾ. ਬੌਂਸ ਨੇ ਇਸ ਕੇਂਦਰ ਵਿਖੇ ਸਿਖਲਾਈ ਲੈਕੇ ਕਿਸਾਨਾਂ ਨੂੰ ਸਹਾਇਕ ਧੰਧੇ ਅਪਨਾਉਣ ਲਈ ਪ੍ਰੇਰਿਆ ਅਤੇ ਖੇਤੀ ਜਿਣਸਾਂ ਦੇ ਮੁੱਲ ਉਤਪਾਦ ਵਿੱਚ ਵਾਧੇ ਲਈ ਪ੍ਰੋਸੈਸਿੰਗ ਤੇ ਵੀ ਜੋਰ ਦਿੱਤਾ।
ਇਸ ਮੌਕੇ ਤੇ ਉਚੇਚੇ ਤੌਰ ਤੇ ਡਾ. ਹਰੂਨ ਰਤਨ, ਉਪ ਨਿਰਦੇਸ਼ਕ, ਪਸ਼ੂ ਪਾਲਣ ਵਿਭਾਗ, ਸ਼੍ਰੀ. ਯੁਧਵੀਰ ਸਿੰਘ, ਸਹਾਇਕ ਰਜਸਿਟਰਾਰ, ਗੜ੍ਹਸ਼ੰਕਰ, ਸ਼੍ਰੀ. ਕਿਰਨਜੀਤ ਸਿੰਘ, ਖੇਤੀ ਵਿਕਾਸ ਅਫਸਰ, ਹੁਸ਼ਿਆਰਪੁਰ, ਸ਼੍ਰੀ ਹਰਪ੍ਰੀਤ ਸਿੰਘ, ਖੇਤੀ ਵਿਕਾਸ ਅਫਸਰ, ਮਾਹਿਲਪੁਰ, ਡਾ. ਕਰਨੈਲ ਸਿੰਘ, ਵੈਟਰਨਰੀ ਅਫਸਰ, ਸੁਭਾਸ਼ ਚੰਦਰ, ਸਾਬਕਾ ਖੇਤੀ ਅਫਸਰ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਗੜ੍ਹਸ਼ੰਕਰ, ਮੱਛੀ ਪਾਲਣ ਤੇ ਜੰਗਲਾਤ ਵਿਭਾਗਾਂ ਦੇ ਅਫਸਰ, ਫੈਪਰੋ ਤੋਂ ਸ਼੍ਰੀ ਅਰਬਿੰਦ ਸਿੰਘ ਧੂਤ, ਇੰਨੋਵੇਟਿਵ ਫਾਰਮਰਜ ਐਸੋਸੀਏਸ਼ਨ ਦੇ ਪ੍ਰਧਾਨ ਸ਼੍ਰੀ ਨਰਿੰਦਰ ਸਿੰਘ, ਪਿੰਡ ਅੱਜੋਵਾਲ, ਸ਼੍ਰੀ ਜਸਬੀਰ ਸਿੰਘ, ਉਪ ਪ੍ਰਧਾਨ ਕਿਸਾਨ ਵਿੰਗ, ਆਮ ਆਦਮੀ ਪਾਰਟੀ, ਸ਼੍ਰੀ ਗਗਨਦੀਪ ਸਿੰਘ, ਜਿਲਾ ਪ੍ਰੀਸ਼ਦ ਮੈਂਬਰ, ਪਿੰਡ ਚੱਬੇਵਾਲ, ਸ਼੍ਰੀ ਹਰਦੀਪ ਸਿੰਘ ਲੌਂਗੀਆ, ਪਿੰਡ ਬੋਹਨ ਅਤੇ ਸ਼੍ਰੀਮਤੀ ਦਲਜੀਤ ਕੌਰ, ਸਰਪੰਚ, ਪਿੰਡ ਬਾਹੋਵਾਲ ਵੀ ਮੌਜੂਦ ਸਨ।
ਕਿਸਾਨਾਂ ਦੀ ਤਕਨੀਕੀ ਜਾਣਕਾਰੀ ਵਿੱਚ ਵਾਧਾ ਕਰਣ ਲਈ, ਵੱਖ-ਵੱਖ ਵਿਿਸ਼ਆਂ ਦੇ ਮਾਹਿਰ, ਕਿਸਾਨਾਂ ਤੇ ਕਿਸਾਨ ਬੀਬੀਆਂ ਨਾਲ ਰੂਬਰੂ ਹੋਏ।ਐਮ. ਐਸ. ਰੰਧਾਵਾ ਫਲ ਖੋਜ ਕੇਂਦਰ, ਗੰਗੀਆਂ, ਦਸੂਹਾ ਦੇ ਇੰਚਾਰਜ, ਡਾ. ਸੁਮਨਜੀਤ ਕੌਰ ਨੇ ਫਲਾਂ ਦੀ ਕਾਸ਼ਤ, ਡਾ. ਨਵਜੋਤ ਸਿੰਘ ਬਰਾੜ, ਸਬਜੀ ਵਿਿਗਆਨੀ, ਸਬਜੀ ਖੋਜ ਫਾਰਮ, ਖਨੌੜਾ ਨੇ ਸਬਜੀਆਂ ਦੀ ਸਫਲ ਕਾਸ਼ਤ, ਕ੍ਰਿਸ਼ੀ ਵਿਿਗਆਨ ਕੇਂਦਰ, ਹੁਸ਼ਿਆਰਪੁਰ ਦੇ ਮਾਹਿਰਾਂ- ਡਾ. ਪਰਮਿੰਦਰ ਸਿੰਘ, ਕ੍ਰਿਸ਼ੀ ਵਿਿਗਆਨ ਕੇਂਦਰ, ਸ਼ਹੀਦ ਭਗਤ ਸਿੰਘ ਨਗਰ ਨੇ ਪਸ਼ੂਆਂ ਦੀ ਸੰਭਾਲ, ਡਾ. ਅਜੈਬ ਸਿੰਘ ਨੇ ਖੇਤੀ ਮਸ਼ੀਨਰੀ ਰਾਹੀਂ ਝੋਨੇ ਦੀ ਪਰਾਲੀ ਪ੍ਰਬੰਧਨ, ਡਾ. ਪ੍ਰਭਜੋਤ ਕੌਰ ਨੇ ਸਰਵਪੱਖੀ ਕੀਟ ਪ੍ਰਬੰਧ ਅਤੇ ਡਾ. ਸੁਖਵਿੰਦਰ ਸਿੰਘ ਔਲਖ ਨੇ ਖੁੰਬਾਂ ਦੀ ਕਾਸ਼ਤ ਸਬੰਧੀ ਜਾਣਕਾਰੀ ਸਾਂਝੀ ਕੀਤੀ।
ਡਾ. ਹਰੂਨ ਰਤਨ, ਉਪ ਨਿਰਦੇਸ਼ਕ, ਪਸ਼ੂ ਪਾਲਣ ਵਿਭਾਗ ਅਤੇ ਸ਼੍ਰੀ. ਕਿਰਨਜੀਤ ਸਿੰਘ, ਖੇਤੀ ਵਿਕਾਸ ਅਫਸਰ, ਹੁਸ਼ਿਆਰਪੁਰ ਨੇ ਇਸ ਮੌਕੇ ਕਿਸਾਨ ਭਲਾਈ ਬਾਬਤ ਵਿਭਾਗੀ ਸਕੀਮਾਂ ਬਾਰੇ ਜਾਣਕਾਰੀ ਦਿੱਤੀ।
ਸਾਲ 2022-2023 ਦੌਰਾਨ ਪਰਾਲੀ ਦੀ ਸੰਭਾਲ ਲਈ ਕ੍ਰਿਸ਼ੀ ਵਿਿਗਆਨ ਕੇਂਦਰ, ਬਾਹੋਵਾਲ, ਹੁਸ਼ਿਆਰਪੁਰ ਵੱਲੋਂ ਅਪਣਾਏ ਪਿੰਡ-ਦੇਨੋਵਾਲ ਕਲਾਂ, ਟੂਟੋਮਜਾਰਾ, ਅਜਨੋਹਾ ਅਤੇ ਫਿਰੋਜ ਰੌਲੀਆਂ ਅਤੇ ਜਿਲੇ ਦੇ ਅਗਾਂਹਵਧੂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਨ ਬਾਬਤ ਵਿਸ਼ੇਸ਼ ਰੂਪ ਵਿੱਚ ਸਨਮਾਨਿਤ ਕੀਤਾ ਗਿਆ।
ਕ੍ਰਿਸ਼ੀ ਵਿਿਗਆਨ ਕੇਂਦਰ ਅਤੇ ਹੋਰ ਸਰਕਾਰੀ ਵਿਭਾਗਾਂ ਵੱਲ਼ੋਂ ਖੇਤੀਬਾੜੀ ਅਤੇ ਪਰਾਲੀ ਪ੍ਰਬੰਧਨ ਸੰਬੰਧੀ ਅਤੇ ਵੱਖ-ਵੱਖ ਸਵੈ-ਸਹਾਇਤਾ ਸਮੂਹਾਂ ਤੇ ਉੱਦਮੀਆਂ ਵੱਲੋਂ ਆਪਣੇ ਪਦਾਰਥਾਂ ਬਾਬਤ ਪ੍ਰਦਰਸ਼ਨੀਆਂ ਵੀ ਲਗਾਈਆਂ ਗਈਆਂ।
ਕਿਸਾਨਾਂ ਦੀ ਸਹੂਲਤ ਲਈ ਕਣਕ, ਗੋਭੀ ਸਰੋਂ੍ਹ, ਬਰਸੀਮ, ਤਾਰਾਮੀਰਾ, ਤੋਰੀਆ, ਪਿਆਜ, ਸਬਜੀਆਂ ਦੀ ਕਿੱਟ, ਦਾਲਾਂ, ਤੇਲਬੀਜ ਤੇ ਚਾਰਾ ਕਿੱਟ, ਕਣਕ ਲਈ ਜੀਵਾਣੂ ਖਾਦ, ਪਸ਼ੂਆਂ ਲਈੇ ਧਾਤਾਂ ਦਾ ਚੂਰਾ, ਪਸ਼ੂ ਚਾਟ ਇੱਟ, ਬਾਈ ਪਾਸ ਫੈਟ ਅਤੇ ਖੇਤੀ ਸਾਹਿੱਤ ਵੀ ਉਪਲੱਬਧ ਕਰਵਾਇਆ ਗਿਆ।
ਅੰਤ ਵਿੱਚ ਡਾ. ਮਨਿੰਦਰ ਸਿੰਘ ਬੌਂਸ ਨੇ ਇਸ ਕੈਂਪ ਵਿੱਚ ਪਹੁੰਚੇ ਮਹਿਮਾਨਾਂ, ਮਾਹਿਰਾਂ ਅਤੇ ਕਿਸਾਨ ਤੇ ਕਿਸਾਨ ਬੀਬੀਆਂ ਦਾ ਰਸਮੀ ਤੌਰ ਤੇ ਧੰਨਵਾਦ ਕੀਤਾ।