ਜਲੰਧਰ ‘ਚ ਅਣਪਛਾਤੇ ਹਮਲਾਵਰਾਂ ਨੇ ਮਾਂ-ਧੀ ਦਾ ਗੋਲੀ ਮਾਰ ਕੇ ਕੀਤਾ ਕਤਲ਼ ।
ਪੰਜਾਬ ਉਜਾਲਾ ਨਿਊਜ਼
ਜਲੰਧਰ ‘ਚ ਅਣਪਛਾਤੇ ਹਮਲਾਵਰਾਂ ਨੇ ਮਾਂ-ਧੀ ਦਾ ਗੋਲੀ ਮਾਰ ਕੇ ਕੀਤਾ ਕਤਲ਼ ।
ਜਲੰਧਰ:(ਰਾਹੁਲ ਕਸ਼ਯਪ) ਜਲੰਧਰ ਵਿੱਚ ਇੱਕ ਵੱਡੀ ਘਟਨਾ ਵਾਪਰਨ ਦੀ ਖ਼ਬਰ ਪ੍ਰਾਪਤ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਲੰਧਰ ਵਿੱਚ ਦੋ ਅਣਪਛਾਤੇ ਹਮਲਾਵਰਾਂ ਵੱਲੋਂ ਮਾਂ-ਧੀ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ।
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਜਲੰਧਰ ਦੇ ਪਤਾਰਾ ਇਲਾਕੇ ‘ਚ ਪੈਂਦੇ ਪਿੰਡ ਭੋਜੋਵਾਲ ਦੇ ਨਾਲ ਲੱਗਦੇ ਅਮਰ ਨਗਰ ‘ਚ ਦੋ ਅਣਪਛਾਤੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਘਰ ‘ਚ ਬੈਠੀ ਮਾਂ-ਧੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਹੈ। ਇਸ ਘਟਨਾ ਤੋਂ ਬਾਅਦ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ ‘ਤੇ ਪਹੁੰਚ ਗਈ। ਜਲੰਧਰ ਦੇਹਾਤ ਦੇ ਐਸਐਸਪੀ ਮੁਖਵਿੰਦਰ ਸਿੰਘ ਭੁੱਲਰ ਅਤੇ ਐਸਪੀ ਮਨਪ੍ਰੀਤ ਸਿੰਘ ਢਿੱਲੋਂ ਜਾਂਚ ਲਈ ਮੌਕੇ ’ਤੇ ਪਹੁੰਚ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਹਮਲਾਵਰਾਂ ਨੇ ਲਾਸ਼ ਨੂੰ ਸਾੜਨ ਦੀ ਕੋਸ਼ਿਸ਼ ਵੀ ਕੀਤੀ ਹੈ।
ਮ੍ਰਿਤਕ ਦੇ ਪਰਿਵਾਰ ਵਾਲਿਆਂ ਨੇ ਕਤਲ ਦਾ ਦੋਸ਼ ਵਿਦੇਸ਼ ‘ਚ ਰਹਿੰਦੇ ਜਵਾਈ ‘ਤੇ ਲਗਾਇਆ ਹੈ। ਉਸ ਦਾ ਕਹਿਣਾ ਹੈ ਕਿ ਇਹ ਹਮਲਾ ਅਮਰੀਕਾ ਰਹਿੰਦੇ ਉਸ ਦੇ ਜਵਾਈ ਜਸਪ੍ਰੀਤ ਜੱਸਾ ਨੇ ਕਰਵਾਇਆ ਹੈ। ਪੁਲੀਸ ਵਲੋਂ ਮੁਲਜ਼ਮ ਜਵਾਈ ਵਾਸੀ ਗੜ੍ਹਸ਼ੰਕਰ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ, ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ
