Search for:
  • Home/
  • Uncategorized/
  • ਖੇਡਾਂ ਵਤਨ ਪੰਜਾਬ ਦੀਆ-2023 ਰਾਜ ਪੱਧਰੀ ਫੁੱਟਬਾਲ ਟੂਰਨਾਮੈਂਟ’-ਅੰਡਰ 21-30 ਉਮਰ ਵਰਗ ਵਿਚ ਅੰਮ੍ਰਿਤਸਰ ਰਿਹਾ ਅੱਵਲ

ਖੇਡਾਂ ਵਤਨ ਪੰਜਾਬ ਦੀਆ-2023 ਰਾਜ ਪੱਧਰੀ ਫੁੱਟਬਾਲ ਟੂਰਨਾਮੈਂਟ’-ਅੰਡਰ 21-30 ਉਮਰ ਵਰਗ ਵਿਚ ਅੰਮ੍ਰਿਤਸਰ ਰਿਹਾ ਅੱਵਲ

ਪੰਜਾਬ ਉਜਾਲਾ ਨਿਊਜ਼

‘ਖੇਡਾਂ ਵਤਨ ਪੰਜਾਬ ਦੀਆ-2023 ਰਾਜ ਪੱਧਰੀ ਫੁੱਟਬਾਲ ਟੂਰਨਾਮੈਂਟ’
-ਅੰਡਰ 21-30 ਉਮਰ ਵਰਗ ਵਿਚ ਅੰਮ੍ਰਿਤਸਰ ਰਿਹਾ ਅੱਵਲ

  • ਅੰਡਰ-14 ‘ਚ ਰੂਪਨਗਰ, ਫਤਹਿਗੜ੍ਹ ਸਾਹਿਬ, ਬਰਨਾਲਾ ਨੇ ਵੀ ਤਾਕਤ ਦਿਖਾਈ

ਹੁਸ਼ਿਆਰਪੁਰ, 18 ਅਕਤੂਬਰ:(ਰਾਹੁਲ ਕਸ਼ਯਪ)ਸ਼੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ, ਹੁਸ਼ਿਆਰਪੁਰ ਵਿਖੇ ਸ਼ੁਰੂ ਹੋਏ ‘ਖੇੜਾ ਵਤਨ ਪੰਜਾਬ ਦੀਆ-2023’ ਤਹਿਤ ਰਾਜ ਪੱਧਰੀ ਫੁੱਟਬਾਲ ਟੂਰਨਾਮੈਂਟ ਦੇ ਦੂਜੇ ਦਿਨ ਵੱਖ-ਵੱਖ ਉਮਰ ਵਰਗ ਦੇ ਖਿਡਾਰੀਆਂ ਨੇ ਭਾਗ ਲਿਆ। ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਲੜਕੀਆਂ ਦੇ 21-30 ਉਮਰ ਵਰਗ ਦੇ ਮੁਕਾਬਲਿਆਂ ਵਿਚ ਅੰਮ੍ਰਿਤਸਰ ਦੀ ਟੀਮ ਪਹਿਲੇ, ਲੁਧਿਆਣਾ ਦੂਜੇ ਅਤੇ ਜਲੰਧਰ ਦੀ ਟੀਮ ਤੀਜੇ ਸਥਾਨ ’ਤੇ ਰਹੀ। ਅੰਡਰ-14 ਲੜਕੀਆਂ ਦੇ ਮੁਕਾਬਲਿਆਂ ਵਿਚ ਰੂਪਨਗਰ, ਫਤਿਹਗੜ੍ਹ ਸਾਹਿਬ, ਬਰਨਾਲਾ, ਜਲੰਧਰ, ਫ਼ਿਰੋਜ਼ਪੁਰ, ਬਠਿੰਡਾ, ਗੁਰਦਾਸਪੁਰ ਅਤੇ ਪਟਿਆਲਾ ਦੀਆਂ ਟੀਮਾਂ ਜੇਤੂ ਰਹੀਆਂ। ਜੇਤੂਆਂ ਨੂੰ ਐਸ.ਪੀ (ਹੈੱਡਕੁਆਰਟਰ) ਮਨਜੀਤ ਕੌਰ ਅਤੇ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਦੇ ਪ੍ਰਿੰਸੀਪਲ ਪਰਮਿੰਦਰ ਸਿੰਘ ਵੱਲੋਂ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ।