Search for:
  • Home/
  • Uncategorized/
  • ਜਲੰਧਰ ਜ਼ਿਲ੍ਹੇ ‘ਚ 27 ਅਕਤੂਬਰ ਦੀ ਅੱਧੇ ਦਿਨ ਦੀ ਛੁੱਟੀ ਦਾ ਐਲਾਨ

ਜਲੰਧਰ ਜ਼ਿਲ੍ਹੇ ‘ਚ 27 ਅਕਤੂਬਰ ਦੀ ਅੱਧੇ ਦਿਨ ਦੀ ਛੁੱਟੀ ਦਾ ਐਲਾਨ

ਪੰਜਾਬ ਉਜਾਲਾ ਨਿਊਜ਼

ਜਲੰਧਰ ਜ਼ਿਲ੍ਹੇ ‘ਚ 27 ਅਕਤੂਬਰ ਦੀ ਅੱਧੇ ਦਿਨ ਦੀ ਛੁੱਟੀ ਦਾ ਐਲਾਨ

ਜਲੰਧਰ: (ਰਾਹੁਲ ਕਸ਼ਯਪ) ਪੰਜਾਬ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਹੋਇਆ ਡੀਸੀ ਜਲੰਧਰ ਦੇ ਵਲੋਂ 27 ਅਕਤੂਬਰ ਦੀ ਅੱਧੇ ਦਿਨ ਦੀ ਛੁੱਟੀ ਵਿਦਿਅਕ ਅਦਾਰਿਆਂ ਵਿਚ ਐਲਾਨੀ ਗਈ ਹੈ। ਮਿਲੀ ਜਾਣਕਾਰੀ ਮੁਤਾਬਿਕ, ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਉਤਸਵ ਸਬੰਧੀ ਸ਼ਹਿਰ ਵਿਚ ਕੱਢੀ ਜਾ ਰਹੀ ਸ਼ੋਭਾ ਯਾਤਰਾ ਦੇ ਮੱਦੇਨਜ਼ਰ 27 ਅਕਤੂਬਰ ਨੂੰ ਅੱਧੇ ਦਿਨ ਦੀ ਛੁੱਟੀ ਹੋਵੇਗੀ।

ਜਾਣਕਾਰੀ ਅਨੁਸਾਰ, ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਵਲੋਂ ਜਾਰੀ ਆਦੇਸ਼ਾਂ ’ਚ ਕਿਹਾ ਗਿਆ ਹੈ ਕਿ ਲੋਕਾਂ ਦੀਆਂ ਭਾਵਨਾਵਾਂ ਨੂੰ ਸਮਝਦੇ ਹੋਏ 27 ਅਕਤੂਬਰ ਨੂੰ ਦੁਪਹਿਰ 2 ਵਜੇ ਤੋਂ ਬਾਅਦ ਨਗਰ ਨਿਗਮ ਦੀ ਹੱਦ ‘ਚ ਸਥਿਤ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ, ਕਾਲਜਾਂ ਅਤੇ ਆਈਟੀਆਈਜ਼ ’ਚ ਅੱਧੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।