Search for:
  • Home/
  • Uncategorized/
  • ਮੁੱਖ ਮੰਤਰੀ ਭਗਵੰਤ ਮਾਨ ਨੇ ਰੱਖਿਆ 867 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਨੀਂਹ ਪੱਥਰ

ਮੁੱਖ ਮੰਤਰੀ ਭਗਵੰਤ ਮਾਨ ਨੇ ਰੱਖਿਆ 867 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਨੀਂਹ ਪੱਥਰ

ਪੰਜਾਬ ਉਜਾਲਾ ਨਿਊਜ਼

ਮੁੱਖ ਮੰਤਰੀ ਭਗਵੰਤ ਮਾਨ ਨੇ ਰੱਖਿਆ 867 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਨੀਂਹ ਪੱਥਰ

ਹੋਸ਼ਿਆਰਪੁਰ (ਰਾਹੁਲ ਕਸ਼ਯਪ)ਪੰਜਾਬ ਵਿੱਚ ‘ਵਿਕਾਸ ਕ੍ਰਾਂਤੀ’ ਦੇ ਲਾਮਿਸਾਲ ਯੁੱਗ ਦਾ ਪਿੜ ਬੰਨ੍ਹਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਹੁਸ਼ਿਆਰਪੁਰ ਦੇ ਲੋਕਾਂ ਨੂੰ 867 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ/ਨੀਂਹ ਪੱਥਰ ਅਤੇ ਐਲਾਨ ਕਰ ਕੇ ਵੱਡਾ ਤੋਹਫ਼ਾ ਦਿੱਤਾ। ਦੋਵਾਂ ਆਗੂਆਂ ਨੇ 550 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸਰਕਾਰੀ ਮੈਡੀਕਲ ਕਾਲਜ ਸਮੇਤ ਕਈ ਪ੍ਰਾਜੈਕਟਾਂ ਦੇ ਨੀਂਹ ਪੱਥਰ ਰੱਖੇ। ਸ਼ਹੀਦ ਊਧਮ ਸਿੰਘ ਦੇ ਨਾਂ ਉਤੇ ਬਣਨ ਵਾਲੇ ਇਸ ਕਾਲਜ ਵਿੱਚ ਐਮ.ਬੀ.ਬੀ.ਐਸ. ਦੀਆਂ 100 ਸੀਟਾਂ ਹੋਣਗੀਆਂ ਅਤੇ ਇਸ ਲਈ ਕੌਮੀ ਮੈਡੀਕਲ ਕਮਿਸ਼ਨ ਯੂ.ਜੀ.-ਐਮ.ਐਸ.ਆਰ.-2023 ਤਹਿਤ 420 ਬਿਸਤਰਿਆਂ ਵਾਲਾ ਹਸਪਤਾਲ ਲੋੜੀਂਦਾ ਹੋਵੇਗਾ। ਦੋਵਾਂ ਮੁੱਖ ਮੰਤਰੀਆਂ ਨੇ ਪਿੰਡ ਖੁਰਾਲਗੜ੍ਹ ਵਿੱਚ ਸ੍ਰੀ ਗੁਰੂ ਰਵੀਦਾਸ ਜੀ ਮੈਮੋਰੀਅਲ ਅਤੇ ਆਡੀਟੋਰੀਅਮ ਤੇ ਓਪਨ ਥੀਏਟਰ ਵੀ ਲੋਕਾਂ ਨੂੰ ਸਮਰਪਿਤ ਕੀਤਾ।