Search for:
  • Home/
  • Uncategorized/
  • ਸਾਲ ਦੀ ਚੌਥੀ ਕੌਮੀ ਲੋਕ ਅਦਾਲਤ 9 ਦਸੰਬਰ ਨੂੰ – ਸੀ. ਜੇ. ਐਮ ਅਪਰਾਜਿਤਾ ਜੋਸ਼ੀਜ਼ਿਲ੍ਹਾ ਵਾਸੀਆਂ ਨੂੰ ਵੱਧ ਤੋਂ ਵੱਧ ਲਾਭ ਲੈਣ ਦਾ ਦਿੱਤਾ ਸੱਦਾ

ਸਾਲ ਦੀ ਚੌਥੀ ਕੌਮੀ ਲੋਕ ਅਦਾਲਤ 9 ਦਸੰਬਰ ਨੂੰ – ਸੀ. ਜੇ. ਐਮ ਅਪਰਾਜਿਤਾ ਜੋਸ਼ੀਜ਼ਿਲ੍ਹਾ ਵਾਸੀਆਂ ਨੂੰ ਵੱਧ ਤੋਂ ਵੱਧ ਲਾਭ ਲੈਣ ਦਾ ਦਿੱਤਾ ਸੱਦਾ

ਪੰਜਾਬ ਉਜਾਲਾ ਨਿਊਜ਼

ਸਾਲ ਦੀ ਚੌਥੀ ਕੌਮੀ ਲੋਕ ਅਦਾਲਤ 9 ਦਸੰਬਰ ਨੂੰ – ਸੀ. ਜੇ. ਐਮ ਅਪਰਾਜਿਤਾ ਜੋਸ਼ੀ
ਜ਼ਿਲ੍ਹਾ ਵਾਸੀਆਂ ਨੂੰ ਵੱਧ ਤੋਂ ਵੱਧ ਲਾਭ ਲੈਣ ਦਾ ਦਿੱਤਾ ਸੱਦਾ

ਹੁਸ਼ਿਆਰਪੁਰ( ਰਾਹੁਲ ਕਸ਼ਯਪ)ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵੱਲੋਂ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ. ਏ. ਐਸ ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ 9 ਦਸੰਬਰ 2023 ਨੂੰ ਜ਼ਿਲ੍ਹਾ ਪੱਧਰ ਅਤੇ ਸਬ-ਡਵੀਜ਼ਨ ਪੱਧਰ ’ਤੇ ਸਾਲ 2023 ਦੀ ਚੌਥੀ ਕੌਮੀ ਲੋਕ ਅਦਾਲਤ ਲਗਾਈ ਜਾ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਸੀ. ਜੇ. ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜਿਤਾ ਜੋਸ਼ੀ ਨੇ ਦੱਸਿਆ ਕਿ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਿਲਬਾਗ ਸਿੰਘ ਜੌਹਲ ਦੀ ਅਗਵਾਈ ਹੇਠ ਲਗਾਈ ਜਾ ਰਹੀ ਇਸ ਕੌਮੀ ਲੋਕ ਅਦਾਲਤ ਵਿਚ ਸਿਵਲ ਕੇਸਾਂ, ਐਮ. ਏ. ਸੀ. ਟੀ ਕੇਸਾਂ, ਕ੍ਰਿਮੀਨਲ ਕੰਪਾਉਂਡੇਬਲ ਕੇਸਾਂ, ਰੈਵੀਨਿਊ ਕੇਸਾਂ, 138 ਨੈਗੋਸ਼ੀਏਬਲ ਇੰਸਟਰੂਮੈਂਟ ਐਕਟ, ਪਰਿਵਾਰਕ ਮਾਮਲਿਆਂ, ਲੇਬਰ ਮਾਮਲਿਆਂ, ਬੈਂਕ ਕੇਸਾਂ (ਪੈਂਡਿੰਗ ਅਤੇ ਪ੍ਰੀ-ਲਿਟੀਗੇਟਿਵ), ਟੈਲੀਕਾਮ ਕੰਪਨੀਆਂ ਦੇ ਕੇਸਾਂ ਅਤੇ ਹੋਰਨਾਂ ਕੇਸਾਂ ਦਾ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਲੋਕ ਅਦਾਲਤ ਵਿਚ ਕਚਹਿਰੀਆਂ ਵਿਚ ਪੈਂਡਿੰਗ ਅਤੇ ਪ੍ਰੀ-ਲਿਟੀਗੇਟਿਵ ਦੋਵੇਂ ਤਰ੍ਹਾਂ ਦੇ ਕੇਸ ਨਿਪਟਾਰੇ ਲਈ ਰੱਖੇ ਜਾਣਗੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਇਸ ਕੌਮੀ ਲੋਕ ਅਦਾਲਤ ਵਿਚ ਵੱਧ ਤੋਂ ਵੱਧ ਕੇਸ ਲਗਾ ਕੇ ਇਸ ਦਾ ਲਾਭ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਸ ਨਾਲ ਸਮੇਂ ਅਤੇ ਧਨ ਦੀ ਬੱਚਤ ਹੁੰਦੀ ਹੈ ਅਤੇ ਇਨ੍ਹਾਂ ਲੋਕ ਅਦਾਲਤਾਂ ਦੇ ਫ਼ੈਸਲੇ ਨੂੰ ਦੀਵਾਨੀ ਡਿਕਰੀ ਦੀ ਮਾਨਤਾ ਪ੍ਰਾਪਤ ਹੈ।