Search for:
  • Home/
  • Uncategorized/
  • ਪੰਜਾਬ ਸਰਕਾਰ ਖੇਡ ਗਤੀਵਿਧੀਆਂ ਨੂੰ ਉਤਸ਼ਾਹਤ ਕਰਨ ’ਚ ਨਹੀਂ ਛੱਡ ਰਹੀ ਕੋਈ ਕਮੀ : ਬ੍ਰਮ ਸ਼ੰਕਰ ਜਿੰਪਾ-ਕੈਬਨਿਟ ਮੰਤਰੀ ਨੇ ਸੂਬਾ ਅਤੇ ਜ਼ਿਲ੍ਹਾ ਪੱਧਰ ’ਤੇ ਮੈਡਲ ਲਿਆਉਣ ਵਾਲੇ ਖਿਡਾਰੀਆਂ ਨੂੰ ਕੀਤਾ ਸਨਮਾਨਿਤ

ਪੰਜਾਬ ਸਰਕਾਰ ਖੇਡ ਗਤੀਵਿਧੀਆਂ ਨੂੰ ਉਤਸ਼ਾਹਤ ਕਰਨ ’ਚ ਨਹੀਂ ਛੱਡ ਰਹੀ ਕੋਈ ਕਮੀ : ਬ੍ਰਮ ਸ਼ੰਕਰ ਜਿੰਪਾ-ਕੈਬਨਿਟ ਮੰਤਰੀ ਨੇ ਸੂਬਾ ਅਤੇ ਜ਼ਿਲ੍ਹਾ ਪੱਧਰ ’ਤੇ ਮੈਡਲ ਲਿਆਉਣ ਵਾਲੇ ਖਿਡਾਰੀਆਂ ਨੂੰ ਕੀਤਾ ਸਨਮਾਨਿਤ

ਪੰਜਾਬ ਬਾਣੀ 24 ਨਿਊਜ਼

ਪੰਜਾਬ ਸਰਕਾਰ ਖੇਡ ਗਤੀਵਿਧੀਆਂ ਨੂੰ ਉਤਸ਼ਾਹਤ ਕਰਨ ’ਚ ਨਹੀਂ ਛੱਡ ਰਹੀ ਕੋਈ ਕਮੀ : ਬ੍ਰਮ ਸ਼ੰਕਰ ਜਿੰਪਾ
-ਕੈਬਨਿਟ ਮੰਤਰੀ ਨੇ ਸੂਬਾ ਅਤੇ ਜ਼ਿਲ੍ਹਾ ਪੱਧਰ ’ਤੇ ਮੈਡਲ ਲਿਆਉਣ ਵਾਲੇ ਖਿਡਾਰੀਆਂ ਨੂੰ ਕੀਤਾ ਸਨਮਾਨਿਤ

ਹੁਸ਼ਿਆਰਪੁਰ, 25 ਨਵੰਬਰ:( ਪਰਮਜੀਤ ਕੋਰ )ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਸੂਬਾ ਸਰਕਾਰ ਵਚਨਬੱਧ ਹੈ ਅਤੇ ਇਸੇ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਸੂਬੇ ਵਿਚ ਜਿਥੇ ਮੈਡਲ ਲਿਆਉਣ ਵਾਲੇ ਖਿਡਾਰੀਆਂ ਦਾ ਹੌਸਲਾ ਵਧਾਇਆ ਜਾ ਰਿਹਾ ਹੈ, ਉਥੇ ਉਨ੍ਹਾਂ ਨੂੰ ਖੇਡਾਂ ਦੇ ਅਨੁਕੂਲ ਮਾਹੌਲ ਦੇਣ ਵਿਚ ਕੋਈ ਕਮੀ ਨਹੀਂ ਛੱਡੀ ਜਾ ਰਹੀ। ਉਹ ਸਥਾਨਕ ਡੀ.ਏ.ਵੀ ਕਾਲਜ ਆਫ਼ ਐਜੂਕੇਸ਼ਨ ਵਿਚ ਸਕੂਲ ਸਿੱਖਿਆ ਵਿਭਾਗ ਦੇ ਜ਼ਿਲ੍ਹਾ ਪੱਧਰੀ ਇਨਾਮ ਵੰਡ ਸਮਾਰੋਹ ਦੌਰਾਨ ਬਤੌਰ ਮੁੱਖ ਮਹਿਮਾਨ ਵਜੋਂ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤਾ ਚੌਧਰੀ, ਚੇਅਰਮੈਨ ਦੀ ਹੁਸ਼ਿਆਰਪੁਰ ਸੈਂਟਰਲ ਕੋਆਪ੍ਰੇਟਿਵ ਬੈਂਕ ਵਿਕਰਮ ਸ਼ਰਮਾ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਹਰਭਗਵੰਤ ਸਿੰਘ ਵੀ ਮੌਜੂਦ ਸਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਿੱਖਿਆ, ਸਿਹਤ ਅਤੇ ਖੇਡ ਖੇਤਰ ਨੂੰ ਪਹਿਲ ਦੇ ਤੌਰ ’ਤੇ ਲਿਆ ਅਤੇ ਇਸ ਖੇਤਰ ਦੇ ਵਿਕਾਸ ਲਈ ਯੋਜਨਾਵਾਂ ਸ਼ੁਰੂ ਕੀਤੀਆਂ ਹਨ, ਜਿਸ ਦੀ ਤਾਜ਼ਾ ਮਿਸਾਲ ‘ਖੇਡਾਂ ਵਤਨ ਪੰਜਾਬ ਦੀਆਂ’ ਖੇਡ ਆਯੋਜਨ ਹੈ, ਜਿਸ ਨੇ ਕਿ ਸੂਬੇ ਵਿਚ ਖੇਡ ਹਿਤੈਸ਼ੀ ਵਾਤਾਵਰਨ ਤਿਆਰ ਕਰਕੇ ਖਿਡਾਰੀਆਂ ਦਾ ਮਾਣ ਵਧਾਇਆ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਵੱਧ-ਚੜ੍ਹ ਕੇ ਖੇਡ ਗਤੀਵਿਧੀਆਂ ਵਿਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਉਨ੍ਹਾਂ ਜ਼ਿਲ੍ਹਾ ਅਤੇ ਅੰਤਰ-ਜ਼ਿਲ੍ਹਾ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕੀਤਾ। ਮੁੱਖ ਮਹਿਮਾਨ ਵੱਲੋਂ ਇਸ ਦੌਰਾਨ ਸੂਬਾ ਪੱਧਰ ’ਤੇ ਮੈਡਲ ਪ੍ਰਾਪਤ ਕਰਨ ਵਾਲੇ 135 ਲੜਕੇ-ਲੜਕੀਆਂ ਨੂੰ ਟ੍ਰੈਕ ਸੂਟ ਅਤੇ ਜ਼ਿਲ੍ਹਾ ਪੱਧਰ ’ਤੇ ਤਗਮੇ ਹਾਸਲ ਕਰਨ ਵਾਲੇ ਖਿਡਾਰੀਆਂ ਨੂੰ ਟ੍ਰਾਫੀ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਅ) ਸੰਜੀਵ ਗੌਤਮ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਧੀਰਜ ਵਸ਼ਿਸ਼ਟ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਅ) ਸੁਖਵਿੰਦਰ ਸਿੰਘ, ਪ੍ਰਿੰਸੀਪਲ ਸ਼ੈਲੇਂਦਰ ਠਾਕੁਰ, ਤਰਲੋਚਨ ਸਿੰਘ, ਇੰਦਰਜੀਤ ਸਿੰਘ, ਸਤਿੰਦਰਦੀਪ ਕੌਰ, ਸੀਮਾ ਬੁੱਧੀਰਾਜਾ, ਦੀਪਤੀ ਢਿੱਲੋਂ, ਜ਼ਿਲ੍ਹਾ ਖੇਡ ਕੋਆਰਡੀਨੇਟਰ ਜਗਜੀਤ ਸਿੰਘ, ਪ੍ਰਭਜੋਤ ਸਿੰਘ, ਬਲਵੀਰ ਸਿੰਘ, ਪਰਮਿੰਦਰ ਸਿੰਘ, ਸੰਦੀਪ ਸਿੰਘ, ਰਾਮ ਕਿਸ਼ੋਰ ਸ਼ਰਮਾ, ਦਵਿੰਦਰ ਸਿੰਘ, ਹਰਦੀਪ ਸਿੰਘ, ਦਲਜੀਤ ਸਿੰਘ, ਸੁਖਜੀਵਨ ਸਿੰਘ, ਸਰਬਜੀਤ ਸਿੰਘ ਤੋਂ ਇਲਾਵਾ ਸਕੂਲਾਂ ਤੋਂ ਆਏ ਅਧਿਆਪਕ ਅਤੇ ਵਿਦਿਆਰਥੀ ਮੌਜੂਦ ਸਨ।