Search for:
  • Home/
  • Uncategorized/
  • ਪੰਜਾਬ ਸਰਕਾਰ ਦੀ ਕਿਸਾਨਾਂ ਨੂੰ ਵੱਡੀ ਸੋਗਾਤ, ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲਿਆਂ ਦੇ ਖਾਤਿਆਂ ‘ਚ ਪਾਏ ਕਰੋੜਾਂ ਰੁਪਏ

ਪੰਜਾਬ ਸਰਕਾਰ ਦੀ ਕਿਸਾਨਾਂ ਨੂੰ ਵੱਡੀ ਸੋਗਾਤ, ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲਿਆਂ ਦੇ ਖਾਤਿਆਂ ‘ਚ ਪਾਏ ਕਰੋੜਾਂ ਰੁਪਏ

पंजाब उजाला न्यूज

ਪੰਜਾਬ ਸਰਕਾਰ ਦੀ ਕਿਸਾਨਾਂ ਨੂੰ ਵੱਡੀ ਸੋਗਾਤ, ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲਿਆਂ ਦੇ ਖਾਤਿਆਂ ‘ਚ ਪਾਏ ਕਰੋੜਾਂ ਰੁਪਏ

ਪੰਜਾਬ ਸਰਕਾਰ ਨੇ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਦੇ ਖਾਤਿਆਂ ਵਿਚ ਕਰੋੜਾਂ ਰੁਪਏ ਟਰਾਂਸਫਰ ਕੀਤੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਾਉਣੀ ਦੇ ਸੀਜ਼ਨ 2023 ਦੌਰਾਨ ਝੋਨੇ ਦੀ ਸਿੱਧੀ ਬੀਜਾਈ (ਡੀ.ਐਸ.ਆਰ.) ਕਰਨ ਵਾਲੇ 17007 ਕਿਸਾਨਾਂ ਦੇ ਬੈਂਕ ਖਾਤਿਆਂ ਵਿਚ 19.83 ਕਰੋੜ ਰੁਪਏ ਪਾਏ ਹਨ।
ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸਾਲ 2023-24 ਦੌਰਾਨ ਕੁੱਲ 19 ਹਜ਼ਾਰ 114 ਕਿਸਾਨਾਂ ਨੇ ਡੀ.ਐਸ.ਆਰ. ਪੋਰਟਲ ‘ਤੇ 1,72,049 ਏਕੜ ਰਕਬਾ ਰਜਿਸਟਰਡ ਕੀਤਾ ਸੀ। ਇਸ ਦੀ ਸਬੰਧਤ ਜ਼ਿਲ੍ਹਾ ਅਧਿਕਾਰੀਆਂ ਨੇ ਪੜਤਾਲ ਕੀਤੀ, ਜਿਸ ਉਪਰੰਤ ਕੁੱਲ 18 ਹਜ਼ਾਰ 931 ਕਿਸਾਨਾਂ ਅਤੇ ਡੀ.ਐਸ.ਆਰ. ਅਧੀਨ 1,33,745.67 ਏਕੜ ਰਕਬੇ ਦੀ ਤਸਦੀਕ ਕੀਤੀ ਗਈ।
ਖੁੱਡੀਆਂ ਨੇ ਅੱਗੇ ਕਿਹਾ ਕਿ ਆਪ ਸਰਕਾਰ ਲਗਾਤਾਰ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਕਿਸਾਨਾਂ ਨੂੰ ਡੀ.ਐਸ.ਆਰ. ਵਿਧੀ ਅਪਣਾਉਣ ਲਈ ਪ੍ਰੇਰ ਰਹੀ ਹੈ। ਸੂਬਾ ਸਰਕਾਰ ਵੱਲੋਂ ਮੌਜੂਦਾ ਵਰ੍ਹੇ (2023-24) ਦੌਰਾਨ ਝੋਨੇ ਦੀ ਸਿੱਧੀ ਬੀਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੀ ਪ੍ਰੋਤਸਾਹਨ ਰਾਸ਼ੀ ਦੇਣ ਦਾ ਐਲਾਨ ਕੀਤਾ ਗਿਆ ਸੀ, ਜੋ ਕਿ ਹੁਣ ਇਹ ਰਕਮ ਸਿੱਧੀ ਲਾਭਪਾਤਰੀ ਕਿਸਾਨਾਂ ਦੇ ਖਾਤਿਆਂ ਵਿਚ ਟਰਾਂਸਫਰ ਕਰ ਦਿੱਤੀ ਗਈ ਹੈ।
ਪੰਜਾਬ ਸਰਕਾਰ ਨੇ ਲਾਭਪਾਤਰੀ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ ਕੁੱਲ 19.83 ਕਰੋੜ ਰੁਪਏ ਦੀ ਅਦਾਇਗੀ ਕੀਤੀ ਹੈ। ਇਸ ਤਰ੍ਹਾਂ ਕਿਸਾਨਾਂ ਨੂੰ 98.8 ਫ਼ੀਸਦੀ ਰਕਮ ਦੀ ਅਦਾਇਗੀ ਕਰ ਦਿੱਤੀ ਗਈ ਹੈ ਅਤੇ ਬਾਕੀ ਰਕਮ ਵੀ ਜਲਦੀ ਟਰਾਂਸਫਰ ਕਰ ਦਿੱਤੀ ਜਾਵੇਗੀ।