Search for:
  • Home/
  • Uncategorized/
  • ਕੈਬਨਿਟ ਮੰਤਰੀ ਜਿੰਪਾ ਨੇ ਜਨਤਾ ਦਰਬਾਰ ’ਚ ਸੁਣੀਆਂ 250 ਲੋਕਾਂ ਦੀਆਂ ਸ਼ਿਕਾਇਤਾਂ

ਕੈਬਨਿਟ ਮੰਤਰੀ ਜਿੰਪਾ ਨੇ ਜਨਤਾ ਦਰਬਾਰ ’ਚ ਸੁਣੀਆਂ 250 ਲੋਕਾਂ ਦੀਆਂ ਸ਼ਿਕਾਇਤਾਂ

ਪੰਜਾਬ ਉਜਾਲਾ ਨਿਊਜ਼

ਕੈਬਨਿਟ ਮੰਤਰੀ ਜਿੰਪਾ ਨੇ ਜਨਤਾ ਦਰਬਾਰ ’ਚ ਸੁਣੀਆਂ 250 ਲੋਕਾਂ ਦੀਆਂ ਸ਼ਿਕਾਇਤਾਂ
-ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸ਼ਿਕਾਇਤਾਂ ਦਾ ਜਲਦ ਹੱਲ ਕਰਨ ਦੇ ਦਿੱਤੇ ਨਿਰਦੇਸ਼ ।

ਹੁਸ਼ਿਆਰਪੁਰ, 2 ਜੁਲਾਈ (ਰਾਹੁਲ ਕਸ਼ਯਪ)
ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਆਪਣੇ ਦਫ਼ਤਰ ਵਿਚ ਲੋਕਾਂ ਦੀਆਂ ਸਮੱਸਿਆਵਾਂ ਸੁਣਦੇ ਹੋਏ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਮੌਕੇ ’ਤੇ ਇਨ੍ਹਾਂ ਸਮੱਸਿਆਵਾਂ ਦਾ ਜਲਦ ਤੋਂ ਜਲਦ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਲੋਕਾਂ ਦੀਆਂ ਜਾਇਜ਼ ਸਮੱਸਿਆਵਾਂ ਨੂੰ ਸਮੇਂ ਸਿਰ ਹੱਲ ਕਰਨ ਨੂੰ ਪਹਿਲ ਦਿੱਤੀ ਜਾ ਰਹੀ ਹੈ। ਇਸ ਮੌਕੇ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਵਰਿੰਦਰ ਸ਼ਰਮਾ ਬਿੰਦੂ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।
ਕੈਬਨਿਟ ਮੰਤਰੀ ਨੇ ਆਪਣੇ ਦਫ਼ਤਰ ਵਿਚ ਲਗਾਏ ਜਨਤਾ ਦਰਬਾਰ ਵਿਚ ਕਰੀਬ 250 ਲੋਕਾਂ ਦੀਆਂ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸ਼ਿਕਾਇਤਾਂ ਨੂੰ ਗੌਰ ਨਾਲ ਸੁਣਦੇ ਹੋਏ ਅਧਿਕਾਰੀਆਂ ਨੂੰ ਇਨ੍ਹਾਂ ਸ਼ਿਕਾਇਤਾਂ ਦਾ ਨਿਯਮਾਂ ਅਨੁਸਾਰ ਜਲਦ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਸਿਹਤ, ਮਾਲ, ਪੁਲਿਸ, ਸਿੱਖਿਆ, ਜਲ ਸਪਲਾਈ ਤੇ ਸੈਨੀਟੇਸ਼ਨ, ਸਮਾਜਿਕ ਸੁਰੱਖਿਆ, ਸਮਾਜਿਕ ਨਿਆ ਅਤੇ ਅਧਿਕਾਰਤਾ, ਖੁਰਾਕ ਤੇ ਸਿਵਲ ਸਪਲਾਈਜ਼, ਡਰੇਨੇਜ਼, ਮਾਈਨਿੰਗ, ਖੇਤੀ, ਟਰਾਂਸਪੋਰਟ, ਸਹਿਕਾਰੀ, ਨਗਰ ਨਿਗਮ, ਡੇਅਰੀ ਵਿਕਾਸ, ਬਿਜਲੀ ਵਿਭਾਗ ਆਦਿ ਨਾਲ ਸਬੰਧਤ ਸ਼ਿਕਾਇਤਾਂ ਦਾ ਮੌਕੇ ’ਤੇ ਹੀ ਹੱਲ ਕੀਤਾ ਗਿਆ।
ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਉਹ ਆਪਣੇ ਦਫ਼ਤਰ ਵਿਚ ਜਿਥੇ ਲੋਕਾਂ ਦੀਆਂ ਸਮੱਸਿਆਵਾਂ ਸੁਣ ਰਹੇ ਹਨ, ਉਥੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ’ਤੇ ਹੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ‘ਸਰਕਾਰ ਤੁਹਾਡੇ ਦੁਆਰ’ ਮੁਹਿੰਮ ਤਹਿਤ ਪਿੰਡਾਂ ਵਿਚ ਪਹੁੰਚ ਕੇ ਲੋਕਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਹਰ ਸਮੱਸਿਆ ਨੂੰ ਨਿਸ਼ਚਿਤ ਸਮੇਂ ਵਿਚ ਦੂਰ ਕਰਨਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਹੈ।