Search for:
  • Home/
  • Uncategorized/
  • ਪਿੰਡਾਂ ਦੇ ਵਿਕਾਸ ਨੂੰ ਲੈ ਕੇ ਗੰਭੀਰਤਾ ਨਾਲ ਕੰਮ ਕਰ ਰਹੀ ਹੈ ਪੰਜਾਬ ਸਰਕਾਰ : ਬ੍ਰਮ ਸ਼ੰਕਰ ਜਿੰਪਾ ।

ਪਿੰਡਾਂ ਦੇ ਵਿਕਾਸ ਨੂੰ ਲੈ ਕੇ ਗੰਭੀਰਤਾ ਨਾਲ ਕੰਮ ਕਰ ਰਹੀ ਹੈ ਪੰਜਾਬ ਸਰਕਾਰ : ਬ੍ਰਮ ਸ਼ੰਕਰ ਜਿੰਪਾ ।

ਪੰਜਾਬ ਉਜਾਲਾ ਨਿਊਜ਼

ਪਿੰਡਾਂ ਦੇ ਵਿਕਾਸ ਨੂੰ ਲੈ ਕੇ ਗੰਭੀਰਤਾ ਨਾਲ ਕੰਮ ਕਰ ਰਹੀ ਹੈ ਪੰਜਾਬ ਸਰਕਾਰ : ਬ੍ਰਮ ਸ਼ੰਕਰ ਜਿੰਪਾ ।
ਕੈਬਨਿਟ ਮੰਤਰੀ ਨੇ ਪਿੰਡ ਖੜਕਾਂ ’ਚ 14 ਲੱਖ ਰੁਪਏ ਦੀ ਲਾਗਤ ਨਾਲ ਬਣੀ ਸੜਕ ਦਾ ਕੀਤਾ ਉਦਘਾਟਨ ।

ਹੁਸ਼ਿਆਰਪੁਰ, 2 ਜੁਲਾਈ( ਰਾਹੁਲ ਕਸ਼ਯਪ)
ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਪਿੰਡਾਂ ਦੇ ਵਿਕਾਸ ਨੂੰ ਲੈ ਕੇ ਲਗਾਤਾਰ ਗੰਭੀਰਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜਿਥੇ ਸੜਕ ਨੈਟਵਰਕ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ, ਉਥੇ ਜਲ ਸਪਲਾਈ ਵਰਗੀਆਂ ਹਰ ਬੁਨਿਆਦੀ ਸੁਵਿਧਾਵਾਂ ਵੀ ਪਿੰਡਾਂ ਤੱਕ ਪਹੁੰਚਾਈਆਂ ਜਾ ਰਹੀਆਂ ਹਨ। ਉਹ ਪਿੰਡ ਖੜਕਾਂ ਵਿਚ 14 ਲੱਖ ਰੁਪਏ ਦੀ ਲਾਗਤ ਨਾਲ ਬਣੀ ਕਰੀਬ 2 ਕਿਲੋਮੀਟਰ ਸੜਕ ਦੇ ਉਦਘਾਟਨ ਦੌਰਾਨ ਪਿੰਡ ਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ ਅਤੇ ਡਿਪਟੀ ਮੇਅਰ ਰਣਜੀਤ ਚੌਧਰੀ ਵੀ ਮੌਜੂਦ ਸਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਵਿਚ ਕੋਈ ਵੀ ਕੱਚੀ ਸੜਕ ਨਹੀਂ ਰਹਿਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਿਹੜੀਆਂ ਸੜਕਾਂ ਦਾ ਕਈ ਸਾਲਾ ਤੋਂ ਕੋਈ ਕੰਮ ਨਹੀਂ ਕਰਵਾਇਆ, ਉਨ੍ਹਾਂ ਸੜਕਾਂ ਦਾ ਵੀ ਨਿਰਮਾਣ ਕਾਰਜ ਭਗਵੰਤ ਮਾਨ ਦੀ ਸਰਕਾਰ ਨੇ ਸ਼ੁਰੂ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਸੂਬਾ ਵਾਸੀਆਂ ਨੂੰ ਕਈ ਟੋਲ ਪਲਾਜਿਆਂ ਤੋਂ ਮੁਕਤੀ ਦਿਵਾਈ ਹੈ, ਜਿਸ ਦਾ ਸਿੱਧਾ ਲਾਭ ਆਮ ਜਨਤਾ ਨੂੰ ਪਹੁੰਚਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਤਰ੍ਹਾਂ ਦੀਆਂ ਨੀਤੀਆਂ ’ਤੇ ਕੰਮ ਕਰ ਰਹੀ ਹੈ, ਜਿਸ ਦਾ ਸਿੱਧਾ ਲਾਭ ਆਮ ਜਨਤਾ ਨੂੰ ਪਹੁੰਚੇ। ਇਸ ਮੌਕੇ ਸਰਪੰਚ ਰਾਜ ਰਾਣੀ, ਸੰਦੀਪ ਕੌਰ, ਪ੍ਰਦੀਪ ਸਿੰਘ, ਰਾਜੂ ਬਾਜਵਾ, ਪ੍ਰਿੰਤਪਾਲ ਸਿੰਘ, ਪ੍ਰੇਮ ਸਿੰਘ, ਤਲਵਿੰਦਰ ਸਿੰਘ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।