ਅੱਜ ਕਾਂਗਰਸ ਪਾਰਟੀ ਵਲੋਂ ਮੋਦੀ ਸਰਕਾਰ ਦੇ ਖਿਲਾਫ ਧਰਨਾ ਪ੍ਰਦਰਸ਼ਨ ਕੀਤਾ ਗਿਆ
ਪੰਜਾਬ ਉਜਾਲਾ ਨਿਊਜ਼
ਜਲੰਧਰ (ਰਾਹੁਲ ਕਸ਼ਯਪ) ਅੱਜ ਕਾਂਗਰਸ ਪਾਰਟੀ ਵਲੋਂ ਮੋਦੀ ਸਰਕਾਰ ਦੇ ਖਿਲਾਫ ਧਰਨਾ ਪ੍ਰਦਰਸ਼ਨ ਕੀਤਾ ਗਿਆ I ਸ਼੍ਰੀ ਰਾਹੁਲ ਗਾਂਧੀ ਜੀ ਵਲੋਂ ਜੋ ਆਪਣੇ ਕੇਸ ਸੰਬੰਧੀ ਰਿਟ ਦਾਇਰ ਕੀਤੀ ਗਈ ਸੀ ਉਸਨੂੰ ਗੁਜਰਾਤ ਹਾਈਕੋਰਟ ਵਲੋਂ ਖਾਰਿਜ ਕਰ ਦਿੱਤਾ ਗਿਆ ਹੈ ਜੋ ਕਿ ਸਰਾਸਰ ਧਕੇਸ਼ਾਹੀ ਹੈ I ਇਸ ਦੌਰਾਨ ਕਾਂਗਰਸੀ ਆਗੂਆਂ ਅਤੇ ਵਰਕਰਾਂ ਵਲੋਂ ਮੋਦੀ ਸਰਕਾਰ ਦੇ ਖਿਲਾਫ ਜਮ ਕੇ ਨਾਅਰੇਬਾਜ਼ੀ ਵੀ ਕੀਤੀ ਗਈ I