Search for:
  • Home/
  • Uncategorized/
  • ਨਗਰ ਨਿਗਮ ਹੁਸ਼ਿਆਰਪੁਰ ਦੀ ਹੱਦ ਤੋਂ ਬਾਹਰ 5 ਅਣ-ਅਧਿਕਾਰਤ ਕਲੋਨੀਆਂ ਢਾਹੀਆਂ |

ਨਗਰ ਨਿਗਮ ਹੁਸ਼ਿਆਰਪੁਰ ਦੀ ਹੱਦ ਤੋਂ ਬਾਹਰ 5 ਅਣ-ਅਧਿਕਾਰਤ ਕਲੋਨੀਆਂ ਢਾਹੀਆਂ |

ਪੰਜਾਬ ਉਜਾਲਾ ਨਿਊਜ਼

ਨਗਰ ਨਿਗਮ ਹੁਸ਼ਿਆਰਪੁਰ ਦੀ ਹੱਦ ਤੋਂ ਬਾਹਰ 5 ਅਣ-ਅਧਿਕਾਰਤ ਕਲੋਨੀਆਂ ਢਾਹੀਆਂ |
ਜ਼ਿਲ੍ਹਾ ਨਗਰ ਯੋਜਨਾਕਾਰ ਦੇ ਰੈਗੂਲੇਟਰੀ ਸਟਾਫ ਨੇ ਕੀਤੀ ਕਾਰਵਾਈ |

ਹੁਸ਼ਿਆਰਪੁਰ, 7 ਜੁਲਾਈ (ਰਾਹੁਲ ਕਸ਼ਯਪ) ਪੰਜਾਬ ਸਰਕਾਰ ਵੱਲੋਂ ਅਣ-ਅਧਿਕਾਰਤ ਕਲੋਨੀਆਂ ‘ਤੇ ਸਖ਼ਤ ਕਾਰਵਾਈ ਕਰਨ ਦੀਆਂ ਹਦਾਇਤਾਂ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਹੁਸ਼ਿਆਰਪੁਰ ਰਾਹੁਲ ਚਾਬਾ ਦੀ ਅਗਵਾਈ ਹੇਠ ਜ਼ਿਲ੍ਹਾ ਨਗਰ ਯੋਜਨਾਕਾਰ, ਹੁਸ਼ਿਆਰਪੁਰ ਦੇ ਰੈਗੂਲੇਟਰੀ ਸਟਾਫ ਵੱਲੋਂ ਨਗਰ ਨਿਗਮ ਹੁਸ਼ਿਆਰਪੁਰ ਦੀ ਹੱਦ ਤੋਂ ਬਾਹਰ 5 ਅਣ-ਅਧਿਕਾਰਤ ਕਲੋਨੀਆਂ ਨੂੰ ਢਾਹੁਣ ਦੀ ਕਾਰਵਾਈ ਕੀਤੀ ਗਈ। ਇਸ ਕਾਰਵਾਈ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਨਗਰ ਯੋਜਨਾਕਾਰ ਹੁਸ਼ਿਆਰਪੁਰ ਨਵਲ ਕਿਸ਼ੋਰ ਸ਼ਰਮਾ ਨੇ ਦੱਸਿਆ ਕਿ ਅੱਜ ਜਿਨ੍ਹਾਂ ਪੰਜ ਅਣ-ਅਧਿਕਾਰਤ ਕਲੋਨੀਆਂ ਵਿਰੁੱਧ ਕਾਰਵਾਈ ਕੀਤੀ ਗਈ, ਉਨ੍ਹਾਂ ਵਿਚ 2 ਪਿੰਡ ਚੌਹਾਲ, 1 ਪਿੰਡ ਸਤਿਆਣਾ, 1 ਪਿੰਡ ਮਛੱਰੀਵਾਲ ਅਤੇ 1 ਪਿੰਡ ਬੂਰੇ ਜੱਟਾਂ ਵਿੱਚ ਸੀ। ਇਸ ਤੋਂ ਇਲਾਵਾ ਪਿੰਡ ਚੌਹਾਲ ਦੀ ਅਣ-ਅਧਿਕਾਰਤ ਕਲੋਨੀ ਵਿੱਚ ਚੱਲ ਰਹੀ ਇੱਕ ਅਣ-ਅਧਿਕਾਰਤ ਉਸਾਰੀ ਨੂੰ ਵੀ ਢਾਹ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਅਣ-ਅਧਿਕਾਰਤ ਕਲੋਨੀਆਂ ਵਿਰੁੱਧ ਅੱਗੇ ਵੀ ਕਾਰਵਾਈ ਜਾਰੀ ਰਹੇਗੀ । ਉਨ੍ਹਾਂ ਆਮ ਜਨਤਾ ਨੂੰ ਸੁਚੇਤ ਕੀਤਾ ਕਿ ਉਹ ਅਣ-ਅਧਿਕਾਰਤ ਕਲੋਨੀਆਂ ਵਿਚ ਪਲਾਟ ਨਾ ਖਰੀਦਣ ਤਾਂ ਜੋ ਉਨ੍ਹਾਂ ਦੇ ਧਨ-ਮਾਲ ਦਾ ਨੁਕਸਾਨ ਨਾ ਹੋਵੇ ਅਤੇ ਉਨ੍ਹਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਨਾ ਕਰਨਾ ਪਵੇ।