ਪੁਲਿਸ ਵਿੱਚ ਭਰਤੀ ਕਰਾਉਣ ਦੇ ਨਾਮ ਤੇ ਮਾਰੀ ਕਰੋੜਾਂ ਦੀ ਠੱਗੀ
PUNJAB UJALA NEWS
ਪੰਜਾਬ: ਪੁਲਿਸ ਵਿੱਚ ਭਰਤੀ ਕਰਾਉਣ ਦੇ ਨਾਮ ਤੇ ਮਾਰੀ ਕਰੋੜਾਂ ਦੀ ਠੱਗੀ
ਮੁਕੇਰੀਆਂ। ਪੁਲਿਸ ਨੇ ਭੋਲੇ ਭਾਲੇ ਨੌਜਵਾਨਾ ਨੂੰ ਪੰਜਾਬ ਪੁਲਿਸ ਵਿੱਚ ਭਰਤੀ ਕਰਾਉਣ ਦਾ ਝਾਂਸਾ ਦੇ ਕੇ ਕਰੀਬ 30-35 ਨੌਜਵਾਨਾ ਨਾਲ 2 ਕਰੋੜ 58 ਲੱਖ ਦੀ ਠੱਗੀ ਮਾਰਨ ਵਾਲੇ ਗਿਰੋਹ ਦੇ ਮੈਂਬਰਾਂ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਮੁਕੇਰੀਆਂ ਦੇ ਡੀ.ਐਸ.ਪੀ. ਕੁਲਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਪੁਲਸ ਭਰਤੀ ਦੇ ਨਾਂ ਤੇ ਕਰੋੜਾਂ ਰੁਪਏ ਠੱਗਣ ਵਾਲੇ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਪੁਲਸ ਨੇ ਕਾਬੂ ਕੀਤਾ ਹੈ। ਜਿਸ ਵਿੱਚ ਇੱਕ ਮੁਲਜ਼ਮ ਆਪਣੇ ਆਪ ਨੂੰ ਵਿਜੀਲੈਂਸ ਦਾ ਡੀ.ਐਸ.ਪੀ ਅਤੇ ਦੂਜਾ ਆਪਣੇ ਆਪ ਨੂੰ ਪੰਜਾਬ ਪੁਲਿਸ ਦਾ ਸਬ-ਇੰਸਪੈਕਟਰ ਤੇ ਆਪਣੇ ਤੀਸਰਾ ਆਪ ਨੂੰ ਪੁਲਿਸ ਮੁਲਾਜਮ ਦੱਸਦਆ ਸੀ।
ਇਸ ਗਰੋਹ ਵਲੋਂ ਮੁਕੇਰੀਆ ਇਲਾਕੇ ਦੇ ਕਰੀਬ 30-35 ਨੌਜਵਾਨਾ ਨੂੰ ਪੰਜਾਬ ਪੁਲਿਸ ਵਿੱਚ ਸਿਪਾਹੀ ਭਰਤੀ ਕਰਾਉਣ ਦੇ ਨਾਮ ਤੇ ਕਰੀਬ 2 ਕਰੋੜ 58 ਲੱਖ ਰੁਪਏ ਦੀ ਠੱਗੀ ਮਾਰੀ ਹੈ। ਇਸ ਗਰੋਹ ਵੱਲੋਂ ਭੋਲੇ-ਭਾਲੇ ਨੌਜਵਾਨਾਂ ਨੂੰ ਉਹਨਾਂ ਦੇ ਪੰਜਾਬ ਪੁਲਿਸ ਦੇ ਸਿਪਾਹੀ ਰੋਕ ਦੇ ਜਾਅਲੀ ਆਈ. ਡੀ ਕਾਰਡ ਅਤੇ ਜੁਆਨਿੰਗ ਲੈਟਰ ਬਣਾ ਕੇ ਪੁਲਿਸ ਦੀਆਂ ਵਰਦੀਆਂ ਪਵਾ ਕੇ ਆਰਮੀ ਦੀ ਦੁਸ਼ਹਿਰਾ ਗਰਾਉਡ ਜਲੰਧਰ ਅਤੇ ਅੰਮ੍ਰਿਤਸਰ ਅਤੇ ਫਿਲੋਰ ਕਿਰਾਏ ਦੇ ਕਮਰੇ ਲੈ ਕੇ ਟਰੇਨਿੰਗ ਕਰਵਾਉਂਦੇ ਸਨ, ਅਤੇ ਉਹਨਾਂ ਦੇ ਬੈਂਕ ਦੇ ਅਕਾਉਟ ਖੁਲਵਾ ਕੇ ਉਸ ਵਿੱਚ 2-3 ਮਹੀਨੇ ਦੀ ਤਨਖਾਹ 8 ਤੋਂ 10 ਹਜਾਰ ਰੁਪਏ ਪਾਉਦੇ ਸਨ। ਪੁਲਿਸ ਨੇ ਆਰੋਪੀ ਨੂੰ ਗ੍ਰਿਫਤਾਰ ਕਰਕੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।