Search for:
  • Home/
  • Uncategorized/
  • ਵਿਧਾਇਕ ਉੜਮੁੜ ਜਸਵੀਰ ਸਿੰਘ ਗਿੱਲ ਨੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨਾਲ ਪ੍ਰਭਾਵਿਤ ਪਿੰਡਾਂ ਦਾ ਕੀਤਾ ਦੌਰਾ

ਵਿਧਾਇਕ ਉੜਮੁੜ ਜਸਵੀਰ ਸਿੰਘ ਗਿੱਲ ਨੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨਾਲ ਪ੍ਰਭਾਵਿਤ ਪਿੰਡਾਂ ਦਾ ਕੀਤਾ ਦੌਰਾ

ਪੰਜਾਬ ਉਜਾਲਾ ਨਿਊਜ਼

ਵਿਧਾਇਕ ਉੜਮੁੜ ਜਸਵੀਰ ਸਿੰਘ ਗਿੱਲ ਨੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨਾਲ ਪ੍ਰਭਾਵਿਤ ਪਿੰਡਾਂ ਦਾ ਕੀਤਾ ਦੌਰਾ

  • ਉੜਮੁਰ ਹਲਕੇ ਦੇ ਪਿੰਡ ਪੁਲ ਪੁਖਤਾ, ਫਿਰੋਜ਼ ਰੱਲੀਆਂ, ਨੱਥੂਪੁਰ, ਤਲਵੰਡੀ ਡਡਿਆਣਾ, ਪੱਤੀ ਮੀਰਾਪੁਰ ਅਤੇ ਬਹਾਦਰਪੁਰ ਵਿੱਚ ਮੀਂਹ ਕਾਰਨ ਖੇਤਾਂ ਵਿੱਚ ਭਰਿਆ ਪਾਣੀ
  • ਪਿੰਡਾਂ ਦੀਆਂ ਪੰਚਾਇਤਾਂ ਦੇ ਸਹਿਯੋਗ ਨਾਲ ਪਾਣੀ ਦੀ ਨਿਕਾਸੀ ਲਈ ਪੁਖਤਾ ਪ੍ਰਬੰਧ ਕੀਤੇ ਜਾਣਗੇ: ਵਿਧਾਇਕ ਜਸਬੀਰ ਗਿੱਲ
    -ਪਿੰਡ ਵਾਸੀ ਨਾਜਾਇਜ਼ ਕਬਜ਼ੇ ਹਟਾ ਕੇ ਪਾਣੀ ਦੇ ਕੁਦਰਤੀ ਵਹਾਅ ‘ਚ ਰੁਕਾਵਟ ਨੂੰ ਦੂਰ ਕਰਨ ਲਈ ਸਹਿਯੋਗ ਦੇਣ: ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ (ਰਾਹੁਲ ਕਸ਼ਯਪ)ਵਿਧਾਇਕ ਉੜਮੁੜ ਜਸਵੀਰ ਸਿੰਘ ਰਾਜਾ ਗਿੱਲ ਨੇ ਬੁੱਧਵਾਰ ਨੂੰ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨਾਲ ਹਲਕੇ ਅਧੀਨ ਆਉਂਦੇ ਉਨ੍ਹਾਂ ਪਿੰਡਾਂ ਦਾ ਦੌਰਾ ਕੀਤਾ, ਜਿੱਥੇ ਮੀਂਹ ਕਾਰਨ ਕਾਫੀ ਪਾਣੀ ਖੜ੍ਹਾ ਹੈ। ਇਸ ਦੌਰਾਨ ਉਨ੍ਹਾਂ ਨਾਲ ਐਸ.ਡੀ.ਐਮ ਓਜਸਵੀ ਅਲੰਕਾਰ ਵੀ ਮੌਜੂਦ ਸਨ।
ਵਿਧਾਇਕ ਨੇ ਕਿਹਾ ਕਿ ਪਿਛਲੇ ਦਿਨਾਂ ਤੋਂ ਹੋ ਰਹੀ ਭਾਰੀ ਬਰਸਾਤ ਕਾਰਨ ਹਲਕੇ ਦੇ ਕਈ ਪਿੰਡਾਂ ਦੇ ਖੇਤਾਂ ਵਿੱਚ ਪਾਣੀ ਆ ਗਿਆ ਸੀ। ਉਨ੍ਹਾਂ ਕਿਹਾ ਕਿ ਅੱਜ ਹਲਕੇ ਦੇ ਪਿੰਡਾਂ ਪੁਲ ਪੁਖਤਾ, ਫਿਰੋਜ਼ ਰੱਲੀਆਂ, ਨੱਥੂਪੁਰ, ਤਲਵੰਡੀ ਡਡਿਆਣਾ, ਪੱਤੀ ਮੀਰਾਪੁਰ, ਬਹਾਦਰਪੁਰ ਦਾ ਦੌਰਾ ਕਰਨ ਦਾ ਮਕਸਦ ਹੈ ਕਿ ਪਿੰਡਾਂ ਦੀਆਂ ਪੰਚਾਇਤਾਂ ਨਾਲ ਤਾਲਮੇਲ ਕਰਕੇ ਖੜੇ ਪਾਣੀ ਦੀ ਨਿਕਾਸੀ ਲਈ ਯੋਗ ਪ੍ਰਬੰਧ ਕੀਤੇ ਜਾਣ ਤਾਂ ਜੋ ਉਸ ਪਾਣੀ ਨੂੰ ਬੇਈਂ ਵਿਚ ਛੱਡਿਆ ਜਾ ਸਕੇ। ਉਨ੍ਹਾਂ ਕਿਹਾ ਕਿ ਸਾਰੇ ਪ੍ਰਭਾਵਿਤ ਪਿੰਡਾਂ ਦਾ ਸਰਵੇ ਕੀਤਾ ਗਿਆ ਹੈ ਅਤੇ ਪੈਦਾ ਹੋਈ ਸਥਿਤੀ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਵੱਲੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀਆਂ ਅਫਵਾਹਾਂ ‘ਤੇ ਵਿਸ਼ਵਾਸ ਨਾ ਕਰਨ ਅਤੇ ਨਾ ਹੀ ਘਬਰਾਹਟ ਵਿਚ ਆਉਣ, ਲੋੜ ਪੈਣ ‘ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਣਾਏ ਗਏ ਫਲੱਡ ਕੰਟਰੋਲ ਰੂਮਾਂ ਨਾਲ ਸੰਪਰਕ ਕਰਨ।
ਵਿਧਾਇਕ ਜਸਬੀਰ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਾਰੀ ਹੁਕਮਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਲਗਾਤਾਰ ਨਿਗਰਾਨੀ ਰੱਖੀ ਜਾ ਰਹੀ ਹੈ ਅਤੇ ਪ੍ਰਸ਼ਾਸਨ ਨੂੰ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਲਈ ਲਗਾਤਾਰ ਕੰਮ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਸਮੁੱਚਾ ਸਰਕਾਰੀ ਤੰਤਰ ਇਸ ਕੁਦਰਤੀ ਆਫ਼ਤ ਨਾਲ ਨਜਿੱਠਣ ਲਈ ਹਰ ਤਰ੍ਹਾਂ ਨਾਲ ਯਤਨਸ਼ੀਲ ਹੈ। ਉਨ੍ਹਾਂ ਲੋਕਾਂ ਨੂੰ ਭਰੋਸਾ ਦਿਵਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਇਸ ਔਖੀ ਘੜੀ ਵਿੱਚ ਲੋਕਾਂ ਦੇ ਨਾਲ ਖੜ੍ਹੀ ਹੈ।
ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕਿਹਾ ਕਿ ਟਾਂਡਾ ਦੇ ਕਈ ਪਿੰਡ ਬੇਈ ਦੇ ਖੇਤਰ ਵਿੱਚ ਆਉਂਦੇ ਹਨ ਜਿੱਥੇ ਕਾਫੀ ਪਾਣੀ ਇਕੱਠਾ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਖੁਸ਼ੀ ਦੀ ਗੱਲ ਹੈ ਕਿ ਪਾਣੀ ਦਾ ਪੱਧਰ ਕਾਫੀ ਹੇਠਾਂ ਆਇਆ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪਾਣੀ ਦੇ ਕੁਦਰਤੀ ਵਹਾਅ ਨੂੰ ਬਹਾਲ ਕਰਦੇ ਹੋਏ ਇਸ ਨੂੰ ਅੱਗੇ ਵਹਿਣ ਦੇਣ ਤਾਂ ਜੋ ਆਉਣ ਵਾਲੇ ਦਿਨਾਂ ਵਿੱਚ ਬਰਸਾਤ ਕਿਸੇ ਲਈ ਮੁਸੀਬਤ ਨਾ ਬਣੇ। ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਕਬਜਿਆਂ ਨੂੰ ਹਟਾਇਆ ਜਾਵੇ ਤਾਂ ਜੋ ਪਾਣੀ ਦੇ ਕੁਦਰਤੀ ਵਹਾਅ ਵਿੱਚ ਕੋਈ ਰੁਕਾਵਟ ਨਾ ਆਵੇ। ਇਸ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ