Search for:
  • Home/
  • Uncategorized/
  • ਹਿਮਾਚਲ ‘ਚ ਹੋਈ ਤਬਾਹੀ ਤੋਂ ਬਾਅਦ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋ ਲੰਗਰ ਲੈ ਕੇ ਜੱਥਾ ਰਵਾਨਾ

ਹਿਮਾਚਲ ‘ਚ ਹੋਈ ਤਬਾਹੀ ਤੋਂ ਬਾਅਦ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋ ਲੰਗਰ ਲੈ ਕੇ ਜੱਥਾ ਰਵਾਨਾ

PUNJAB UJALA NEWS


ਹਿਮਾਚਲ ‘ਚ ਹੋਈ ਤਬਾਹੀ ਤੋਂ ਬਾਅਦ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋ ਲੰਗਰ ਲੈ ਕੇ ਜੱਥਾ ਰਵਾਨਾ

ਸ੍ਰੀ ਆਨੰਦਪੁਰ ਸਾਹਿਬ/ਸੰਦੀਪ ਸ਼ਰਮਾ: ਬੀਤੇ ਦਿਨਾਂ ਵਿੱਚ ਭਾਰੀ ਬਰਖਾ ਨੇ ਜਿੱਥੇ ਹੜ੍ਹ ਦਾ ਮਾਹੌਲ ਪੈਦਾ ਕਰ ਦਿੱਤਾ ਹੈ, ਉੱਥੇ ਹੀ ਹਿਮਾਚਲ ਦੇ ਵਿੱਚ ਹਾਲਾਤ ਬਹੁਤ ਜਿਆਦਾ ਬੁਰਾਹਾਲ ਹੋ ਚੁੱਕੇ ਹਨ। ਦੂਜੇ ਥਾਵਾਂ ਤੇ ਜਾਣ ਲਈ ਸੜਕਾਂ ਵੀ ਟੁੱਟ ਚੁਕੀਆਂ ਹਨ, ਜਿਸ ਕਾਰਨ ਆਵਾਜਾਈ ਵੀ ਪ੍ਰਭਾਵਿਤ ਹੋਈ ਹੈ। ਅਤੇ ਲੋਕਾਂ ਦਾ ਜੀਵਨ ਪੂਰੀ ਤਰ੍ਹਾਂ ਪ੍ਰਭਾਵਿਤ ਹੋ ਚੁੱਕਾ ਹੈ। ਇਸ ਦੇ ਬਾਵਜੂਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇੱਕ ਜੱਥਾ ਪੰਜਾਬ ਤੋਂ ਸ੍ਰੀ ਆਨੰਦਪੁਰ ਸਾਹਿਬ ਨੂੰ ਸੱਤ ਨਾਮ ਵਾਹਿਗੁਰੂ ਦਾ ਜਾਪ ਕਰਦੇ ਹੋਏ ਸੰਗਤਾਂ ਲਈ ਲੰਗਰ ਲੈ ਕੇ ਰਵਾਨਾ ਹੋਇਆ ਹੈ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬ ਦੇ ਵੱਖ-ਵੱਖ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਘਰ-ਘਰ ਲੰਗਰ ਮੁਹੱਈਆ ਕਰਵਾਇਆ ਗਿਆ। ਜ਼ਿਕਰਯੋਗ ਹੈ ਕਿ ਹਿਮਾਚਲ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਦਲਜੀਤ ਸਿੰਘ ਭਿੰਡਰ ਦੀ ਅਗਵਾਈ ਵਿੱਚ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਗੁਰਪ੍ਰੀਤ ਸਿੰਘ ਵੱਲੋਂ ਇਹ ਜੱਥਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਭੇਜਿਆ ਗਿਆ, ਜਿਸ ਵਿੱਚ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮ ਵੀ ਲੰਗਰ ਵੰਡਣ ਲਈ ਨਾਲ ਗਏ ਹਨ।