ਅੱਜ ਪੰਜਾਬ ਬੰਦ — ਜਲੰਧਰ ਸਮੇਤ ਵੱਖ-ਵੱਖ ਸ਼ਹਿਰਾਂ ਵਿੱਚ ਦਿਖਿਆ ਅਸਰ
Punjab Ujala News, ਜਲੰਧਰ ਤੋਂ ਖਾਸ ਰਿਪੋਰਟ : ਪੰਜਾਬ ਬੰਦ ਦੇ ਸੱਦੇ ਦਾ ਜਲੰਧਰ ਸਮੇਤ ਕਈ ਸ਼ਹਿਰਾਂ ਵਿੱਚ ਅਸਰ ਦੇਖਣ ਨੂੰ ਮਿਲ ਰਿਹਾ ਹੈ। ਬਾਜ਼ਾਰਾਂ ਵਿੱਚ ਦੁਕਾਨਾਂ ਦੇ ਸ਼ਟਰ ਡਾਊਨ ਹਨ ਅਤੇ ਕਈ ਥਾਵਾਂ ’ਤੇ ਦੁਕਾਨਾਂ ਨੂੰ ਤਾਲੇ ਲੱਗੇ ਨਜ਼ਰ ਆ ਰਹੇ ਹਨ।
ਬੰਦ ਦਾ ਸੱਦਾ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਦਿੱਤਾ ਗਿਆ ਹੈ। ਅੱਜ ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਬੰਦ ਦਾ ਐਲਾਨ ਕੀਤਾ ਗਿਆ ਹੈ।
