ਜੰਡਿਆਲਾ ਵਿਖੇ ₹10 ਲੱਖ ਦੇ ਸਿਹਤ ਬੀਮਾ ਕਾਰਡ ਵੰਡੇ
Punjab ujala news, ਜਲੰਧਰ ਕੈਂਟ: ਹਲਕੇ ਅਧੀਨ ਆਉਂਦੇ ਪਿੰਡ ਜੰਡਿਆਲਾ ਵਿਖੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਲਾਭਪਾਤਰੀਆਂ ਨੂੰ ₹10 ਲੱਖ ਦੇ ਸਿਹਤ ਬੀਮਾ ਕਾਰਡ ਵੰਡੇ ਗਏ।
ਇਸ ਮੌਕੇ ਹਲਕਾ ਇੰਚਾਰਜ ਮੈਡਮ ਰਾਜਵਿੰਦਰ ਥਿਆੜਾ ਜੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਲਾਭਪਾਤਰੀਆਂ ਨੂੰ ਬੀਮਾ ਕਾਰਡ ਤਕਸੀਮ ਕੀਤੇ। ਸਮਾਗਮ ਦੌਰਾਨ ਚੇਅਰਮੈਨ ਮੱਖਣ ਪੱਲਨ, ਬਲੌਕ ਪ੍ਰਧਾਨ ਕਮਲਜੀਤ, ਪੰਚ ਕਰਮਜੀਤ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਮੌਜੂਦ ਰਹੇ।
ਇਸ ਮੌਕੇ ਸਿਹਤ ਸਹੂਲਤਾਂ ਨੂੰ ਹਰ ਪਰਿਵਾਰ ਤੱਕ ਪਹੁੰਚਾਉਣ ਵੱਲ ਇਸ ਪਹਿਲ ਨੂੰ ਇੱਕ ਹੋਰ ਮਹੱਤਵਪੂਰਨ ਕਦਮ ਦੱਸਿਆ ਗਿਆ।
