Search for:
  • Home/
  • Jalandhar/
  • ਜਲੰਧਰ ਕੈਂਟ — ਸਵੱਛਤਾ ਵੱਲ ਇੱਕ ਹੋਰ ਅਹਿਮ ਕਦਮ

ਜਲੰਧਰ ਕੈਂਟ — ਸਵੱਛਤਾ ਵੱਲ ਇੱਕ ਹੋਰ ਅਹਿਮ ਕਦਮ

Punjab ujala news : ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਜਲੰਧਰ ਕੈਂਟ ਹਲਕੇ ਦੇ ਪਿੰਡ ਸ਼ਾਹਪੁਰ ਵਿਖੇ ਸੋਲਿਡ ਵੇਸਟ ਮੈਨੇਜਮੈਂਟ ਪਲਾਂਟ ਸਥਾਪਿਤ ਕੀਤਾ ਗਿਆ।

ਇਸ ਪਲਾਂਟ ਦਾ ਉਦਘਾਟਨ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਜਲੰਧਰ ਕੈਂਟ ਦੀ ਹਲਕਾ ਇੰਚਾਰਜ ਮੈਡਮ ਰਾਜਵਿੰਦਰ ਥਿਆੜਾ ਜੀ ਵੱਲੋਂ ਆਪਣੇ ਕਰ-ਕਮਲਾਂ ਨਾਲ ਕੀਤਾ ਗਿਆ।

ਇਸ ਮੌਕੇ ਆਪਣੇ ਸੰਬੋਧਨ ਵਿੱਚ ਮੈਡਮ ਰਾਜਵਿੰਦਰ ਥਿਆੜਾ ਜੀ ਨੇ ਇਲਾਕਾ ਵਾਸੀਆਂ ਨੂੰ ਦੱਸਿਆ ਕਿ ਇਸ ਪਲਾਂਟ ਦੇ ਲੱਗਣ ਨਾਲ ਕੂੜੇ ਦਾ ਸੁਚੱਜੇ ਢੰਗ ਨਾਲ ਪ੍ਰਬੰਧਨ ਕੀਤਾ ਜਾਵੇਗਾ ਅਤੇ ਕੂੜੇ ਤੋਂ ਜੈਵਿਕ ਖਾਦ ਤਿਆਰ ਕੀਤੀ ਜਾਵੇਗੀ। ਇਹ ਉਪਰਾਲਾ ਪਿੰਡਾਂ ਨੂੰ ਸਾਫ਼-ਸੁਥਰਾ ਰੱਖਣ ਦੇ ਨਾਲ-ਨਾਲ ਵਾਤਾਵਰਣ ਦੀ ਸੰਭਾਲ ਲਈ ਵੀ ਮਹੱਤਵਪੂਰਨ ਸਾਬਤ ਹੋਵੇਗਾ।

ਇਸ ਮੌਕੇ ਸਰਪੰਚ ਰਾਕੇਸ਼ ਕੁਮਾਰ, ਸੰਧਿਆ ਪੰਚ, ਮਨਜੀਤ ਕੌਰ, ਅਮਰਜੀਤ ਕੌਰ, ਹਰਨੇਕ ਸਿੰਘ ਅਤੇ ਪਲਪਿੰਦਰ ਸਿੰਘ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।